ਤਲਵੰਡੀ ਸਾਬੋ, 6 ਸਤੰਬਰ : ਚਾਇਨਾ-ਤਾਈਪੇ, ਚੀਨ ਵਿਖੇ ਸੰਪੰਨ ਹੋਈ ਦੂਜੀ ਏਸ਼ੀਅਨ ਯੂਨੀਵਰਸਿਟੀ ਤੀਰਅੰਦਾਜ਼ੀ ਚੈਂਪੀਅਨਸ਼ਿਪ-2024 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਖਿਡਾਰਨ ਦੀਪਸ਼ਿਖਾ ਸੋਨ ਤਗਮਾ ਜੇਤੂ ਦੇ ‘ਵਰਸਿਟੀ ਪੁੱਜਣ ਤੇ ਯੂਨੀਵਰਸਿਟੀ ਪ੍ਰਬੰਧਕਾਂ, ਇਲਾਕਾ ਨਿਵਾਸੀਆਂ ਵੱਲੋਂ ਸ਼ਾਨਦਾਰ ਢੋਲ ਨਗਾੜਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਤਲਵੰਡੀ ਸਾਬੋ ਵਿਖੇ ਖਿਡਾਰਣ ਦੇ ਪਹੁੰਚਣ ਤੇ ਖਿਡਾਰਣ ਨੇ ਵਰਸਿਟੀ ਅਧਿਕਾਰੀਆਂ ਦੇ ਨਾਲ ਵਾਹਿਗੁਰੂ ਤੋਂ ਅਸ਼ੀਰਵਾਦ ਲੈਣ ਲਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ, ਉਸ ਉਪਰਾਂਤ ਖਿਡਾਰਣ ਨੂੰ ਖੁੱਲ੍ਹੀ ਜੀਪ ਵਿੱਚ ਢੋਲ ਵਾਜਿਆਂ ਦੇ ਨਾਲ ‘ਵਰਸਿਟੀ ਵਿਖੇ ਲਿਜਾਇਆ ਗਿਆ। ਰਸਤੇ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਉਸਦੀ ਹੌਂਸਲਾ ਅਫ਼ਜਾਈ ਕੀਤੀ ਗਈ। ਵਰਸਿਟੀ ਪ੍ਰਬੰਧਕਾਂ ਵੱਲੋਂ ਖਿਡਾਰਣ ਦੇ ਸਵਾਗਤ ਲਈ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਖਿਡਾਰਣ ਨੂੰ ਫੁਲਕਾਰੀ ਅਤੇ ਯਾਦ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।
ਤਿੰਨ ਦਿਨਾਂ ਬਾਅਦ ਫ਼ਿਰੋਜਪੁਰ ’ਚ ਮੁੜ ਚੱਲੀ ਗੋ+ਲੀ, ਹੁਣ ਆੜਤੀਆਂ ਬਣਿਆ ਨਿਸ਼ਾਨਾ
ਸੜਕ ਕਿਨਾਰੇ ਅਤੇ ਛੱਤਾਂ ਤੇ ਖੜ੍ਹੇ ਹੋ ਕੇ ਵਰਸਿਟੀ ਅਧਿਕਾਰੀਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਜ਼ੋਰਦਾਰ ਤਾੜੀਆਂ ਅਤੇ ਫੁੱਲਾਂ ਦੀ ਵਰਖਾ ਨਾਲ ਖਿਡਾਰਨ ਨੂੰ ਜੀ ਆਇਆ ਕਿਹਾ।ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਖਿਡਾਰਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ‘ਵਰਸਿਟੀ ਓਲੰਪਿਕ ਖੇਡਾਂ ਦੀ ਤਿਆਰੀ ਲਈ ਜੇਤੂ ਖਿਡਾਰਣ ਅਤੇ ਵਰਸਿਟੀ ਦੇ ਖਿਡਾਰੀਆਂ ਨੂੰ ਉੱਤਮ ਦਰਜੇ ਦੀ ਕੋਚਿੰਗ, ਇੰਸਟੂਮੈਂਟ ਅਤੇ ਖੇਡ ਸਹੂਲਤਾਂ ਪ੍ਰਦਾਨ ਕਰ ਰਹੀ ਹੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸਾਹਿਤ ਕਰਨ ਲਈ ‘ਵਰਸਿਟੀ ਵੱਲੋਂ ਖਿਡਾਰੀਆਂ ਨੂੰ ਫੀਸ ਮੁਆਫੀ, ਵਜੀਫ਼ੇ, ਮੁਫਤ ਕੋਚਿੰਗ ਅਤੇ ਉੱਚ ਪੱਧਰ ਦੀਆਂ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਪ੍ਰੋ.(ਡਾ.) ਐਸ.ਕੇ.ਬਾਵਾ ਉਪ ਕੁਲਪਤੀ ਨੇ ਦੱਸਿਆ ਕਿ ਦੀਪਸ਼ਿਖਾ ਵਰਸਿਟੀ ਦੀ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਹੈ ਜਿਸ ਨੇ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲੇ ਵਿੱਚ ਮੇਜ਼ਬਾਨ ਚਾਈਨਾ ਤਾਈਪੇ ਦੀ ਖਿਡਾਰਨ ਨੂੰ ਸ਼ਿਕਸਤ ਦੇ ਕੇ ਸੋਨ ਤਗਮਾ ਜਿੱਤਿਆ ਹੈ।
ਪੰਜਾਬ ਵਿੱਚ ਲਗਾਏ ਜਾਣਗੇ 20 ਹਜ਼ਾਰ ਖੇਤੀ ਸੋਲਰ ਪੰਪ: ਅਮਨ ਅਰੋੜਾ
ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ 33 ਦੇਸ਼ਾਂ ਦੇ ਲਗਭਗ 120 ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਇਸ ਪ੍ਰਾਪਤੀ ਤੇ ਵਰਸਿਟੀ ਪ੍ਰਬੰਧਕਾਂ ਸ. ਸਰਦੂਲ ਸਿੰਘ ਸਿੱਧੂ ਡਾਇਰੈਕਟਰ ਵਿਦਿਆਰਥੀ ਭਲਾਈ, ਕੋਚ ਵਿਪਨ ਕੰਬੋਜ਼ ਅਤੇ ਸਟਾਫ ਨੂੰ ਵਧਾਈ ਦਿੱਤੀ।ਇਸ ਮੌਕੇ ਆਪਣੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਾ. ਰਾਜ ਕੁਮਾਰ ਸ਼ਰਮਾ, ਡਾਇਰੈਕਟਰ ਸਪੋਰਟਸ ਨੇ ਦੱਸਿਆ ਕਿ ਖਿਡਾਰੀਆਂ ਦੇ ਖੇਡ ਕੌਸ਼ਲ ਨੂੰ ਨਿਖਾਰਨ ਵਰਸਿਟੀ ਦੇ ਫੈਕਲਟੀ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ਡਾ. ਬਲਵਿੰਦਰ ਕੁਮਾਰ ਸ਼ਰਮਾ ਡੀਨ ਦੀ ਰਹਿ-ਨੁਮਾਈ ਹੇਠ ਤੀਰਅੰਦਾਜ਼ੀ, ਅਥਲੈਟਿਕਸ, ਕਰਾਟੇ ਦੀਆਂ ਅਕਾਦਮੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਵਿੱਚ ਸਖਤ ਮਿਹਨਤ ਕਰ ਰਹੇ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਭਾਰਤ ਲਈ ਅੰਤਰ ਰਾਸ਼ਟਰੀ ਪੱਧਰ ‘ਤੇ ਖੇਡ ਤਗਮੇ ਜਿੱਤਣਗੇ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਨੇ ਏਸ਼ੀਅਨ ਚੈਂਪੀਅਨ ਤੀਰ ਅੰਦਾਜ਼ ਦੀਪਸ਼ਿਖਾ ਦਾ ਕੀਤਾ ਸ਼ਾਨਦਾਰ ਸਵਾਗਤ"