ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਸਾਇੰਸ ਦਿਹਾੜੇ ਮੌਕੇ ਸੈਮੀਨਾਰ ਆਯੋਜਿਤ

0
62
+1

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਸਾਇੰਸਜ਼ ਹਿਉਮੈਨਟੀਜ਼ ਐਂਡ ਲੈਂਗੂਏਜ਼ਸ ਵੱਲੋਂ ਪ੍ਰੋ.(ਡਾ.) ਪੀਯੂਸ਼ ਵਰਮਾ ਕਾਰਜਕਾਰੀ ਉਪ ਕੁਲਪਤੀ ਦੇ ਮਾਰਗ ਦਰਸ਼ਨ ਹੇਠ ਭਾਰਤ ਸਰਕਾਰ ਦੀ ਰਾਜ ਪੱਧਰੀ ਨੋਡਲ ਏਜੰਸੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਰਾਸ਼ਟਰੀ ਸਾਇੰਸ ਦਿਹਾੜਾ ਸੈਮੀਨਾਰ ਦਾ ਆਯੋਜਨ ਕਰਕੇ ਮਨਾਇਆ ਗਿਆ। ਜਿਸ ਵਿੱਚ ਡਾ. ਅਮਿਤ ਧੀਰ ਪ੍ਰੋਫੈਸਰ ਸਕੂਲ ਆਫ਼. ਐਨਰਜ਼ੀ ਐਂਡ ਇੰਨਵਾਇਰਮੈਂਟ ਤੇ ਡਾ. ਤਾਜੋ ਪ੍ਰਕਾਸ਼ ਡੀਨ ਰਿਸਰਚ ਥਾਪਰ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਵੱਕਤਾ ਵੱਜੋਂ ਸ਼ਿਰਕਤ ਕੀਤੀ।ਇਸ ਮੌਕੇ ਡਾ. ਵਰਮਾ ਨੇ ਦੱਸਿਆ ਕਿ ਜੀ.ਕੇ.ਯੂ. ਵੱਲੋਂ ਆਮ ਲੋਕਾਂ ਦੇ ਜੀਵਨ ਨੂੰ ਸੁਖਾਲਾ ਕਰਨ ਲਈ ਸਥਾਈ ਖੋਜ਼ਾਂ ਅਤੇ ਜਨਤਾ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਦੇ ਸਮਾਧਾਨ ਤੇ ਖੋਜ ਕਾਰਜਾਂ ਨੂੰ ਹੁਲਾਰਾ ਦੇਣ ਲਈ ਇਹ ਸੈਮੀਨਾਰ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ Bathinda ‘ਚ ਵੀ ਚੱਲਿਆ ਨਸ਼ਾ ਤਸਕਰ ਦੇ ਘਰ ‘ਤੇ ਪੁਲਿਸ ਦਾ ਬੁਲਡੋਜ਼ਰ

ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ਤੇ ਪਲੀਤ ਹੋ ਰਿਹਾ ਸਾਡਾ ਆਲਾ ਦੁਆਲਾ ਚਿੰਤਾ ਦਾ ਵਿਸ਼ਾ ਹੈ, ਉਨ੍ਹਾਂ ਹਵਾ, ਪਾਣੀ ਅਤੇ ਮਿੱਟੀ ਦੀ ਸਾਂਭ ਸੰਭਾਲ ਤੇ ਵਿਸ਼ੇਸ਼ ਜ਼ੋਰ ਦਿੱਤਾ।ਇਸ ਮੌਕੇ ਡਾ. ਧੀਰ ਨੇ ਉਨ੍ਹਾਂ ਦੀ ਟੀਮ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਾਮਯਾਬੀ ਨਾਲ ਚਲਾਏ ਜਾ ਰਹੇ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਹਵਾਲਾ ਦਿੰਦੇ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਖੋਜਾਂ ਕਾਰਨ ਪਿੰਡਾਂ ਦੇ ਫਾਲਤੂ ਪਾਣੀ ਨੂੰ ਮੁੜ ਵਰਤਨ ਯੋਗ ਅਤੇ ਖੇਤੀ ਵਿੱਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਜੋ ਸਸਤਾ ਅਤੇ ਊਰਜਾ ਬਚਾਉ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਸਾਂਭ ਸੰਭਾਲ ਅਤਿ ਜ਼ਰੂਰੀ ਹੈ ਕਿਉਂਕਿ ਇਸ ਦੇ ਗੰਦਲੇ ਹੋਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਉਨ੍ਹਾਂ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਖੋਜ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਡਾ. ਪ੍ਰਕਾਸ਼ ਨੇ ਸਰ ਸੀ.ਵੀ.ਰਮਨ ਵੱਲੋਂ ਖੋਜੀ ਗਈ ਰਮਨ ਇਫੈਕਟ ਅਤੇ ਰਾਸ਼ਟਰੀ ਸਾਇੰਸ ਦਿਹਾੜੇ ਦੀ ਪ੍ਰਸਾਂਗਿਕਤਾ ਬਾਰੇ ਚਾਨਣਾ ਪਾਇਆ।

ਇਹ ਵੀ ਪੜ੍ਹੋ  Punjab Govt ਦੇ ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ

ਉਨ੍ਹਾਂ ਦੁਨੀਆਂ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਨਵੀਆਂ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਨਵੀਆਂ ਕਾਢਾਂ ਲਈ ਪ੍ਰੇਰਿਤ ਕੀਤਾ।ਡਾ. ਸੁਨੀਤਾ ਰਾਣੀ ਡੀਨ, ਫੈਕਲਟੀ ਆਫ਼ ਸਾਇੰਸਜ਼ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਧਰਤੀ ਹੇਠਲੇ ਪਾਣੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਰਬਾਦ ਤੇ ਪਲੀਤ ਹੋ ਰਹੇ ਪਾਣੀ ਨੂੰ ਸਾਫ ਕਰਕੇ ਮੁੜ ਵਰਤਣ ਯੋਗ ਬਣਾਉਣ ਲਈ ਹੋਰ ਖੋਜਾਂ ਕਰਨ ਦੀ ਸਲਾਹ ਦਿੱਤੀ। ਸੈਮੀਨਾਰ ਵਿੱਚ ਡਾ. ਵਿਨੋਦ ਕੁਮਾਰ ਵਿਭਾਗ ਮੁਖੀ ਨੇ ਵੀ ਆਪਣੇ ਵਿਚਾਰ ਰੱਖੇ। ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ, ਲਗਭਗ 125 ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਹਿੱਸਾ ਲਿਆ। ਸੈਮੀਨਾਰ ਦਾ ਸੰਚਾਲਨ ਡਾ. ਜੀਨੀਅਸ ਵਾਲੀਆ ਵੱਲੋਂ ਬਾਖੂਬੀ ਕੀਤਾ ਗਿਆ। ਆਯੋਜਕਾਂ ਵੱਲੋਂ ਮੁੱਖ ਵਕਤਾਵਾਂ ਨੂੰ ਯਾਦਸ਼ਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here