Guru Kashi University ਵੱਲੋਂ “ਕੂੜਾ ਪ੍ਰਬੰਧਨ ਅਤੇ ਵਾਤਾਵਰਣ ਦੀ ਸਾਂਭ-ਸੰਭਾਲ” ਸੰਬੰਧੀ ਸਮਾਰੋਹ ਆਯੋਜਿਤ

Date:

spot_img

Talwandi Sabo News: ਸੁਪਰੀਮ ਕੋਰਟ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਵੱਲੋਂ ਠੋਸ-ਕੂੜਾ ਪ੍ਰਬੰਧਨ ਵਿਸ਼ੇ ਤੇ ਸੈਮੀਨਾਰ, ਵਾਤਾਵਰਣ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਰੈਲੀ ਅਤੇ ਫੈਕਲਟੀ ਆਫ਼ ਪਰਫਾਰਮਿੰਗ ਐਂਡ ਵਿਜ਼ੂਅਲ ਆਰਟ ਵੱਲੋਂ ਹਰੇ-ਭਰੇ ਆਲੇ-ਦੁਆਲੇ ਸੰਬੰਧੀ ਫੋਟੋ ਤੇ ਪੋਸਟਰ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਯੁਵਾ ਮਾਮਲਿਆਂ ਤੇ ਸੱਭਿਆਚਾਰ ਡਾ. ਕੰਵਲਜੀਤ ਕੌਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਵਿਦਿਆਰਥੀ ਅਤੇ ਐੱਨ.ਐੱਸ.ਐੱਸ ਵਲੰਟੀਅਰ ਹਾਜ਼ਰ ਹੋਏ।

ਇਹ ਵੀ ਪੜ੍ਹੋ 👉Breaking News; ਅੱਤਵਾਦ ਦੌਰਾਨ ਟ੍ਰਾਂਸਪੋਟਰ ਨੂੰ ਅਗਵਾ ਕਰਨ ਵਾਲੇ ਸਾਬਕਾ SSP ਨੂੰ ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ

ਮੁੱਖ ਬੁਲਾਰੇ ਡਾ. ਸਿੰਘ ਨੇ ਪਰਾਲ਼ੀ ਸਾੜਨ ਕਾਰਨ ਵਾਤਾਵਰਣ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਦਉਪਯੋਗ ਬਾਰੇ ਚਾਨਣਾ ਪਾਇਆ। ਉਹਨਾਂ ਵਿਸ਼ੇਸ਼ ਤੌਰ ਤੇ ਪਰਾਲ਼ੀ ਦੇ ਘਰੇਲੂ ਉਪਯੋਗ ਅਤੇ ਹੋਰਨਾਂ ਢੰਗਾਂ ਨਾਲ ਸੁਚੱਜੀ ਵਰਤੋਂ ਬਿਜਲੀ ਤੇ ਇਥਨੋਲ ਬਾਰੇ ਚਾਨਣਾ ਪਾਇਆ। ਉਹਨਾਂ ਵਿਦਿਆਰਥੀਆਂ ਨੂੰ ਪਰਾਲ਼ੀ ਸਾੜਨ ਦੇ ਬਦਲ ਵਜੋਂ ਵਾਤਾਵਰਣ ਪੱਖੀ ਤਰੀਕੇ ਅਪਨਾਉਣ ਅਤੇ ਹਰਿਆ-ਭਰਿਆ, ਸਾਫ਼-ਸੁਥਰਾ ਆਲਾ-ਦੁਆਲ਼ਾ ਬਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਜੀ.ਕੇ.ਯੂ. ਵਿਖੇ ਲਗਾਏ ਗਏ ਸੀਵਰੇਂਜਪਲਾਂਟ, ਬਾਰਸ਼ ਦੇ ਪਾਣੀ ਪ੍ਰਬੰਧਨ, ਮਾੜੇ ਪਾਣੀ ਦੀ ਸੁਯੋਗ ਵਰਤੋਂ ਲਈ ਐੱਸ.ਟੀ.ਪੀ. ਅਤੇ ਠੋਸ ਕਚਰਾ ਪ੍ਰਬੰਧਨ ਦੇ ਉਪਰਾਲਿਆਂ ਬਾਰੇ ਜਾਗਰੂਕਤਾ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ 👉AAP ਉਮੀਦਵਾਰਾਂ ਦੀ ਜਾਰੀ ਹੋਵੇਗੀ ਦੂਜੀ ਲਿਸਟ! ਦਿੱਲੀ ‘ਚ PAC ਦੀ ਅਹਿਮ ਬੈਠਕ ਅੱਜ

ਉਹਨਾਂ ਵਿਸ਼ੇਸ਼ ਤੌਰ ਤੇ ਵਰਸਿਟੀ ਨੂੰ ਪਲਾਸਟਿਕ ਮੁੱਕਤ ਕਰਨ ਲਈ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਦੀ ਪਹਿਲ-ਕਦਮੀ ਦਾ ਸੁਆਗਤ ਕੀਤਾ। ਇਸ ਮੌਕੇ ਫੈਕਲਟੀ ਆਫ਼ ਪਰਫਾਰਮਿੰਗ ਆਰਟਸ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਪੱਖੀ ਪੋਸਟਰਾਂ ਅਤੇ ਪੇਟਿੰਗਸ ਦੀ ਲਗਾਈ ਪ੍ਰਦਰਸ਼ਨੀ ਲੋਕਾਂ ਦੀ ਖਿੱਚ ਦਾ ਕੇਂਦਰ ਰਾਹੀਂ।ਐਸੋਸੀਏਟਡਾਇਰੈਕਟਰ ਪਸਾਰ ਡਾ. ਬਲਜਿੰਦਰ ਸਿੰਘ ਤੇ ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਦੀ ਦੇਖ-ਰੇਖ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ “ਪਰਾਲ਼ੀ ਨਹੀਂ ਜਲਾਵਾਂਗੇ, ਰੰਗਲਾ ਪੰਜਾਬ ਬਨਾਵਾਂਗੇ” ਦੇ ਨਾਅਰਿਆਂ ਨਾਲ ਰੈਲੀ ਕੱਢੀ ਗਈ। ਸਮੂਹ ਪ੍ਰੋਗਰਾਮ ਵਾਤਾਵਰਣ-ਸੰਭਾਲ, ਪ੍ਰਦੂਸ਼ਣ ਮੁੱਕਤ ਆਲਾ-ਦੁਆਲ਼ਾ ਤੇ ਹਰੇ-ਭਰੇ ਪੰਜਾਬ ਲਈ ਸਮੂਹਿਕ ਜ਼ਿੰਮੇਵਾਰੀ ਦਾ ਸੰਦੇਸ਼ ਦੇ ਕੇ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

AAP ਨੇ ਬਠਿੰਡਾ ਦਿਹਾਤੀ ਹਲਕੇ ਤੋਂ Gopal Singh Kotfatta ‘ਤੇ ਜਤਾਇਆ ਵਿਸ਼ਾਵਸ, ਐਲਾਨਿਆ ਉਮੀਦਵਾਰ

Bathinda News: AAP; ਆਮ ਆਦਮੀ ਪਾਰਟੀ ਵੱਲੋਂ ਅੱਜ ਜਾਰੀ...

Punjab Election; AAP ਵੱਲੋਂ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ List

Chandigarh News: Punjab Election; AAP ਆਮ ਆਦਮੀ ਪਾਰਟੀ ਨੇ...

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

👉ਕੈਬਨਿਟ ਮੰਤਰੀ ਵੱਲੋਂ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ...