ਬਠਿੰਡਾ, 12 ਦਸੰਬਰ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਨ.ਐਸ.ਐਸ. ਵਿਭਾਗ ਵੱਲੋਂ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ “ਏਡਜ਼ ਦੀ ਰੋਕਥਾਮ”ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਕੰਵਰ ਸਿੱਧੂ ਨੇ ਏਡਜ਼ ਦੀ ਬਿਮਾਰੀ, ਕਾਰਨ, ਲੱਛਣ ਅਤੇ ਬਚਾਓ ਵਿਸ਼ੇ ‘ਤੇ ਜਾਣਕਾਰੀ ਦਿੱਤੀ। ਇਸ ਮੌਕੇ ਵਰਸਿਟੀ ਦੇ ਵੱਖ-ਵੱਖ ਰੈੱਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਨੇ ਹਿੱਸਾ ਲਿਆ।
Breking News: 17 ਨੂੰ ਬਾਦਲਾਂ ਦੇ ਗੜ੍ਹ ‘ਚ ਲੋਕ ਸਭਾ ਚੋਣਾਂ ਦਾ ਵਿਗਲ ਵਜਾਉਣਗੇ ਭਗਵੰਤ ਮਾਨ ਤੇ ਕੇਜਰੀਵਾਲ
ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਵੱਖ-ਵੱਖ ਬੰਦਿਆਂ ਵੱਲੋਂ ਇਸਤੇਮਾਲ ਕੀਤੀ ਜਾਂਦੀ ਇਕੋ ਹੀ ਸਰਿੰਜ ਕਈ ਵਾਰੀ ਏਡਜ਼ ਦਾ ਕਾਰਨ ਬਣਦੀ ਹੈ। ਇਸ ਤੋਂ ਇਲਾਵਾ ਅਸੁਰਖਿਅਤ ਸਰੀਰਿਕ ਸੰਬੰਧ ਅਤੇ ਏਡਜ਼ ਦੇ ਰੋਗੀ ਦਾ ਖੂਨ ਦੂਜੇ ਮਰੀਜ ਨੂੰ ਚੜਾਉਣ ਨਾਲ ਵੀ ਏਡਜ਼ ਦਾ ਖਤਰਾ ਹੁੰਦਾ ਹੈ। ਇਸ ਲਈ ਏਡਜ਼ ਦਾ ਸਭ ਤੋਂ ਵੱਡਾ ਇਲਾਜ ਇਸ ਪ੍ਰਤੀ ਜਾਗਰੂਕਤਾ ਹੈ।
ਜੇਲ੍ਹ ’ਚ ਬੰਦ ਕਾਂਗਰਸੀ ਆਗੂ ਦੀ ਵਿਆਹ ’ਚ ਨੱਚਦਿਆਂ ਦੀ ਵੀਡੀਓ ਨੇ ਪਾਇਆ ਭੜਥੂ, ਦੋ ਜੇਲ੍ਹ ਮੁਲਾਜਮ ਮੁਅੱਤਲ
ਉਨ੍ਹਾਂ ਵਲੰਟੀਅਰਾਂ ਨੂੰ ਆਪਣੀ ਪ੍ਰਤਿਭਾ ਉਸਾਰੂ ਸਮਾਜ ਦੇ ਨਿਰਮਾਣ ਵਿੱਚ ਲਗਾਉਣ ਲਈ ਕਿਹਾ।ਐਨ.ਐਸ.ਐਸ. ਕੁਆਰਡੀਨੇਟਰ ਡਾ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਬਿਮਾਰੀ ਹੱਥ ਮਿਲਾਉਣ ਜਾਂ ਇੱਕ ਦੂਜੇ ਨੂੰ ਮਿਲਣ ਨਾਲ ਨਹੀਂ ਫੈਲਦੀ ਇਸ ਲਈ ਸਾਨੂੰ ਏਡਜ਼ ਦੇ ਰੋਗੀ ਤੋਂ ਨਫ਼ਰਤ ਜਾਂ ਪਰਹੇਜ਼ ਨਹੀਂ ਕਰਨਾ ਚਾਹੀਦਾ, ਸਗੋਂ ਇਸ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।