ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਮਾਂ ਬੋਲੀ ਪੰਜਾਬੀ” ਵਿਸ਼ੇ ਤੇ ਸੈਮੀਨਾਰ ਆਯੋਜਿਤ

0
14
154 Views

ਤਲਵੰਡੀ ਸਾਬੋ, 26 ਨਵੰਬਰ : ਲੰਬੇ ਸਮੇਂ ਤੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਪਾਸਾਰ ਲਈ ਯਤਨਸ਼ੀਲ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਉੱਪ ਕੁਲਪਤੀ ਡਾ. ਪੀਯੂਸ਼ ਵਰਮਾ ਦੀ ਪ੍ਰੇਰਨਾ ਸਦਕਾ ਡਾਇਰੈਕਟੋਰੇਟ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਦੀ ਰਹਿ-ਨੁਮਾਈ ਹੇਠ ਪੰਜਾਬੀ ਮਾਂ ਬੋਲੀ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਹਰਪ੍ਰੀਤ ਸਿੰਘ ਬਹਿਣੀਵਾਲ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਬਹਿਣੀਵਾਲ ਨੇ ਕਿਹਾ ਕਿ ਪੰਜਾਬੀ ਬੋਲੀ ਸਾਡੇ ਗੁਰੂਆਂ ਪੀਰਾਂ ਦੀ ਬੋਲੀ ਹੈ, ਗੁਰੂ ਅੰਗਦ ਦੇਵ ਜੀ ਨੇ ਗੁਰਮੁੱਖੀ ਲਿਪੀ ਨੂੰ ਤਰਤੀਵਬੱਧ ਕੀਤਾ।

ਇਹ ਵੀ ਪੜ੍ਹੋ ਬਠਿੰਡਾ ਦੇ ਮਹਿਣਾ ਚੌਕ ਕਤਲ ਕਾਂਡ ਦਾ ਪਰਦਾਫ਼ਾਸ: ‘ਪੁੱਤ’ ਨੇ ਹੀ ਕੀਤਾ ਸੀ ਮਾਂ ਦੇ ‘ਆਸ਼ਕ’ ਦਾ ਕ+ਤਲ

ਸਾਨੂੰ ਪੱਛਮੀ ਸੱਭਿਅਤਾ ਦੇ ਪਿੱਛੇ ਲੱਗ ਕੇ ਆਪਣੀ ਮਾਂ ਬੋਲੀ ਨੂੰ ਨਜ਼ਰਅੰਦਾਜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਅਤੇ ਲਿੱਖਣ ਲਈ ਪ੍ਰੇਰਿਤ ਕੀਤਾ।ਡਾਇਰੈਕਟਰ ਡਾ. ਕੌਰ ਨੇ ਪੰਜਾਬੀ ਨੂੰ ਹਰਮਨ ਪਿਆਰਾ ਅਤੇ ਇਸ ਦੀ ਜੋਤ ਸੰਸਾਰ ਭਰ ਵਿੱਚ ਫੈਲਾਉਣ ਲਈ ਬਹਿਣੀਵਾਲ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ ਤੇ ਇਸ ਤਰ੍ਹਾਂ ਦੇ ਕਾਰਜਾਂ ਲਈ ਸਹਿਯੋਗ ਦੀ ਗੱਲ ਕਹੀ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਪੰਜਾਬੀ ਬੋਲਣ ਅਤੇ ਲਿਖਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਵਰਸਿਟੀ ਵੱਲੋਂ ਪੰਜਾਬੀ ਅਮੀਰ ਵਿਰਸੇ ਨੂੰ ਪ੍ਰਚਾਰਿਤ ਪ੍ਰਸਾਰਿਤ ਕਰਨ ਲਈ ਚਲਾਏ ਜਾ ਰਹੇ ਪ੍ਰੋਜੈਕਟ ਫੁਲਕਾਰੀ ਬਾਰੇ ਵੀ ਚਾਨਣਾ ਪਾਇਆ।

ਇਹ ਵੀ ਪੜ੍ਹੋ ਡੱਲੇਵਾਲਾ ਦੀ ਹਿਰਾਸਤ ’ਤੇ ਪੁਲਿਸ ਦੇ ਵੱਡੇ ਅਧਿਕਾਰੀਆਂ ਦਾ ਬਿਆਨ ਆਇਆ ਸਾਹਮਣੇ,ਦੇਖੋ ਵੀਡੀਓ

ਸਮਾਰੋਹ ਵਿੱਚ ਜਾਂਬੀਆਂ, ਇਥੋਪੀਆ, ਜਿੰਬਾਬਾਵੇ, ਦੱਖਣੀ ਅਫਰੀਕਾ ਤੇ ਕਈ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਪੰਜਾਬੀ ਸੁਲੇਖ ਮਾਲਾਵਾਂ ਤੇ ਪੰਜਾਬੀ ਸਿੱਖਣ ਲਈ ਕਿਤਾਬਾਂ ਵੀ ਭੇਂਟ ਕੀਤੀਆਂ ਗਈਆਂ। ਆਯੋਜਕਾਂ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਹਰਮਨ ਪਿਆਰਾ ਬਣਾਉਣ ਤੇ ਇਸ ਦੇ ਪ੍ਰਚਾਰ ਪਾਸਾਰ ਲਈ ਦਿੱਤੀਆਂ ਗਈਆਂ ਸੇਵਾਵਾਂ ਬਦਲੇ ਕਈ ਨਾਮਵਰ ਸ਼ਖ਼ਸ਼ੀਅਤਾਂ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਗੈਰ ਪੰਜਾਬੀ ਵਿਦਿਆਰਥੀਆਂ ਵਿੱਚ ਪੰਜਾਬੀ ਦੀ ਅਲਖ ਜਗਾਉਣ ਲਈ ਉਨ੍ਹਾਂ ਵੱਲੋਂ ਪੰਜਾਬੀ ਸੁਲੇਖ ਮਾਲਾ ਤੇ ਸਿਹਤ ਸੰਭਾਲ ਸੰਬੰਧੀ ਕਿਤਾਬਾਂ ਵੀ ਵੰਡੀਆਂ ਗਈਆਂ। ਸਮਾਰੋਹ ਵਿੱਚ ਵੱਖ-ਵੱਖ ਫੈਕਲਟੀਆਂ ਦੇ ਲਗਭਗ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਵੈ-ਲਿਖਤ ਰਚਨਾਵਾਂ ਪੜ੍ਹੀਆਂ ਗਈਆਂ ਤੇ ਉਨ੍ਹਾਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਵਰਸਿਟੀ ਵੱਲੋਂ ਮੁੱਖ ਬੁਲਾਰੇ ਨੂੰ ਯਾਦਾਸ਼ਤ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

 

LEAVE A REPLY

Please enter your comment!
Please enter your name here