Talwandi Sabo News: Guru Kashi University (ਜੀ.ਕੇ.ਯੂ.) ਦੇ ਫੈਕਲਟੀ ਆਫ਼ ਐਜੂਕੇਸ਼ਨ ਵੱਲੋਂ ਰਾਸ਼ਟਰੀ ਸਿੱਖਿਆ ਨੀਤੀ (ਐੱਨ.ਈ.ਪੀ.)-2020 ਦੇ ਛੇ ਸਾਲ ਪੂਰੇ ਹੋਣ ਦੇ ਉਪਲੱਖ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪਰੋ. ਵਾਈਸ ਚਾਂਸਲਰ (ਡਾ.) ਜਗਤਾਰ ਸਿੰਘ ਧੀਮਾਨ ਨੇ ਮੁੱਖ ਮਹਿਮਾਨ ਅਤੇ ਮੁੱਖ ਵਕੱਤਾ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਵੀਂ ਸਿੱਖਿਆ ਨੀਤੀ ਦੇ ਪਰਿਵਰਤਨਕਾਰੀ ਪ੍ਰਭਾਵ ਅਤੇ ਭਾਰਤੀ ਉੱਚ ਸਿੱਖਿਆ ਦੇ ਬਦਲਦੇ ਸਰੂਪ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਮਾਗਮ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਵਕਤਾ ਪ੍ਰੋ-ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐੱਨ.ਈ.ਪੀ.-2020 ਨੇ ਭਾਰਤੀ ਉੱਚ ਸਿੱਖਿਆ ਵਿੱਚ ਗੁਣਾਤਮਕ ਬਦਲਾਅ ਲਿਆ ਕੇ ਯੋਗਤਾ-ਆਧਾਰਿਤ, ਨਤੀਜਾ-ਕੇਂਦਰਿਤ ਅਤੇ ਬਹੁ-ਵਿਸ਼ਾਗਤ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ।
ਇਹ ਵੀ ਪੜ੍ਹੋ 👉DC Office ਦੀ ਸੀਨੀਅਰ ਸਹਾਇਕ 1,00,000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਉਨ੍ਹਾਂ ਕਿਹਾ ਕਿ ਮਲਟੀਪਲ ਐਂਟਰੀ-ਐਗਜ਼ਿਟ ਪ੍ਰਣਾਲੀ, ਅਕਾਦਮਿਕ ਬੈਂਕ ਆਫ਼ ਕਰੈਡਿਟਸ, ਆਊਟਕਮ-ਬੇਸਡ ਐਜੂਕੇਸ਼ਨ, ਖੋਜ-ਅਧਾਰਿਤ ਚਾਰ ਸਾਲਾ ਅੰਡਰਗ੍ਰੈਜੂਏਟ ਪ੍ਰੋਗਰਾਮ, ਵੋਕੇਸ਼ਨਲ ਸਿੱਖਿਆ ਅਤੇ ਡਿਜ਼ੀਟਲ ਲਰਨਿੰਗ ਵਰਗੀਆਂ ਪਹਿਲ-ਕਦਮੀਆਂ ਵਿਦਿਆਰਥੀਆਂ ਲਈ ਨਵੇਂ ਮੌਕੇ ਪੈਦਾ ਕਰ ਰਹੀਆਂ ਹਨ। ਉਹਨਾਂ ਲੰਘੇ ਦਿਨੀਂ ਗੁਰੂ ਪੂਰਨਿਮਾ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਧਿਆਪਕਾਂ ਨੂੰ ਸਮਾਜ ਅਤੇ ਰਾਸ਼ਟਰ ਨਿਰਮਾਣ ਦਾ ਮਜ਼ਬੂਤ ਆਧਾਰ ਦੱਸਿਆ। ਉਨ੍ਹਾਂ ਕਿਹਾ ਕਿ ਅਸਲ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਦੇਣਾ ਨਹੀਂ, ਸਗੋਂ ਰਚਨਾਤਮਕਤਾ, ਨੈਤਿਕ ਕਦਰਾਂ-ਕੀਮਤਾਂ, ਆਲੋਚਨਾਤਮਕ ਸੋਚ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦਾ ਵਿਕਾਸ ਕਰਨਾ ਹੈ। ਉਨ੍ਹਾਂ ਖੋਜ, ਨਵੀਨਤਾ, ਉਦਯੋਗਤਾ, ਅਕਾਦਮਿਕ-ਉਦਯੋਗਿਕ ਸਹਿਯੋਗ ਅਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਡਾਟਾ ਸਾਇੰਸ ਅਤੇ ਰੋਬੋਟਿਕਸ ਵਰਗੀਆਂ ਉਭਰਦੀਆਂ ਤਕਨਾਲੋਜੀਆਂ ਨੂੰ ਸਿੱਖਿਆ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੱਤਾ।
ਇਹ ਵੀ ਪੜ੍ਹੋ 👉Punjab Cabinet ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!
ਉਨ੍ਹਾਂ ਕਿਹਾ ਕਿ ਭਾਰਤੀ ਗਿਆਨ ਪ੍ਰਣਾਲੀ ਨੂੰ ਆਧੁਨਿਕ ਵਿਗਿਆਨ ਨਾਲ ਜੋੜ ਕੇ ਹੀ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਡੀਨ ਡਾ. ਸਤੀਸ਼ ਕੁਮਾਰ ਨੇ ਮੁੱਖ ਵਕਤਾ ਅਤੇ ਹਾਜ਼ਰ ਸਰੋਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਐੱਨ.ਈ.ਪੀ.-2020 ਵਿਦਿਆਰਥੀ-ਕੇਂਦਰਿਤ, ਬਹੁ-ਵਿਸ਼ਾਗਤ, ਲਚਕਦਾਰ ਅਤੇ ਸਮਾਵੇਸ਼ੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਾਲੀ ਮਹੱਤਵਪੂਰਨ ਨੀਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਕੇ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਸਮਰੱਥ ਬਣਾਇਆ ਜਾ ਸਕਦਾ ਹੈ। ਡਾ. ਕਵਿਤਾ ਰਾਣੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ, ਜਦਕਿ ਸਮਾਗਮ ਦੀ ਮੰਚ ਸੰਚਾਲਨਾ ਡਾ. ਸ਼ਿਆਮ ਸੁੰਦਰ ਨੇ ਬਾਖੂਬੀ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




