ਖਾਲਸਾ ਸਾਜਨਾ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਨਿਭਾਈ ਸਿੱਖਿਆ ਜਾਗਰੂਕਤਾ ਅਤੇ ਮੁੱਢਲੀ ਸਹਾਇਤਾ ਕੈਂਪ ਦੀ ਸੇਵਾ

0
66
+1

Talwandi Sabo News: ਸਿੱਖਿਆ ਦੇ ਨਾਲ-ਨਾਲ ਸਮਾਜ ਸੇਵਾ ਵਿੱਚ ਮੋਹਰੀ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਾਹਿਰਾਂ, ਡਾਕਟਰਾਂ, ਫਾਰਮਾਸਿਸਟ, ਫਿਜ਼ੀਓਥੈਰੇਪਿਸਟ ਅਤੇ ਵਲੰਟੀਅਰਾਂ ਵੱਲੋਂ ਪ੍ਰਬੰਧਕੀ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਦੀ ਪ੍ਰੇਰਣਾ ਸਦਕਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਚਾਰ ਰੋਜ਼ਾ ਸਿੱਖਿਆ ਜਾਗਰੂਕਤਾ ਅਤੇ ਮੁੱਢਲੀ ਸਹਾਇਤਾ ਕੈਂਪ ਲਗਾ ਕੇ ਸੇਵਾ ਨਿਭਾਈ ਗਈ।

ਇਹ ਵੀ ਪੜ੍ਹੋ ਬੰਬਾਂ ਵਾਲੇ ਬਿਆਨ ’ਚ ਕਾਂਗਰਸ ਲੀਡਰਸ਼ਿਪ ਦੇ ਨਾਲ ਪ੍ਰਤਾਪ ਬਾਜਵਾ ਪੁਲਿਸ ਸਾਹਮਣੇ ਹੋਏ ਪੇਸ਼

ਕੈਂਪ ਦੀ ਸ਼ੁਰੂਆਤ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਵੱਲੋਂ ਸਰਬੱਤ ਦੇ ਭਲੇ ਅਤੇ ਸਭਨਾਂ ਦੇ ਚੜ੍ਹਦੀ ਕਲਾ ਵਿੱਚ ਰਹਿਣ ਦੀ ਅਰਦਾਸ ਨਾਲ ਕੀਤੀ ਗਈ। ਇਸ ਮੌਕੇ ਉਨ੍ਹਾਂ ਜੀ.ਕੇ.ਯੂ. ਵੱਲੋਂ ਸਿੱਖਿਆ ਦੇ ਚਾਨਣ ਨੂੰ ਘਰ-ਘਰ ਪਹੁੰਚਾਉਣ ਤੇ ਅਨਪੜ੍ਹਤਾ ਦੇ ਹਨੇਰੇ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਕੈਂਪ ਮੌਕੇ ਸੰਗਤਾਂ ਨੇ ਦੁਰਘਟਨਾ ਸਮੇਂ ਵਰਸਿਟੀ ਵੱਲੋਂ ਸ਼ਰਧਾਲੂਆਂ ਨੂੰ ਉਪਲਬਧ ਕਰਵਾਈ ਗਈ ਐਂਬੂਲੈਂਸ ਸੇਵਾ ਤੇ ਦਿੱਤੀ ਗਈ ਮੁੱਢਲੀ ਸਹਾਇਤਾ ਦੀ ਪ੍ਰਸ਼ੰਸਾ ਕੀਤੀ। ਕੈਂਪ ਵਿੱਚ ਹਜਾਰਾਂ ਸ਼ਰਧਾਲੂਆਂ ਨੂੰ ਮੁਫ਼ਤ ਦਵਾਈਆਂ, ਮੁੱਢਲੀ ਸਹਾਇਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨਵੇਂ ਚੱਲ ਰਹੇ ਕੋਰਸਾਂ ਸੰਬੰਧੀ ਜਾਣਕਾਰੀ ਵੀ ਉਪਲਬਧ ਕਰਵਾਈ ਗਈ।

ਇਹ ਵੀ ਪੜ੍ਹੋ ਮੁਹਾਲੀ ’ਚ ਐਮਐਲਏ ਦੇ ਘਰ ਈਡੀ ਦੀ ਰੇਡ !

ਪ੍ਰੋ. ਹਰਜਸਪਾਲ ਸਿੰਘ ਕੈਂਪਸ ਡਾਇਰੈਕਟਰ ਦੀ ਰਹਿਨੁਮਾਈ ਹੇਠ ਲਗਾਏ ਗਏ ਕੈਂਪ ਵਿੱਚ ਇਲਾਕੇ ਦੀਆਂ ਨਾਮਵਰ ਸਖ਼ਸ਼ੀਅਤਾਂ ਸੰਤ ਬਾਬਾ ਲਾਲ ਦਾਸ, ਸੰਤ ਕਲਿਆਣ ਦੇਵ ਰਾਜਸਥਾਨ, ਭਾਈ ਜਗਸੀਰ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋ. ਬਲਜਿੰਦਰ ਕੌਰ ਚੀਫ ਵ੍ਹਿਪ ਆਮ ਆਦਮੀ ਪਾਰਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਮੇਲੇ ਵਿੱਚ ਵਰਸਿਟੀ ਦੇ ਅਧਿਕਾਰੀ ਸੁਖਦੇਵ ਸਿੰਘ, ਰਜਿੰਦਰ ਸਿੰਘ, ਲਵਲੀਨ ਸੱਚਦੇਵਾ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਬੂਟਾ ਸਿੰਘ, ਹੈਪੀ ਕੁਮਾਰ ਨੇ ਵਿਸ਼ੇਸ਼ ਤੌਰ ਤੇ ਦਿਨ ਰਾਤ ਸੇਵਾ ਨਿਭਾਈ।

ਇਹ ਵੀ ਪੜ੍ਹੋ Samrala/Mandi Gobindgarh News: ਪੰਜਾਬ ’ਚ ਤੜਕਸਾਰ ਹੋਏ ਦੋ ਪੁਲਿਸ ਮੁਕਾਬਲੇ, ਦੋ ਬਦਮਾਸ਼ਾਂ ਦੇ ਲੱਗੀਆਂ ਗੋ+ਲੀ.ਆਂ

ਕੈਂਪ ਦੀ ਸਮਾਪਤੀ ਮੌਕੇ ਕੈਂਪ ਕੁਆਰਡੀਨੇਟਰ ਡਾ. ਗੁਰਜੀਤ ਸਿੰਘ ਖਾਲਸਾ ਮੁੱਖੀ ਧਰਮ ਅਧਿਐਨ ਵਿਭਾਗ ਅਤੇ ਭਾਈ ਮਰਦਾਨਾ ਚੇਅਰ ਨੇ ਸਭਨਾਂ ਦੀ ਖੁਸ਼ਹਾਲੀ ਦੀ ਅਰਦਾਸ ਕਰਨ ਉਪਰਾਂਤ ਕਿਹਾ ਕਿ ਜੀ.ਕੇ.ਯੂ. ਪਰਿਵਾਰ ਇਲਾਕੇ ਨੂੰ ਨਸ਼ਾ ਮੁਕਤ ਕਰਨ, ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਫੈਲਾਉਣ, ਸਾਫ਼ ਸਫਾਈ ਪ੍ਰੇਤੀ ਚੇਤਨਤਾ ਅਤੇ ਘਰ-ਘਰ ਵਿੱਚ ਵਿੱਦਿਆ ਦਾ ਚਾਨਣ ਪਹੁੰਚਾਉਣ ਲਈ ਆਪਣੇ ਯਤਨ ਜਾਰੀ ਰਖੇਗਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਭਾਈ ਰਣਜੀਤ ਸਿੰਘ ਮੈਨੇਜ਼ਰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵੱਲੋਂ ਕੈਂਪ ਨੂੰ ਸਫਲ ਬਣਾਉਣ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here