Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

Date:

spot_img

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ. ਸੀ.
Talwandi Sabo News: Guru Kashi University ਨੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਸਮੂਹ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪੰਜਵੀਂ ਪਾਤਸ਼ਾਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਬਲਰਾਜ ਸਿੰਘ,, ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ,ਪਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ, ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਸੁਰੱਖਿਆ ਦੇਸਰਾਜ ਕੰਬੋਜ, ਵੱਖ-ਵੱਖ ਫੈਕਲਟੀਆਂ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਗੁਰੂ ਚਰਨਾਂ ਵਿੱਚ ਸਿਜਦਾ ਕਰਦੇ ਹੋਏ, ਛਬੀਲ ਦੀ ਸੇਵਾ ਕੀਤੀ।

ਇਹ ਵੀ ਪੜ੍ਹੋ 👉ਬਹੁਪੱਖੀ ਸ਼ਖਸੀਅਤ ਸਵਰਨ ਭੰਗੂ ਦੀ ਯਾਦ ’ਚ ਸਰਧਾਂਜਲੀ ਸਮਾਗਮ ਤੇ ਕਵੀ ਦਰਬਾਰ ਕਰਵਾਇਆ

ਇਸ ਮੌਕੇ ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਵੱਡਾ ਧਰਮ ਹੈ। ਉਹਨਾਂ ਛਬੀਲ ਮੌਕੇ ਸਟੀਲ ਦੇ ਗਿਲਾਸਾਂ ਵਿੱਚ ਵਰਤਾਏ ਗਏ ਠੰਡੇ-ਮਿੱਠੇ ਪਾਣੀ ਦਾ ਹਵਾਲਾ ਦਿੰਦਿਆ ਕਿਹਾ ਕਿ ਆਯੋਜਕਾਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੇ ਗਿਲਾਸਾਂ ਤੋਂ ਪਰਹੇਜ਼ ਕਰਦੇ ਹੋਏ, ਸਟੀਲ ਦੇ ਬਰਤਨਾਂ ਵਿੱਚ ਠੰਡਾ-ਮਿੱਠਾ ਜਲ ਵਰਤਾਇਆ ਗਿਆ ਹੈ। ਜੋ ਆਲ਼ੇ-ਦੁਆਲੇ ਨੂੰ ਪਲਾਸਟਿਕ ਮੁਕਤ ਕਰਨ ਦਾ ਸੰਦੇਸ਼ ਦਿੰਦਾ ਹੈ। ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਸਾਫ਼ ਕੀਤੇ ਗਿਲਾਸਾਂ ਨਾਲ, ਸੇਵਾ, ਨਿਮਰਤਾ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਸਮੁੱਚੇ ਦੇਸ਼-ਵਾਸੀਆਂ ਨੂੰ ਜਾਂਦਾ ਹੈ। ਉਹਨਾਂ ਇਹ ਵੀ ਕਿਹਾ ਕਿ ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ ਹੈ, ਕਿਉਂਕਿ ਸਿੰਗਲ ਯੂਜ਼ ਪਲਾਸਟਿਕ ਨਾਲ ਸਾਡਾ ਵਾਤਾਵਰਣ ਪਲੀਤ ਹੋ ਰਿਹਾ ਹੈ। ਉਹਨਾਂ ਨੌਜਵਾਨ ਪੀੜ੍ਹੀ ਨੂੰ ਆਲਾ-ਦੁਆਲਾ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ 👉ਨਸ਼ਾ ਤਸਕਰੀ ਦੇ ਦੋਸ਼ਾਂ ਹੇਠ Bathinda Police ਵੱਲੋਂ ਵਕੀਲ ਤੇ ਮੁਨਸ਼ੀ ਕਾਬੂ, ਜਾਂਚ ਜਾਰੀ

ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਗੁਰੂਆਂ ਵੱਲੋਂ ਵਿਖਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਹਮੇਸ਼ਾ ਲੋਕ-ਹਿੱਤ ਕਾਰਜ ਕਰਨੇ ਚਾਹੀਦੇ ਹਨ, ਇਸ ਦੇ ਲਈ ਨਿੱਜੀ ਸਵਾਰਥ ਤਿਆਗ ਕੇ ਸਮਾਜ-ਹਿੱਤ ਵਿੱਚ ਭਲਾਈ ਵਾਲੇ ਕੰਮ ਕਰਨ ਦੀ ਲੋੜ ਹੈ।ਛਬੀਲ ਦੀ ਸ਼ੁਰੂਆਤ ਮੌਕੇ ਮੁੱਖੀ ਧਰਮ ਅਧਿਐਨ ਵਿਭਾਗ ਡਾ. ਗੁਰਜੀਤ ਸਿੰਘ ਖ਼ਾਲਸਾ ਵੱਲੋਂ ਸਭਨਾਂ ਦੇ ਚੜ੍ਹਦੀਕਲਾ ਵਿੱਚ ਰਹਿਣ ਦੀ ਅਰਦਾਸ ਕੀਤੀ ਗਈ। ਉਹਨਾਂ ਦੱਸਿਆ ਕਿ ਜੀ.ਕੇ.ਯੂ. ਦੀ ਸਮੂਹ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਵਿਦਿਆਰਥੀ ਹਰ ਸਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਾਉਂਦੇ ਹਨ। ਜਿਸ ਦੀ ਯਾਤਰੀਆਂ ਅਤੇ ਗਰਮੀ ਵਿੱਚ ਲੰਘਣ ਵਾਲੇ ਰਾਹੀਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾਂਦੀ ਹੈ। ਉਹਨਾਂ ਕਿਹਾ ਕਿ ਛਬੀਲ ਰਾਹੀਂ ਭਾਈ ਕਨ੍ਹੱਈਆਂ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾਂਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...

ਬਹੁਪੱਖੀ ਸ਼ਖਸੀਅਤ ਸਵਰਨ ਭੰਗੂ ਦੀ ਯਾਦ ’ਚ ਸਰਧਾਂਜਲੀ ਸਮਾਗਮ ਤੇ ਕਵੀ ਦਰਬਾਰ ਕਰਵਾਇਆ

Bathinda News: ਸਾਹਿਤ ਸੱਭਿਆਚਾਰ ਮੰਚ ਰਜਿ: ਬਠਿੰਡਾ ਅਤੇ ਪੰਜਾਬੀ...