Talwandi Sabo:ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅਫ਼ਰੀਕਾ ਤੇ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਲਈ “ਗ੍ਰੈਜ਼ੂਏਸ਼ਨ ਸਮਾਰੋਹ” ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਵੱਲੋਂ ਜ਼ਿੰਮਬਾਬਵੇ, ਨਾਈਜੀਰੀਆ, ਤਨਜਾਨੀਆ, ਘਾਨਾ, ਲੇਸੋਥੋ, ਮਾਲਾਵੀ, ਕੈਮਰੂਨ ਤੇ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਗ੍ਰੈਜ਼ੂਏਟ ਤੇ ਅੰਡਰ ਗ੍ਰੈਜ਼ੂਏਟ ਕੋਰਸਾਂ ਦੀਆਂ ਡਿਗਰੀਆਂ ਵੰਡੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੀ.ਕੇ.ਯੂ. ਵਿੱਚ ਤੁਹਾਡੇ ਵੱਲੋਂ ਕੀਤੀ ਗਈ ਮਿਹਨਤ, ਸਮਰਪਣ ਅਤੇ ਅਰਜਿਤ ਕੀਤਾ ਗਿਆ ਗਿਆਨ ਅਫ਼ਰੀਕਾ ਦਾ ਭਵਿੱਖ ਸੰਵਾਰਨ, ਲੋਕਾਂ ਦੀ ਭਲਾਈ ਅਤੇ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖਦਾ ਪ੍ਰਤੀਤ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੇ ਘਰ ਛਾਪੇਮਾਰੀ,ਦੇਖੋ ਵੀਡੀਓ
ਉਨ੍ਹਾਂ ਕਿਹਾ ਕਿ ਦੁਨੀਆਂ ਹੁਣ ਬਦਲਾਵ ਦੇ ਦੌਰ ਵਿੱਚ ਗੁਜ਼ਰ ਰਹੀ ਹੈ। ਇਸ ਲਈ ਤੁਹਾਡੇ ਵੱਲੋਂ ਕੀਤੀਆਂ ਗਈਆਂ ਨਵੀਆਂ ਕਾਢਾਂ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਰਾਬੋਟਿਕ ਦੇ ਖੇਤਰ ਵਿੱਚ ਕੀਤਾ ਗਿਆ ਕੰਮ, ਉਦਯੋਗਾਂ ਅਤੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਹੋਣਾ ਚਾਹੀਦਾ ਹੈ। ਉਨ੍ਹਾਂ ਅਫ਼ਰੀਕੀ ਵਿਦਿਆਰਥੀਆਂ ਵੱਲੋਂ ਤਲਵੰਡੀ ਸਾਬੋ ਦੇ ਲੋਕਾਂ ਨਾਲ ਪਾਈ ਸੱਭਿਆਚਾਰਕ ਸਾਂਝ ਅਤੇ ਭਾਈਚਾਰੇ ਦੀ ਸ਼ਲਾਘਾ ਕੀਤੀ ਤੇ ਅਮੀਰ ਪੰਜਾਬੀ ਵਿਰਸੇ ਦੀ ਯਾਦ ਨੂੰ ਆਪਣੇ ਨਾਲ ਲੈ ਕੇ ਜਾਣ ਲਈ ਕਿਹਾ।
ਇਹ ਵੀ ਪੜ੍ਹੋ Big News; ਆਸ਼ੂ ਦੀ ਹੋਈ ਹਾਰ ਤੋਂ ਬਾਅਦ Punjab Congress ਦੇ ਹੋਰ ਸਾਬਕਾ ਵਿਧਾਇਕਾਂ ਨੇ ਦਿੱਤਾ ਅਸਤੀਫ਼ਾ!
ਵਿਸ਼ੇਸ਼ ਮਹਿਮਾਨ ਡਾ. ਪੀਯੂਸ਼ ਵਰਮਾ ਰਜਿਸਟਰਾਰ ਨੇ ਵਿਦਿਆਰਥੀਆਂ ਵੱਲੋਂ ਵਿਦਿਆ ਦੇ ਖੇਤਰ ਵਿੱਚ ਦਿਨ ਰਾਤ ਕੀਤੀ ਗਈ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਦੀ ਸੰਘਰਸ਼ਮਈ ਜ਼ਿੰਦਗੀ ਸ਼ੁਰੂ ਹੋਵੇਗੀ ਜਿਸ ਲਈ ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਮਨੋਬਲ ਚੜ੍ਹਦੀ ਕਲਾ ਵਿੱਚ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਅਤੇ ਨਿੱਗਰ ਸਮਾਜ ਦੇ ਨਿਰਮਾਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ।ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਡੀਨ ਅਕਾਦਮਿਕ ਤੇ ਖੋਜ, ਵੱਖ-ਵੱਖ ਵਿਭਾਗਾਂ ਦੇ ਡੀਨ, ਅਤੇ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਡਾ. ਵਿਕਾਸ ਗੁਪਤਾ, ਡਾਇਰੈਕਟਰ ਆਈ.ਈ.ਡੀ. ਤੇ ਡਾ. ਜੀਨੀਅਸ ਵਾਲੀਆ ਦਾ ਮੰਚ ਸੰਚਾਲਨ ਕਾਬਿਲ-ਏ-ਤਾਰੀਫ਼ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।