Talwandi Sabo News: Guru Kashi University ਦੇ ਫੈਕਲਟੀ ਆਫ਼ ਕੰਪਿਊਟਿੰਗ ਵੱਲੋਂ ਐਸੋਸਿਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਸਹਿਯੋਗ ਨਾਲ “ਅਕਾਦਮਿਕ ਖੋਜ ਦੇ ਖੇਤਰ ਵਿੱਚ ਆਰਟੀਫਿਸ਼ੀਅਲ ਇੰਟੈਂਲੀਜੈਂਸ (AI) ਦਾ ਯੋਗਦਾਨ” ਵਿਸ਼ੇ ‘ਤੇ ਪੰਜ ਰੋਜ਼ਾ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਦਾ ਆਗਾਜ਼ ਤੇ ਸਮਾਪਨ ਮੁੱਖ ਮਹਿਮਾਨ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਪੀਯੂਸ਼ ਵਰਮਾ ਰਜਿਸਟਰਾਰ ਬਤੌਰ ਸਨਮਾਨਿਤ ਮਹਿਮਾਨ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ ਤੇ 50 ਤੋਂ ਵੱਧ ਖੋਜਾਰਥੀ ਹਾਜ਼ਰ ਹੋਏ।ਮੁੱਖ ਮਹਿਮਾਨ ਡਾ. ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਆਰਟੀਫਿਸ਼ੀਅਲ ਇੰਟੈਂਲੀਜੈਂਸ ਅਕਾਦਮਿਕ ਅਤੇ ਖੋਜ ਦੇ ਦਰਸ਼ਨ ਨੂੰ ਬਦਲ ਰਹੀ ਹੈ।
ਇਹ ਵੀ ਪੜ੍ਹੋ Bathinda News; ਜ਼ਿਲ੍ਹੇ ਦੇ ਪਿੰਡ ਗਹਿਰੀਭਾਗੀ ਦੀ ਪੰਚਾਇਤ ਨੇ ਪ੍ਰਵਾਸੀ ਮਜਦੂਰਾਂ ਬਾਰੇ ਲਿਆ ਵੱਡਾ ਫੈਸਲਾ
ਉਨ੍ਹਾਂ ਕਿਹਾ ਕਿ ਏ.ਆਈ. ਹੁਣ ਸਮੇਂ ਦੀ ਲੋੜ ਹੈ ਤੇ ਮਨੁੱਖ ਨੂੰ ਇਸ ਦਾ ਸਦਉਪਯੋਗ ਕਰਨਾ ਚਾਹੀਦਾ। ਉਨ੍ਹਾਂ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਖੋਜ ਦੀ ਗੁਣਵੱਤਾ ਨੂੰ ਵਧਾਉਣਗੇ ਅਤੇ ਨਵੀਂ ਪੀੜ੍ਹੀ ਦੇ ਖੋਜਾਰਥੀਆਂ ਨੂੰ ਅਡਵਾਂਸ ਸਾਧਨਾਂ, ਤਕਨੀਕਾਂ ਅਤੇ ਨਵੀਆਂ ਮਸ਼ੀਨਾਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਇਸ ਦਿਸ਼ਾ ਵਿੱਚ ਨੈਤਿਕਤਾ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਦੀ ਗੱਲ ਕਹੀ।ਵੈਲੇਡਿਕਟਰੀ ਸੈਸ਼ਨ ਵਿੱਚ ਡਾ. ਵਰਮਾ ਨੇ ਸਭਨਾਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ਐਫ਼.ਡੀ.ਪੀ. ਅਧਿਆਪਕਾਂ ਦੇ ਪ੍ਰੈਕਟੀਕਲ ਹੁਨਰ, ਅੰਤਰ-ਵਿਸ਼ਅਕਗਿਆਨ ਨੂੰ ਨਿਖਾਰਦਾ ਹੈ ਤੇ ਉਨ੍ਹਾਂ ਨੂੰ ਨਵੀਨਤਮ ਖੋਜ ਪ੍ਰਣਾਲੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਦਾ ਹੈ।
ਇਹ ਵੀ ਪੜ੍ਹੋ Bathinda ਦੇ ਨਾਮੀ ਸਕੂਲ ‘ਚ ਰਾਮਲੀਲਾ ਮੌਕੇ ਹੋਏ ਹੰਗਾਮਾ ਦੀ ਸ਼ਹਿਰ ‘ਚ ਚਰਚਾ
ਐਫ.ਡੀ.ਪੀ. ਬਾਰੇ ਜਾਣਕਾਰੀ ਦਿੰਦਿਆਂ ਡਾ. ਵਿਜੈ ਲਕਸ਼ਮੀ ਡੀਨ ਨੇ ਦੱਸਿਆ ਕਿ ਵੱਖ-ਵੱਖ ਸੈਸ਼ਨਾਂ ਵਿੱਚ ਡਾ. ਅਮਨਦੀਪ ਕੌਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ, ਡਾ. ਵਿਸ਼ਾਲ ਗੋਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿਲਕੀ ਸਾਚਰ ਐਮਟੀ ਯੂਨੀਵਰਸਿਟੀ ਪੰਜਾਬ, ਡਾ. ਕੰਵਲਜੀਤ ਸਿੰਘ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਤੋਂ ਇਲਾਵਾ ਨਾਮਵਰ ਯਨੀਵਰਸਿਟੀਆਂ ਦੇ ਮਾਹਿਰਾਂ ਅਤੇ ਵਿਦਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।ਡਾ. ਮਨਪ੍ਰੀਤ ਕੌਰ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਐਫ.ਡੀ.ਪੀ. ਵਿੱਚ ਇੰਟਰੈਕਟਿਵ ਚਰਚਾਵਾਂ, ਲਾਇਵ ਸਵਾਲ ਜਵਾਬ ਅਤੇ ਮਾਹਿਰਾਂ ਵੱਲੋਂ ਖੋਜਾਰਥੀਆਂ ਦਾਂ ਜਿਗਆਸਾਵਾਂ ਦਾ ਸਮਾਧਾਨ ਕੀਤਾ ਗਿਆ ਤੇ ਏ.ਆਈ. ਦੇ ਖੇਤਰ ਵਿੱਚ ਖੋਜ ਦੀ ਗੁਣਵਤਾ ਨੂੰ ਹੋਰ ਉੱਚਾ ਲੈ ਕੇ ਜਾਣ ਅਤੇ ਉੱਚੀਆਂ ਨੈਤਿਕ ਕਦਰਾਂ ਕੀਮਤਾਂ ਦੀ ਸਥਾਪਤੀ ਦੀ ਉਮੀਦ ਨਾਲ ਐਫ.ਡੀ.ਪੀ. ਦਾ ਸਮਾਪਨ ਹੋਇਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













