Talwandi Sabo News: Guru kashi University; ਵਿਦਿਆਰਥੀਆਂ ਵਿੱਚ ਸਿਹਤ ਅਤੇ ਦੰਦਾਂ ਦੀ ਸਹੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਲਿਆਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ, ਲੋਕ-ਸੰਪਰਕ ਵਿਭਾਗ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਵੱਲੋਂ ਫੈਕਲਟੀ ਆਫ਼ ਅਲਾਇਡ ਐਂਡ ਹੈਲਥਕੇਅਰ ਤੇ ਕਾਲਜ ਆਫ਼ ਫਾਰਮਾਸਿਊਟੀਕਲ ਦੇ ਸਹਿਯੋਗ ਨਾਲ ਦੰਦਾਂ ਦਾ ਮੁਫ਼ਤ ਚੈੱਕ-ਅੱਪ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਡਾ. ਰਜਨੀਸ਼ ਜਿੰਦਲ ਤੇ ਡਾ. ਮੁਸਕਾਨ ਗਰਗ ਦੀ ਟੀਮ ਵੱਲੋਂ 150 ਤੋਂ ਵੱਧ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੇ ਦੰਦਾਂ ਦਾ ਚੈੱਕਅੱਪ ਕੀਤਾ ਗਿਆ ਅਤੇ ਲੋੜ ਮੁਤਾਬਿਕ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਐੱਨ. ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸੱਚਦੇਵਾ ਵੱਲੋਂ ਡਾ. ਜਿੰਦਲ ਅਤੇ ਉਹਨਾਂ ਦੀ ਟੀਮ ਨੂੰ ਸਮ੍ਰਿਤੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ: CM Bhagwant Singh Mann ਜਾਣਗੇ ਪਾਕਿਸਤਾਨ; ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਕੈਂਪ ਬਾਰੇ ਜਾਣਕਾਰੀ ਦਿੰਦਿਆਂ ਡਾ. ਕੌਰ ਨੇ ਦੱਸਿਆ ਕਿ ਪੰਜਾਬ ਦੇ ਕੁਝ ਦੱਖਣ-ਪੱਛਮੀ ਇਲਾਕਿਆਂ ਵਿੱਚ ਧਰਤੀ ਹੇਠਲੇ ਮਾੜੇ ਪਾਣੀ ਦੀ ਵਰਤੋਂ ਕਾਰਨ ਲੋਕਾਂ ਦੇ ਦੰਦਾਂ ਅਤੇ ਹੱਡੀਆਂ ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਹਨਾਂ ਵਿਦਿਆਰਥੀਆਂ ਨੂੰ ਤੰਦਰੁਸਤ ਸ਼ਰੀਰ ਦੇ ਮਹਤੱਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੰਦਰੁਸਤ ਸ਼ਰੀਰ ਵਿੱਚ ਹੀ ਤੰਦਰੁਸਤ ਦਿਮਾਗ਼ ਦਾ ਵਾਸਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਾਫ਼-ਸਫ਼ਾਈ ਨਾ ਰੱਖਣ ਕਾਰਣ ਮਨੁੱਖ ਕਈ ਸੰਭਾਵਿਤ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ। ਮਾਹਿਰਾਂ ਦੀ ਟੀਮ ਵਿੱਚ ਸ਼ਾਮਿਲ ਗੀਤਾ, ਬੋਵਿਨ ਅਤੇ ਅਰਪਨ ਵੱਲੋਂ ਦੰਦਾਂ ਨੂੰ ਸਿਹਤਮੰਦ ਤੇ ਆਕਰਸ਼ਕ ਰੱਖਣ ਦੇ ਤਰੀਕਿਆਂ ਅਤੇ ਸਹੀ ਬਰਸ਼ਿੰਗ ਕਰਨ ਬਾਰੇ ਦੇ ਸੁਝਾਅ ਸਾਂਝੇ ਕੀਤੇ ਗਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













