Guru Kashi University ਵੱਲੋਂ “ ਪ੍ਰਯੋਗਸ਼ਾਲਾ ਦਾ ਉੱਚ ਮਿਆਰ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ

Date:

spot_img

Talwandi Sabo News: Guru Kashi University ਦੇ ਫੈਕਲਟੀ ਆਫ਼ ਇੰਜੀਨੀਅਰਿੰਗਦੇ ਇਲੈਕਟ੍ਰੀਕਲ ਵਿਭਾਗ ਵੱਲੋਂ ਭਾਰਤੀ ਗੁਣਵੱਤਾ ਪਰਿਸ਼ਦ ਦੇ ਸਹਿਯੋਗ ਨਾਲ ਐੱਨ. ਏ. ਬੀ. ਐੱਲ ਵੱਲੋਂ ਚਲਾਈ ਜਾ ਰਹੀ ਗੁਣਵੱਤਾ ਯਾਤਰਾ ਜਾਗਰੂਕਤਾ-ਮੁਹਿੰਮ ਤਹਿਤ ਖੋਜ-ਪ੍ਰਯੋਗਸ਼ਾਲਾਵਾਂ ਦੇ ਮਿਆਰ ਨੂੰ ਉੱਚਾ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ ਮੁੱਖ ਮਹਿਮਾਨ ਵਜੋਂ ਹਾਜ਼ਾਰ ਹੋਏ, ਜਦ ਕਿ ਅਸ਼ੋਕ ਕੁਮਾਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡੀਨ ਫੈਕਲਟੀ ਆਫ਼ ਇੰਜੀਨੀਅਰਿੰਗ ਡਾ. ਆਰ. ਕੇ. ਤਿਵਾਰੀ, ਖੇਤੀਬਾੜੀ, ਪੈਰਾ ਮੈਡੀਕਲ, ਫਾਰਮੈਸੀ ਅਤੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ 👉ਕੰਚਨ ਤਿਵਾੜੀ ਉਰਫ਼ ਕਮਲ ਭਾਬੀ ਦੇ ਕ*ਤ*ਲ ਕੇਸ ‘ਚ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਸਿਹਤ ਵਿਗੜੀ

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਵਰਮਾ ਨੇ ਕਿਹਾ ਕਿ ਅਕਾਦਮਿਕ ਅਤੇ ਉਦਯੋਗਿਕ ਖੇਤਰਾਂ ਵਿੱਚ ਉਤਪਾਦ ਅਤੇ ਸੰਬੰਧਿਤ ਵਸਤਾਂ ਦੀ ਗੁਣਵੱਤਾ ਦੀ ਪ੍ਰਮਾਣਕਿਤਾ ਨੂੰ ਬਣਾਏ ਰੱਖਣ ਲਈ ਉੱਚ ਮਿਆਰੀ ਪ੍ਰਯੋਗਸ਼ਾਲਾਵਾਂ ਦਾ ਹੋਣਾ ਜ਼ਰੂਰੀ ਹੈ। ਇਸ ਲਈ ਬਦਲ ਰਹੇ ਸਮੇਂ ਅਤੇ ਬਾਜ਼ਾਰ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਤੇ ਵਿਧੀਆਂ ਦੇ ਇਸਤੇਮਾਲ ਲਈ ਸੰਸਥਾਵਾਂ ਨੂੰ ਆਪਣੀਆਂ ਪ੍ਰਯੋਗਸ਼ਾਲਾਵਾਂ ਦੀ ਮਾਨਤਾ ਲੈਣੀ ਚਾਹੀਦੀ ਹੈ। ਉਹਨਾਂ ਟੈਸਟਿੰਗ ਅਤੇ ਕੈਲੀਬ੍ਰੇਸ਼ਨ ਪ੍ਰਕਿਰਿਆਵਾਂ ਬਾਰੇ ਵੀ ਚਾਨਣਾ ਪਾਇਆ।

ਇਹ ਵੀ ਪੜ੍ਹੋ 👉CM Bhagwant Mann ਦੇ OSD ਰਾਜਬੀਰ ਸਿੰਘ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਖੁੱਲੀ ਚੁਣੌਤੀ!

ਮੁੱਖ ਵੱਕਤਾ ਅਸ਼ੋਕ ਕੁਮਾਰ ਨੇ ਤਕਨੀਕੀ ਸੈਸ਼ਨ ਵਿੱਚ ਐੱਨ.ਏ.ਬੀ.ਸੀ.ਦੀ ਮਾਨਤਾ ਹਾਸਿਲ ਕਰਨ ਲਈ ਲੋੜੀਂਦੇ ਦਸਤਾਵੇਜ਼ਾਂ ਅਤੇ ਸੰਬੰਧਿਤ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਪ੍ਰਯੋਗਸ਼ਾਲਾਗੁਣਵੱਤਾ ਪ੍ਰਬੰਧਨ ਪ੍ਰਣਾਲੀਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ।ਸ਼ੁਰੂ ਵਿੱਚ ਡੀਨ,ਡਾ.ਤਿਵਾਰੀ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਪ੍ਰਯੋਗਸ਼ਾਲਾ ਮਾਨਤਾ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਸੈਮੀਨਾਰ ਦੀ ਕੁਆਰਡੀਨੇਟਰ ਅਤੇ ਸੰਚਾਲਕ ਡਾ. ਗੁਰਪ੍ਰੀਤ ਕੌਰ,ਮੁੱਖੀ ਇਲੈਕਟ੍ਰੀਕਲ ਵਿਭਾਗ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਵਰਸਿਟੀ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਉਹਨਾਂ ਵਿਚਾਰ ਚਰਚਾ ਅਤੇ ਸਵਾਲ-ਜੁਆਬ ਸ਼ੈਸ਼ਨ ਦਾ ਸੰਚਾਲਨ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने सिंगापुर में SING फोरम में शिरकत की

👉हरियाणा को भारत की इनोवेशन कैपिटल बनाने और सिंगापुर...

ਚੰਡੀਗੜ੍ਹ ’ਚ ਲੱਗਣ ਜਾ ਰਿਹਾ ਮੁੜ ਤੋਂ iPhone ਦਾ ਲੰਗਰ!

ਇਸ ਵੇਲੇ ਦੀ ਵੱਡੀ ਤੇ ਦਿਲਚਸਪ ਖ਼ਬਰ ਸਾਹਮਣੇ ਆ...