Guru Kashi University ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ “ ਟੇਲੈਂਟ ਹੰਟ” ਦਾ ਆਯੋਜਨ

Date:

spot_img

Talwandi Sabo News: Guru Kashi University ਦੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਹੁਨਰ ਨੂੰ ਸੰਵਾਰਨ ਅਤੇ ਨਿਖਾਰਨ ਲਈ ਡਾਇਰੈਕਟੋਰੇਟ ਆਫ਼ ਯੂਥ ਐਂਡ ਕਲਚਰ ਅਫ਼ੇਅਰਸ ਵੱਲੋਂ “ਟੇਲੈਂਟ ਹੰਟ” ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਰਸਿਟੀ ਦੀਆਂ 13 ਫੈਕਲਟੀਆਂ ਦੇ ਲਗਭਗ 250 ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਅਤੇ ਮੰਚਨ ਕੀਤਾ। ਇਸ ਮੌਕੇ ਆਪਣੇ ਸੰਦੇਸ਼ ਵਿੱਚ ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਲਲਿਤ ਕਲਾਵਾਂ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਅਦਾ ਕਰਦੀਆਂ ਹਨ।

ਇਹ ਵੀ ਪੜ੍ਹੋ 👉ਬਹਿਰੀਨ ਵਾਲੀ ‘ਬੀਬੀ’ ਨੇ ਅਕਾਲੀ ਦਲ(ਬਾਦਲ) ਤੇ ਸ਼੍ਰੋਮਣੀ ਕਮੇਟੀ ਨੂੰ ਕਸੂਤਾ ਫ਼ਸਾਇਆ, ਦੇਖੋ ਵੀਡੀਓ

ਇਹ ਵਿਦਿਆਰਥੀਆਂ ਦੇ ਮਨੋਬਲ, ਆਤਮ-ਬਲ ਅਤੇ ਸਵੈ-ਵਿਸ਼ਵਾਸ ਵਿੱਚ ਵਾਧਾ ਕਰਦੀਆਂ ਹਨ। ਉਹਨਾਂ ਕਿਹਾ ਕਿ ਪ੍ਰਤੀਯੋਗਿਤਾ ਦੇ ਇਸ ਯੁੱਗ ਵਿੱਚ ਸਿਲੇਬਸ ਦੀਆਂ ਕਿਤਾਬਾਂ ਦੇ ਗਿਆਨ ਦੇ ਨਾਲ-ਨਾਲ ਆਪਣੇ-ਆਪ ਨੂੰ ਪ੍ਰਗਟ ਕਰਨ ਦੀ ਕਲਾ ਵੀ ਵਿਦਿਆਰਥੀਆਂ ਵਿੱਚ ਹੋਣੀ ਚਾਹੀਦੀ ਹੈ, ਤਾਂਕਿ ਉਹ ਆਪਣੀ ਗੱਲ ਸਹੀ ਮੰਚ ਤੇ ਉੱਤਮ ਤਰੀਕੇ ਨਾਲ ਰੱਖ ਸਕਣ। ਉਹਨਾਂ ਦੱਸਿਆ ਕਿ ਅਜਿਹੇ ਆਯੋਜਨ ਵਿਦਿਆਰਥੀਆਂ ਵਿੱਚੋਂ ਸਟੇਜ ਦੇ ਡਰ ਨੂੰ ਖ਼ਤਮ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਲਲਿਤ ਕਲਾਵਾਂ ਵਿੱਚ ਵੱਧ-ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ 👉Bathinda ‘ਚ ਮੰਗਲਵਾਰ ਸ਼ਾਮ ਨੂੰ ਗਣਪਤੀ ਵਿਸਰਜਨ ਦੌਰਾਨ ਮਾਸੂਮ ਭੈਣ-ਭਰਾ ਨਹਿਰ ‘ਚ ਰੁੜੇ

ਇਸ ਮੌਕੇ ਡਾਇਰੈਕਟਰ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਆਉਣ ਵਾਲੇ ਯੁਵਾ ਮੇਲੇ ਅਤੇ ਇੰਟਰ-ਜੋਨਲ ਸੱਭਿਆਚਾਰਕ ਮੁਕਾਬਲਿਆਂ ਦੀ ਤਿਆਰੀ ਲਈ ਇਹ ਆਯੋਜਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਲੋਕ-ਨਾਚ ਗਿੱਧਾ, ਭੰਗੜਾ, ਝੂਮਰ, ਤੋਂ ਇਲਾਵਾ ਗਾਇਨ, ਕਵਿਤਾ ਉਚਾਰਨ, ਮੋਨੋ-ਐਕਟਿੰਗ, ਬਾਲੀਵੁੱਡ ਡਾਂਸ, ਮਾਈਨ, ਮਿਮਕਰੀ, ਗਜ਼ਲ ਗਾਇਨ, ਲੋਕ ਗੀਤ ਗਾਇਨ ਆਦਿ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਉਹਨਾਂ ਦੱਸਿਆ ਕਿ ਵਰਸਿਟੀ ਵੱਲੋਂ ਵਿਦਿਆਰਥੀਆਂ ਦੀ ਤਿਆਰੀ ਲਈ ਵਿਸ਼ੇਸ ਤੌਰ ਤੇ ਮਾਹਿਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਵੰਨਗੀਆਂ ਦੀ ਸ਼ਲਾਘਾ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਮੰਗਲਵਾਰ ਸ਼ਾਮ ਨੂੰ ਗਣਪਤੀ ਵਿਸਰਜਨ ਦੌਰਾਨ ਮਾਸੂਮ ਭੈਣ-ਭਰਾ ਨਹਿਰ ‘ਚ ਰੁੜੇ

Bathinda News: Bathinda 'ਚ ਮੰਗਲਵਾਰ ਦੇਰ ਸ਼ਾਮ ਨੂੰ ਵਾਪਰੀ...