Guru Kashi University ਵੱਲੋਂ “ਐਂਟੀ ਰੈਗਿੰਗ ਜਾਗਰੂਕਤਾ ਸਪਤਾਹ” ਦਾ ਆਗਾਜ਼

Date:

spot_img

Talwandi Sabo News: Guru Kashi University ਯੂਨੀਵਰਸਿਟੀ ਗ੍ਰਾਂਟ ਕਮਿਸ਼ਨ, ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਅਤੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਵਿਦਿਆਰਥੀ ਭਲਾਈ ਵੱਲੋਂ “ਐਂਟੀ ਰੈਗਿੰਗ ਜਾਗਰੂਕਤਾ ਸਪਤਾਹ” ਦੀ ਸ਼ੁਰੂਆਤ ਸੈਮੀਨਾਰ ਆਯੋਜਿਤ ਕਰਕੇ ਕੀਤੀ ਗਈ। ਸੈਮੀਨਾਰ ਵਿਚ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾਇਰੈਕਟਰ ਯੁਵਾ ਅਤੇ ਸਭਿਆਚਾਰ ਮਾਮਲੇ ਡਾ. ਕੰਵਲਜੀਤ ਕੌਰ, ਡੀਨਲਾਅ ਡਾ. ਰਾਜੇਸ਼ ਕੁਮਾਰ, ਵੱਖ-2 ਵਿਭਾਗਾਂ ਦੇ ਅਧਿਆਪਕ, ਚੀਫ ਵਾਰਡਨ, ਵਾਰਡਨ ਅਤੇ ਵਿਦਿਆਰਥੀ ਹਾਜ਼ਰ ਹੋਏ।

ਇਹ ਵੀ ਪੜ੍ਹੋ  Bathinda ‘ਚ ਵਕੀਲ ਸਮੇਤ ਅੱਧੀ ਦਰਜ਼ਨ ਵਿਅਕਤੀਆਂ ਨਾਲ ਕਰੋੜਾਂ ਦੀ ਠੱਗੀ; 4 ਵਿਰੁਧ ਪਰਚਾ ਦਰਜ਼

ਸੈਮੀਨਾਰ ਵਿੱਚ ਰੈਗਿੰਗ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਕਾਨੂੰਨਾਂ ਅਤੇ ਦਿਸ਼ਾ ਨਿਰਦੇਸ਼ਾਂ ਸੰਬੰਧੀ ਲਘੂ ਫਿਲਮ ਵਿਖਾਈ ਗਈ ਅਤੇ ਡਾਇਰੈਕਟਰ ਯੁਵਾ ਦੇ ਸਭਿਆਚਾਰ ਮਾਮਲੇ ਦੇ ਨਿਰਦੇਸ਼ਨ ਹੇਠ ਲਘੂਨਾਟਕ ਦਾ ਖੂਬਸੂਰਤ ਮੰਚਨ ਕੀਤਾ ਗਿਆ।ਇਸ ਮੌਕੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਡਾ. ਧੀਮਾਨ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਵੱਖ-ਵੱਖ ਦੇਸ਼ਾਂ, ਰਾਜਾਂ ਅਤੇ ਵੱਖ-ਵੱਖ ਸੱਭਿਆਚਾਰ ਨਾਲ ਜੁੜੇ ਵਿਦਿਆਰਥੀ ਉੱਚ ਸਿੱਖਿਆ ਹਾਸਿਲ ਕਰ ਰਹੇ ਹਨ। ਇਹ ਭਾਰਤ ਦੀ ਅਨੇਕਤਾ ਵਿੱਚ ਏਕਤਾ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ। ਉਹਨਾਂ ਸੀਨੀਅਰ ਵਿਦਿਆਰਥੀਆਂ ਨੂੰ ਨਵੇਂ ਆ ਰਹੇ ਵਿਦਿਆਰਥੀਆਂ ਦੇ ਸੁਆਗਤ ਅਤੇ ਸਹਿਯੋਗ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕਿਸੇ ਵੀ ਕਿਸਮ ਦੀ ਰੈਗਿੰਗ ਸੰਬੰਧੀ ਗਤੀਵਿਧੀ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋ  Big News; ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਜਪਾਲ ਮੁਲਾਕਾਤ

ਇਸ ਮੌਕੇ ਆਪਣੇ ਸੁਆਗਤੀ ਤੇ ਧੰਨਵਾਦੀ ਭਾਸ਼ਣ ਵਿੱਚ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਕਿਹਾ ਕਿ ਹਰ ਵਿਦਿਆਰਥੀ ਦਾ ਸੁਭਾਅ ਇੱਕੋ ਜਿਹਾ ਨਹੀਂ ਹੁੰਦਾ, ਕੁਝ ਵਿਦਿਆਰਥੀ ਮਨੋ-ਵਿਗਿਆਨਕ ਤੌਰ ਤੇ ਨਾਜੁਕ ਤੇ ਸੰਵੇਦਨਸ਼ੀਲ ਹੁੰਦੇ ਹਨ। ਇਸ ਲਈ ਸੀਨੀਅਰ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਆਪਣੇ ਤਜੁਰਬੇ ਰਾਹੀਂ ਉਹਨਾਂ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਅਗਲੇ ਸੱਤ ਦਿਨ ਐਂਟੀ ਰੈਗਿੰਗ ਜਾਗਰੂਕਤਾ ਸਪਤਾਹ ਦੌਰਾਨ ਪੋਸਟਰ ਮੇਕਿੰਗ, ਸਲੋਗਨ ਅਤੇ ਭਾਸ਼ਨ ਮੁਕਾਬਲੇ ਆਯੋਜਿਤ ਕੀਤੇ ਜਾਣਗੇ। ਸੈਮੀਨਾਰ ਦਾ ਸੰਚਾਲਨ ਡਾ. ਜੀਨੀਅਸ ਵਾਲੀਆ ਵੱਲੋਂ ਬਾਖੂਬੀ ਕੀਤਾ ਗਿਆ। ਰਾਸ਼ਟਰੀ ਗੀਤ ਅਤੇ ਰਾਸ਼ਟਰੀ ਗਾਨ ਨਾਲ ਸੈਮੀਨਾਰ ਦੀ ਸਮਾਪਤੀ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

राज्यपाल ने उपायुक्तों को टीबी उन्मूलन के लिए ठोस एवं परिणामोन्मुखी कदम उठाने के दिए निर्देश

👉उपायुक्त ‘टीबी मुक्त हरियाणा’ अभियान को दें गति, तीन...

युवा शक्ति ही विकसित भारत और विकसित हरियाणा की सबसे बड़ी ताकत: मुख्यमंत्री नायब सिंह सैनी

👉अंतर्राष्ट्रीय युवा दिवस पर पंचकूला में आयोजित कार्यक्रम में...

DAV College Bathinda ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਹਵਨ ਯੱਗ ਦਾ ਆਯੋਜਨ

Bathinda News: DAV College Bathinda ਨੇ ਨਵੇਂ ਵਿੱਦਿਅਕ ਸੈਸ਼ਨ...