Talwandi Sabo News: Guru Kashi University ਦੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਜੀ.ਕੇ.ਯੂ. ਦਾ ਮਲਟੀਡਿਸਪਲਿਨਰੀ ਰਿਸਰਚ ਜਰਨਲ ਅੰਕ-2 ਰੀਲੀਜ਼ ਕੀਤਾ ਗਿਆ। ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਸਨਮਾਨਿਤ ਮਹਿਮਾਨ ਵਜੋਂ ਹਾਜ਼ਰ ਹੋਏ। ਇਹ ਪੱਤ੍ਰਿਕਾ ਡਾ. ਵਿਜੈ ਲਕਸ਼ਮੀ ਤੇ ਡਾ. ਰਜਿੰਦਰ ਕੁਮਾਰ ਦੇ ਸੰਪਾਦਕ ਮੰਡਲ ਵੱਲੋਂ ਸੰਪਾਦਿਤ ਹੈ।
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪਤਨੀ ਤੇ ਮਾਸੂਮ ਬੱਚੀਆਂ ਦੇ ਕ+ਤ+ਲ ਤੋਂ ਬਾਅਦ ਨਾਮੀਂ ਸੈਲੂਨ ਮਾਲਕ ਨੇ ਕੀਤੀ ਆਤਮਹੱਤਿਆ!
ਪੱਤ੍ਰਿਕਾ ਰੀਲੀਜ਼ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਡਾ. ਸਿੱਧੂ ਨੇ ਕਿਹਾ ਕਿ ਇਹ ਰਸਾਲਾ ਵਰਸਿਟੀ ਦੀ ਖੋਜ, ਨਵੀਨਤਾ ਅਤੇ ਗੁਣਵੱਤਾ ਪੂਰਵਕ ਖੋਜਾਂ ਨੂੰ ਪ੍ਰਕਾਸ਼ਿਤ ਕਰੇਗਾ। ਜੋ ਖੋਜ ਨੂੰ ਪ੍ਰੋਤਸਾਹਿਤ ਕਰਨ ਲਈ ‘ਵਰਸਿਟੀ ਦੀ ਵਿੱਦਿਅਕ ਪਛਾਣ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ।ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਦੱਸਿਆ ਕਿ ਇਸ ਨਾਲ ਯੂਨੀਵਰਸਿਟੀ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਖੋਜਾਰਥੀਆਂ, ਅਧਿਆਪਕਾਂ ਅਤੇ ਖੋਜ ਮਾਹਿਰਾਂ ਲਈ ਆਪਣੀਆਂ ਖੋਜਾਂ ਨੂੰ ਹੋਰਨਾਂ ਵਿਗਿਆਨੀਆਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


