Bathinda News: Guru Kashi University ਦੇ ਫਕੈਲਟੀ ਆਫ ਫਾਰਮਾਸਿਉਟੀਕਲ ਸਾਇੰਸਜ਼ ਵਲੋਂ ਗੋਲਡ ਮੈਡੀਕਾ ਬਲ਼ੱਡ ਬੈਂਕ ਬਠਿੰਡਾ ਦੇ ਸਹਿਯੋਗ ਨਾਲ ਸਵੈ-ਇੱਛਕ ਖੂਨਦਾਨ ਕੈਂਪ ਲਗਾਇਆ ਗਿਆ।ਇਸਮੌਕੇ ਡਾ. ਵਿਵੇਕ ਜਿੰਦਲ ਦੀ ਟੀਮ ਵੱਲੋਂ 60 ਯੂਨਿਟ ਖੂਨ ਇਕੱਠਾ ਕੀਤਾ ਗਿਆ।ਕੈਂਪ ਉਦਘਾਟਨ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ, ਡਾ. ਬਲਰਾਜ ਸਿੰਘ ਨੇ ਕਿਹਾ ਕਿ ਖੂਨਦਾਨ ਸਭ ਤੋ ਉੱਤਮ ਦਾਨ ਹੈ, ਇਹ ਮਨੁੱਖਤਾ ਦੀ ਸੱਚੀ ਸੇਵਾ ਹੈ। ਉਹਨਾਂ ਦੱਸਿਆ ਕਿ ਤੰਦਰੁਸਤ ਵਿਅਕਤੀ ਸਾਲ ਵਿੱਚ ਦੋ ਵਾਰ ਖੂਨ ਦਾਨ ਕਰ ਸਕਦਾ ਹੈ, ਇਸ ਨਾਲ ਖੂਨਦਾਨੀ ਦੇ ਸ਼ਰੀਰ ਵਿੱਚ ਨਵੇਂਲਾਲ ਰਕਤਾਣੂ ਕੁਦਰਤੀ ਤੌਰ ਤੇ ਆਪਣੇ ਆਪ ਹੀ ਬਣ ਜਾਂਦੇ ਹਨ, ਅਤੇ ਸ਼ਰੀਰ ਵਿੱਚ ਖੂਨ ਦੀ ਮਾਤਰਾ ਆਪਣੇ ਆਪ ਪੂਰੀ ਹੋ ਜਾਂਦੀ ਹੈ|
ਇਹ ਵੀ ਪੜ੍ਹੋ Vigilance Bureau ਵੱਲੋਂ ਸੇਵਾ ਕੇਂਦਰ ਦਾ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਉਹਨਾਂ ਜੀ.ਕੇ.ਯੂ ਵੱਲੋ ਚਲਾਈ ਜਾ ਰਹੀ ਸਵੈ-ਇੱਛਕ ਖੂਨਦਾਨ ਮਹਿੰਮ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ।ਇਸ ਮੌਕੇ ਡੀਨ ਡਾ. ਦਵਿੰਦਰ ਮਹੇਸ਼ਵਰੀ ਤੇ ਕੈਂਪ ਕੁਆਰਡੀਨੇਟਰ ਇੰਦਰਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂਨੂੰ ਸਵੈ-ਇੱਛਕ ਖੂਨ ਦਾਨ ਪ੍ਰਤੀ ਪ੍ਰੇਰਿਤ ਕੀਤਾ ਗਿਆ। ਮਹਿਮਾਨ ਡਾਕਟਰਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਖੂਨਦਾਨ ਦੇ ਫਾਇਦੇਆਂ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਸਮਾਜ ਵਿੱਚ ਖੂਨਦਾਨ ਪ੍ਰਤੀ ਫੈਲੇ ਭਰਮ ਅਤੇ ਗਲ਼ਤ ਫਹਿਮੀਆਂ ਪ੍ਰਤੀ ਵੀ ਵਿਦਿਆਰਥੀਆਂ ਨੂੰ ਸੁਚੇਤ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




