Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਿੱਦਿਆ ਤੇ ਕਲਾ ਦੇ ਪਸਾਰ ਲਈ ਯਤਨਸ਼ੀਲ ਸ਼ਖਸੀਅਤਾਂ,ਅਧਿਆਪਕਾਂ ਅਤੇ ਕਲਾਕਾਰਾਂ ਦੇ ਸਨਮਾਨ ਲਈ “ਗਿਆਨ ਜੋਤਿ” ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ । ਇਸ ਮੌਕੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਕਾਰਜਕਾਰੀ ਉਪ-ਕੁਲਪਤੀ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਅਤੇ ਸਿਵਿਲ ਸਰਵਿਸ ਪ੍ਰੀਖਿਆ 2026 ਵਿੱਚ 136ਵਾਂ ਸਥਾਨ ਹਾਸਿਲ ਕਰਨ ਵਾਲੀ ਬੀਬਾ ਮਨਪ੍ਰੀਤ ਕੌਰ ਨੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਵਿੱਚ ਪ੍ਰੋ.ਵਾਈਸ ਚਾਂਸਲਰ ਡਾ.ਪੀਯੂਸ਼ ਵਰਮਾ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ ਵੱਖ-ਵੱਖ ਵਿਭਾਗਾਂ ਦੇ ਡੀਨ, 50 ਤੋਂ ਵੱਧ ਸਕੂਲਾਂ ਦੇ ਪ੍ਰਬੰਧਕੀ ਮੈਬਰਾਂ, ਵੱਖ- ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਲਗਭਗ300 ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਕਿਹਾ ਕਿ ਸਿੱਖਿਆ ਵਿੱਚ ਆ ਰਹੇ ਬਦਲਾਵਾਂ ਕਾਰਨ ਸਾਨੂੰ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪੱਧਤੀਆਂ ਨਾਲ ਜੋੜਨਾ ਪਵੇਗਾ ਤੇ ਉਹਨਾਂ ਨਾਲ ਸੰਵਾਦ ਸਥਾਪਿਤ ਕਰਨਾ ਹੋਵੇਗਾ, ਉਹਨਾਂ ਕਿਹਾ ਕਿ ਜੀ.ਕੇ.ਯੂ ਸਰਬੱਤ ਦੇ ਭਲੇ ਦੀ ਸੋਚ ਨੂੰ ਸਮਰਪਿਤ ਹੈ। ਇਥੇ 17 ਦੇਸ਼ਾਂ ਅਤੇ ਭਾਰਤ ਦੇ 22 ਰਾਜਾਂ ਦੇ ਵਿਦਿਆਰਥੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਦੁਨਿਆਵੀ ਸਿੱਖਿਆ “ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ” ਵੀ ਹਾਸਿਲ ਕਰ ਰਹੇ ਹਨ ਅਤੇ ਇਸ ਨੂੰ ਅਸਲ ਜ਼ਿੰਦਗੀ ਵਿੱਚ ਵੀ ਢਾਲ ਰਹੇ ਹਨ।
ਇਹ ਵੀ ਪੜ੍ਹੋ Bathinda ‘ਚ ਲੁਟੇਰਿਆਂ ਦਾ ਕਹਿਰ; ਡਾਕਟਰ ਤੋਂ ਕਾਰ ਤੇ ਵਪਾਰੀ ਤੋਂ ਸਕੂਟੀ ਖੋਹੀ
ਉਹਨਾਂ ਮਾਨਸਾ ਦੀ ਧੀ ਮਨਪ੍ਰੀਤ ਕੌਰ ਜਿਸਨੇ ਸਿਵਲ ਸਰਵਿਸ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ, ਦੀ ਉਦਾਹਰਨ ਦਿੰਦਿਆਂ ਕਿਹਾ ਪ੍ਰਾਪਤੀਆਂ ਨਿੱਜ ਉਦੱਮ ਦੇ ਲੱਗਣ ਨਾਲ ਹੁੰਦੀਆਂ ਹਨ ਨਾ ਕਿ ਪਰਿਵਾਰਿਕ ਅਮੀਰੀ ਜਾ ਇਲਾਕੇ ਦੀ ਖੁਸ਼ਹਾਲੀ ਨਾਲ ।ਵਾਈਸ ਚਾਂਸਲਰ ਡਾ.ਧੀਮਾਨ ਨੇ “ ਗਿਆਨ ਜੋਤਿ” ਸਮਾਰੋਹ ਦੀ ਮਹੱਤਤਾ ਅਤੇ ਮਕਸਦ ਦੀ ਗੱਲ ਕਰਦਿਆਂ ਕਿਹਾ ਕਿ ਦੇਸ਼ ਅਤੇ ਨਿੱਗਰ ਸਮਾਜ ਦੇ ਨਿਰਮਾਣ ਵਿੱਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ, ਕਿਉਂਕਿ ਦੇਸ਼ ਦਾ ਭਵਿੱਖ ਨੌਜਵਾਨ ਵਰਗ ਇਹਨਾਂ ਤੋਂ ਸਿੱਖਿਆ ਹਾਸਿਲ ਕਰਦਾ ਹੈ। ਉਹਨਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਸਿੱਖਿਆ ਵੀ ਦਿੰਦੇ ਹਨ। ਉਹਨਾਂ ਵਰਸਿਟੀ ਵੱਲੋਂ ਹਰ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਹਨਾਂ ਕਿਹਾ ਕਿ ਦੁਨੀਆਂ ਵਿੱਚ ਗਿਆਨ ਜੋਤ ਨੂੰ ਪ੍ਰਜਵਲਤ ਰੱਖਣ ਵਿੱਚ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ।ਬੀਬਾ ਮਨਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਕੋਈ ਵੀ ਮੁਕਾਮ ਹਾਸਿਲ ਕੀਤਾ ਜਾ ਸਕਦਾ ਹੈ। ਇਸ ਮੌਕੇ ਆਯੋਜਕਾਂ ਵੱਲੋ ਮਨਪ੍ਰੀਤ ਕੌਰ ਅਤੇ ਉਹਨਾਂ ਦੇ ਮਾਪਿਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ. ਵਰਮਾ ਨੇ ਸਕਿਲ ਐਜੂਕੇਸ਼ਨ ਦੀ ਮਹੱਤਤਾ ਅਤੇ ਡਾ. ਅਹਿਮਦ ਨੇ ਯੂਨੀਵਰਸਿਟੀ ਦੇ ਆਕਦਮਿਕ ਕਾਰਜਾਂ ਅਤੇ ਵੱਖ-ਵੱਖ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ ਬਾਉਂਸਰ ਵੱਲੋਂ ਕੀਤੀ ਆਤਮ/ਹੱਤਿ.ਆ ਦੇ ਮਾਮਲੇ ‘ਚ Bathinda Police ਵੱਲੋਂ ਦਰਜ਼ਨ ਵਿਰੁਧ ਪਰਚਾ ਦਰਜ਼
ਸਮਾਰੋਹ ਵਿੱਚ ਡਾਇਰੈਕਟਰ ਦਾਖ਼ਲੇ ਡਾ. ਗੁਰਪ੍ਰੀਤ ਸਿੰਘ ਨੇ ਵਰਸਿਟੀ ਵਿਖੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਵਜ਼ੀਫਿਆਂ ਅਤੇ ਚੱਲ ਰਹੇ ਪ੍ਰੋਗਰਾਮਾਂ ਬਾਰੇ ਵਿਸਥਾਰ ਪੂਰਵਕ ਦੱਸਿਆ। ਇਸ ਮੌਕੇ ਡਾਇਰੈਕਟਰ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਦੇ ਨਿਰਦੇਸ਼ਨ ਹੇਠ ਪੇਸ਼ ਕੀਤੇ ਰੰਗਾਂ-ਰੰਗ ਪ੍ਰੋਗਰਾਮ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ। ਪ੍ਰੋਗਰਾਮ ਵਿੱਚ ਦੇਸ਼ ਦੇ ਸਮੁੱਚੇ ਪ੍ਰਦੇਸ਼ਾਂ ਦੀਆਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਵਿਸ਼ੇਸ਼ ਤੌਰ ਤੇ ਪੰਜਾਬੀ ਲੋਕ-ਨਾਚ ਭੰਗੜੇ ਦੇ ਕਲਾਕਾਰਾਂ ਨੇ ਹਾਜ਼ਰ ਲੋਕਾਂ ਨੂੰ ਤਾੜੀਆਂ ਮਾਰਨ ਲਈ ਮਜ਼ਬੂਰ ਕੀਤਾ। ਰੰਗਾਂ-ਰੰਗ ਪ੍ਰੋਗਰਾਮ ਵਰਸਿਟੀ ਦੇ ਮੰਚ ਤੇ ਅਨੇਕਤਾ ਵਿੱਚ ਏਕਤਾ ਦੀ ਮਿਸਾਲ ਪੇਸ਼ ਕਰ ਰਿਹਾ ਸੀ।ਆਯੋਜਕਾਂ ਵੱਲੋਂ ਸਿੱਖਿਆ ਅਦਾਰਿਆਂ ਦੇ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਹਾਜ਼ਰ ਅਧਿਆਪਕਾਂ ਨੂੰ ਸਰਟੀਫਿਕੇਟ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਮੰਚ ਸੰਚਾਲਨ ਦੀ ਭੂਮਿਕਾ ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸਚਦੇਵਾ ਅਤੇ ਮੈਡਮ ਜੀਨੀਅਸ ਵਾਲੀਆ ਨੇ ਬਾਖੂਬੀ ਨਿਭਾਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





