ਤਲਵੰਡੀ ਸਾਬੋ, 01 ਜਨਵਰੀ: ਵਰਸਿਟੀ ਪ੍ਰਬੰਧਕਾਂ, ਫੈਕਲਟੀ ਮੈਂਬਰਾਂ, ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਰਬੱਤ ਦੇ ਭਲੇ ਤੇ ਨਵੇਂ ਸਾਲ ਦੀ ਆਮਦ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਡਮਿਸ਼ਨ ਸੈੱਲ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਸਭਨਾਂ ਦੇ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਸਭਨਾਂ ਦੀਆਂ ਖੁਸ਼ੀਆਂ ਲਈ ਅਰਦਾਸ ਕੀਤੀ ਗਈ। ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਹਾਦਰ ਸਿੰਘ ਤੇ ਭਾਈ ਹਰਜਿੰਦਰ ਸਿੰਘ ਵੱਲੋਂ ਗੁਰਬਾਣੀ ਪਾਠ ਅਤੇ ਰਸ-ਭਿੰਨਾ ਕੀਰਤਨ ਕੀਤਾ ਗਿਆ।
ਇਹ ਵੀ ਪੜ੍ਹੋ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਵੱਢਾ ਕਦਮ, ਦੋ ਨਾਇਬ ਤਹਿਸੀਲਦਾਰ ਮੁਅਤੱਲ
ਇਸ ਮੌਕੇ ਉਪ ਕੁਲਪਤੀ ਪ੍ਰੋ.(ਡਾ.) ਇੰਦਰਜੀਤ ਸਿੰਘ ਵੱਲੋਂ ਸਭਨਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ ਅਤੇ ਫੈਕਲਟੀ ਮੈਂਬਰਾਂ ਨੂੰ ਵਿੱਦਿਆ ਦਾ ਪ੍ਰਕਾਸ਼ ਘਰ-ਘਰ ਵਿੱਚ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰ ਇਨਸਾਨ ਵਿੱਚ ਉੱਤਮ ਦਰਜੇ ਦਾ ਹੁਨਰ ਹੁੰਦਾ ਹੈ ਲੋੜ ਹੈ ਉਸਨੂੰ ਸਹੀ ਦਿਸ਼ਾ ਵਿਖਾਉਣ ਦੀ, ਸੋ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਹੁਨਰ ਅਤੇ ਕੌਸ਼ਲ ਨੂੰ ਪਹਿਚਾਣ ਕੇ ਸਹੀ ਰਸਤੇ ਤੇ ਲਾਉਣਾ ਹੁੰਦਾ ਹੈ। ਉਨ੍ਹਾਂ ਆਪਣੇ ਵੱਲੋਂ ਫੈਕਲਟੀ ਮੈਂਬਰਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੇ ਵਾਅਦੇ ਨੂੰ ਦੁਹਰਾਇਆ।ਡਾ. ਪੀਯੂਸ਼ ਵਰਮਾ, ਰਜਿਸਟਰਾਰ ਵੱਲੋਂ ਸਭਨਾਂ ਦੇ ਭਲੇ ਦੀ ਕਾਮਨਾ ਕਰਦੇ ਹੋਏ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੱਲ੍ਹਾਂ ਮਾਰਨ ਲਈ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਗਈਆਂ।
ਇਹ ਵੀ ਪੜ੍ਹੋ ਪਾਕਿਸਤਾਨ ਦੇ ਫੈਜ਼ਲ ਜੱਟ ਦੀ ਚਾਰ-ਚੁਫ਼ੇਰੇ ਚਰਚਾ; 17 ਘੰਟੇ ਹੋਏ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਮਾਰਿਆ,ਜਾਣੋਂ ਕੌਣ ਸੀ?
ਡਾ. ਗੁਰਜੀਤ ਸਿੰਘ ਖਾਲਸਾ ਮੁਖੀ ਧਰਮ ਅਧਿਐਨ ਵਿਭਾਗ ਵੱਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤਾ ਸਿਰਪਾਓ ਵਰਸਿਟੀ ਅਧਿਕਾਰੀਆਂ ਨੂੰ ਭੇਂਟ ਕੀਤਾ ਗਿਆ। ਉਨ੍ਹਾਂ ਵਰਸਿਟੀ ਦਾ ਇਤਿਹਾਸ ਦੱਸਦੇ ਹੋਏ ਵਰਸਿਟੀ ਪ੍ਰਬੰਧਕਾਂ ਵੱਲੋਂ ਇਲਾਕੇ ਵਿੱਚ ਵਿੱਦਿਆ ਦੇ ਹਨੇਰੇ ਨੂੰ ਦੂਰ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਤੇ ਆਈ ਸੰਗਤ ਦਾ ਧੰਨਵਾਦ ਕੀਤਾ। ਵਰਸਿਟੀ ਪ੍ਰਬੰਧਕਾਂ ਵੱਲੋਂ ਰਾਗੀ ਸਿੰਘਾ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਭੋਗ ਉਪਰੰਤ ਐਡਮਿਸ਼ਨ ਸੈੱਲ ਦੇ ਅਧਿਕਾਰੀਆਂ ਵੱਲੋਂ ਚਾਹ-ਪਕੌੜਿਆਂ ਦਾ ਲੰਗਰ ਵਰਤਾਇਆ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸਰਬੱਤ ਦੇ ਭਲੇ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ"