Guru Kashi University ਵੱਲੋਂ ਪਰਾਲੀ ਨਾ ਸਾੜਨ ਦਾ ਹੋਕਾ ਦਿੰਦੀ ਜਾਗਰੂਕਤਾ ਮੁਹਿੰਮ ਸ਼ੁਰੂ

Date:

spot_img

👉ਵਰਸਿਟੀ ਗੋਦ ਲਏ 20 ਪਿੰਡਾਂ ਵਿੱਚ ਚਲਾਏਗੀ ਜਾਗਰੂਕਤਾ ਅਭਿਆਨ- ਡਾ. ਰਾਮੇਸ਼ਵਰ ਸਿੰਘ
Talwandi Sabo News: Guru Kashi University ਦੇ ਫੈਕਲਟੀ ਆਫ਼ ਐਗਰੀਕਲਚਰ ਵੱਲੋਂ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵਾਈਸ ਚਾਂਸਲਰ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵੱਲੋਂ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਕੀਤੀ ਗਈ। ਇਸ ਮੌਕੇ ਡਾ. ਜਗਤਾਰ ਸਿੰਘ ਧੀਮਾਨ ਪਰੋ-ਵਾਈਸ ਚਾਂਸਲਰ , ਸਰਦੂਲ ਸਿੰਘ ਸਿੱਧੂ ਨਿਰਦੇਸ਼ਕ ਵਿਦਿਆਰਥੀ ਭਲਾਈ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਮਾਰੋਹ ਵਿੱਚ ਡਾ. ਲੋਕੇਂਦਰ ਕਸ਼ਅਪ ਡੀਨ, ਨਰਿੰਦਰ ਕੌਰ ਐਨ.ਐਸ.ਐਸ. ਕੁਆਰਡੀਨੇਟਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਕਾਰੀ ਅਤੇ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ Big News: ਅਜ਼ਾਦੀ ਘੁਲਾਟੀਆਂ ਦੀਆਂ ਪੋਤਰੀਆਂ ਦੇ ਮੌਕੇ ਸੂਬਾ ਸਰਕਾਰ ਦੇਵੇਗੀ 51,000 ਰੁਪਏ ਦੀ ਆਰਥਕ ਸਹਾਇਤਾ

ਰੈਲੀ ਨੂੰ ਰਵਾਨਾ ਕਰਨ ਮੌਕੇ ਵਾਈਸ ਚਾਂਸਲਰ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲੀ ਮਕਸਦ ਦੇਸ਼ ਅਤੇ ਸਮਾਜ ਦੇ ਕੰਮ ਆਉਣਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਬਚੀ ਹੋਈ ਰਹਿੰਦ-ਖੁਹੰਦ ਜਾਂ ਪਰਾਲੀ ਨੂੰ ਸਾੜਨ ਨਾਲ ਕਈ ਤਰ੍ਹਾਂ ਦੇ ਨੁਕਸਾਨ ਹੁੰਦੇ ਹਨ, ਜਿਵੇਂ ਧਰਤੀ ਦੇ ਪੋਸ਼ਕ ਤੱਤਾਂ ਦੀ ਘਾਟ, ਮਿੱਤਰ ਕੀੜਿਆਂ, ਸੂਖਮ ਜੀਵਾਂ ਦਾ ਸੜ ਜਾਣਾ ਅਤੇ ਮਨੁੱਖੀ ਸਿਹਤ ਤੇ ਕਈ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਦਾ ਸੰਦੇਸ਼ ਹਰ ਕਿਸਾਨ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵੱਲੋਂ ਆਪਣੇ ਵਲੰਟੀਅਰਾਂ ਰਾਹੀਂ ਗੋਦ ਲਏ 20 ਪਿੰਡਾਂ ਵਿੱਚ ਰੈਲੀਆਂ, ਸੈਮੀਨਾਰਾਂ ਅਤੇ ਪਰਚੇ ਵੰਡ ਕੇ ਪਰਾਲੀ ਨਾ ਸਾੜਨ ਦਾ ਸੰਦੇਸ਼ ਸਾਂਝਾ ਕੀਤਾ ਜਾਵੇਗਾ।ਇਸ ਮੌਕੇ ਡਾ. ਧੀਮਾਨ ਪਰੋ-ਵਾਈਸ ਚਾਂਸਲਰ ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਨੁਕਸਾਨ ਬਾਰੇ ਚਾਨਣਾ ਪਾਇਆ।

ਇਹ ਵੀ ਪੜ੍ਹੋ 11 ਕਰੋੜ ਦੀ ਲਾਟਰੀ ਜਿੱਤਣ ਵਾਲੇ ਗਰੀਬ ਨੇ ਦਿਖਾਇਆ ਵੱਡਾ ਦਿਲ; ਦੋਸਤ ਦੀਆਂ ਧੀਆਂ ਨੂੰ 1 ਕਰੋੜ ਦੇਣ ਦਾ ਐਲਾਨ

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਗੱਤਾ ਬਣਾਉਣ, ਸਰਦੀਆਂ ਵਿੱਚ ਪਸ਼ੂਆਂ ਹੇਠਲੀ ਥਾਂ ਨੂੰ ਗਰਮ ਰੱਖਣ, ਅਤੇ ਹੋਰ ਵਸਤਾਂ ਵਿੱਚ ਮਿਲਾ ਕੇ ਪਸ਼ੂਆਂ ਦੇ ਚਾਰੇ ਦੇ ਤੌਰ ‘ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਦੀਆਂ ਗੱਠਾਂ ਬਣਾਉਣ ਤੋਂ ਬਾਦ ਜੈਵਿਕ ਬਾਲਣ ਅਦਿ ਲਈ ਵੀ ਇਸ ਨੂੰ ਵਰਤਿਆ ਜਾ ਸਕਦਾ ਹੈ। ਉਨ੍ਹਾਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਦਾ ਤਕਨੀਕੀ ਅਤੇ ਵਿਗਿਆਨਿਕ ਪੱਖ ਰੱਖਦਿਆਂ ਦੱਸਿਆ ਕਿ ਜੇਕਰ ਇਸ ਦੀ ਰਹਿੰਦ-ਖੁਹੰਦ ਨੂੰ ਧਰਤੀ ਵਿੱਚ ਮਿਲਾ ਕੇ ਖੇਤੀ ਕੀਤੀ ਜਾਵੇਗੀ ਤਾਂ ਪੈਲੀ ਦੇ ਜੈਵਿਕ ਮਾਦੇ ਵਿੱਚ ਖਾਦ ਦੇ ਵਾਧੇ ਕਾਰਨ ਫਸਲਾਂ ਦਾ ਝਾੜ ਵੀ ਵੱਧੇਗਾ। ਉਨ੍ਹਾਂ ਪਰਾਲੀ ਨੂੰ ਸਾੜਨ ਤੇ ਬੇਜ਼ੁਬਾਨ ਜੀਵਾਂ ਜਿਵੇਂ ਗੰਡੋਏ, ਮਿੱਤਰ ਕੀੜਿਆਂ ਅਤੇ ਸੂਖਮ ਜੀਵਾਂ ਦੇ ਹੁੰਦੇ ਜਾਨੀ ਨੁਕਸਾਨ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਖੇਤੀ ਵਿਗਿਆਨੀਆਂ ਵੱਲੋਂ ਪਰਾਲੀ ਤੋਂ ਖਾਦ ਬਣਾਉਣ ਅਤੇ ਖੁੰਭਾਂ ਉਗਾਉਣ ਲਈ ਵਿਕਸਿਤ ਕੀਤੀ ਗਈ ਤਕਨਾਲੋਜੀ ਨੂੰ ਵਰਤ ਕੇ ਪਰਾਲੀ ਦਾ ਸੁਯੋਗ ਪ੍ਰਬੰਧਨ ਕੀਤਾ ਜਾ ਸਕਦਾ ਹੈ।ਨਿਰਦੇਸ਼ਕ ਵਿਦਿਆਰਥੀ ਭਲਾਈ ਸਿੱਧੂ ਨੇ ਦੱਸਿਆ ਕਿ ਰੈਲੀ ਵਿੱਚ ਵਰਸਿਟੀ ਦੀਆਂ 13 ਫੈਕਲਟੀਆਂ ਦੇ 200 ਤੋਂ ਵੱਧ ਵਿਦਿਆਰਥੀਆਂ ਨੇ 6 ਕਿਲੋਮੀਟਰ ਤੋਂ ਵੱਧ ਸਫ਼ਰ ਤੈਅ ਕਰਕੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਵਰਸਿਟੀ ਦੀ ਪ੍ਰਬੰਧਨ ਕਮੇਟੀ, ਫੈਕਲਟੀ ਅਤੇ ਵਲੰਟੀਅਰ ਸਮਾਜ ਸੇਵਾ ਦੇ ਕੰਮਾਂ ਵਿੱਚ ਹਮੇਸ਼ਾ ਮੋਹਰੀ ਹੋ ਕੇ ਕਾਰਜਸ਼ੀਲ ਰਹਿੰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...