ਤਲਵੰਡੀ ਸਾਬੋ, 27 ਅਕਤੂਬਰ : ਉੱਚੇਰੀ ਤੇ ਮਿਆਰੀ ਸਿੱਖਿਆ ਦੇ ਪਸਾਰ ਲਈ ਮੁੱਢ ਤੋਂ ਯਤਨਸ਼ੀਲ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਾਵਾ ਵੱਲੋਂ ਚੰਡੀਗੜ੍ਹ ਵਿਖੇ ਸ਼ਾਨਦਾਰ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ। ਯੂਨੀਵਰਸਿਟੀ ਦੀ ਪ੍ਰਤੀਨਿਧਤਾ ਕਰਦੇ ਹੋਏ ਕਾਰਜਕਾਰੀ ਉਪ ਕੁਲਪਤੀ ਡਾ. ਪੀਯੂਸ਼ ਵਰਮਾ ਨੇ ਇਹ ਸਨਮਾਨ ਪ੍ਰਾਪਤ ਕੀਤਾ।ਇਸ ਮੌਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧੂ ਅਤੇ ਮੈਨੇਜ਼ਿੰਗ ਡਾਇਰੈਕਟਰ, ਸੁਖਰਾਜ ਸਿੰਘ ਸਿੱਧੂ ਨੇ ਕਿਹਾ ਕਿ ਜੀ.ਕੇ.ਯੂ. ਦੀ ਸ਼ੁਰੂਆਤ ਦਸਮ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਕਹੇ ਵਾਕ ‘ਗੁਰੂ ਕੀ ਕਾਸ਼ੀ’ ਨੂੰ ਸਮਰਪਿਤ ਕਰਕੇ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ
ਜਿਸਨੂੰ ਦੇਸ਼ਾਂ ਵਿਦੇਸ਼ਾਂ ਦੇ ਸਿੱਖਿਆ ਸ਼ਾਸਤਰੀਆਂ, ਖੋਜਾਰਥੀਆਂ, ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਅਤੇ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਸਿੱਖਿਆ ਨੀਤੀ-2020 ਅਨੁਸਾਰ ਵਰਸਿਟੀ ਨੇ ਸਮੇਂ ਅਤੇ ਉਦਯੋਗਾਂ ਦੀ ਲੋੜ ਅਨੁਸਾਰ ਨਵੇਂ ਕਿੱਤਾ ਮੁੱਖੀ ਕੋਰਸ ਸ਼ੁਰੂ ਕੀਤੇ ਹਨ, ਜੋ ਵਿਦਿਆਰਥੀਆਂ ਨੂੰ ਸਵੈ-ਨਿਰਭਰ ਹੋਣ ਅਤੇ ਆਪਣੇ ਉਦਯੋਗ ਸ਼ੁਰੂ ਕਰਨ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਰਸਿਟੀ ਭਵਿੱਖ ਵਿੱਚ ਵੀ ਉੱਚੇਰੀ ਤੇ ਮਿਆਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਯਤਨਸ਼ੀਲ ਰਹੇਗੀ।
ਇਹ ਵੀ ਪੜ੍ਹੋ: 105 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿਚ ਇਕ ਹੋਰ ਗ੍ਰਿਫਤਾਰ, 6 ਕਿਲੋ ਹੋਰ ਬਰਾਮਦ
ਇਸ ਮੌਕੇ ਡਾ. ਵਰਮਾ ਨੇ ਕਿਹਾ ਕਿ ਇਹ ਸਭ ਵਰਸਿਟੀ ਪ੍ਰਬੰਧਕਾਂ ਦੀ ਯੋਗ ਅਗਵਾਈ, ਫੈਕਲਟੀ ਮੈਂਬਰਾਂ ਦੀ ਮਿਹਨਤ, ਖੋਜਾਰਥੀਆਂ ਤੇ ਵਿਦਿਆਰਥੀਆਂ ਦੇ ਸਮਰਪਣ ਕਾਰਨ ਸੰਭਵ ਹੋ ਪਾਇਆ ਹੈ। ਉਨ੍ਹਾਂ ਇਸ ਮੌਕੇ ਵਰਸਿਟੀ ਦੇ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦਾ ਵਿਸ਼ਵਾਸ ਦਵਾਇਆ। ਉਨ੍ਹਾਂ ਇਹ ਵੀ ਕਿਹਾ ਕਿ ਵਰਸਿਟੀ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਹਰ ਖੇਤਰ ਵਿੱਚ ਮੱਲ੍ਹਾਂ ਮਾਰੀਆਂ ਹਨ, ਵਿਸ਼ੇਸ਼ ਤੌਰ ਤੇ ਉਨ੍ਹਾਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਤੇ ਵਰਸਿਟੀ ਦੇ ਖਿਡਾਰੀਆਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ।