Talwandi Sabo News: Guru Kashi University ਦੇ ਡਾਇਰੈਕਟੋਰੇਟ ਆਫ਼ ਯੂਥ ਅਫ਼ੇਅਰਸ ਐਂਡ ਕਲਚਰ ਵੱਲੋਂ ਪਾਸ ਆਊਟ ਵਿਦਿਆਰਥੀ ਕਲਾਕਾਰਾਂ ਦੇ ਸਨਮਾਨ ਲਈ ਪ੍ਰੋਗਰਾਮ “ਅਹਿਸਾਸ -2026-ਭਾਵੁਕ ਵਿਦਾਇਗੀ” ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਯੂਨੀਵਰਸਿਟੀ ਦੀਆਂ 11 ਫੈਕਲਟੀਆਂ ਦੇ ਕਲਾਕਾਰਾਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਇਹਨਾਂ ਕਲਾਕਾਰ ਵਿਦਿਆਰਥੀਆਂ ਨੇ ਪੰਜਾਬੀ ਅਮੀਰ ਵਿਰਸੇ ਦੇ ਪਾਚਾਰ ਪਸਾਰ ਲਈ ਅਣਥੱਕ ਮਿਹਨਤ ਕੀਤੀ ਹੈ, ਤੇ ਵਰਸਿਟੀ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਟਰਾਫ਼ੀਆਂ ਜਿੱਤ ਕੇ ਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਪੱਛਮੀ ਸੱਭਿਅਤਾ ਦੀ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੁੜਨਾ ਪਵੇਗਾ। ਸਾਡੀ ਸੰਸਕ੍ਰਿਤੀ, ਸਾਡਾ ਸੱਭਿਆਚਾਰ ਬੜਾ ਪ੍ਰਭਾਵਸ਼ਾਲੀ ਅਤੇ ਪ੍ਰਰੇਣਾਦਾਈ ਹੈ।
ਤਿਆਗ, ਪ੍ਰੇਮ, ਪਿਆਰ,ਆਪਸੀ ਭਾਈਚਾਰਾ, ਰੁਹਾਨੀ ਸੰਗੀਤ, ਸੂਫ਼ੀ-ਕਾਵਿ ਆਦਿ ਸਾਡੇ ਅਮੀਰ ਵਿਰਸੇ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਸੁਖਮ ਕਲਾਵਾਂ ਵਿੱਚ ਹਿੱਸਾ ਲੈਣ ਨਾਲ ਮਾਨਸਿਕ ਤਨਾਉ ਘੱਟਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਟ ਕਰਦੇ ਹੋਏ, ਆਪਣੇ ਟੀਚੇ ਹੋਰ ਉੱਚੇ ਕਰਨ ਲਈ ਪ੍ਰੇਰਿਤ ਕੀਤਾ। ਸਮਾਰੋਹ ਦੇ ਆਯੋਜਕ ਡਾਇਰੈਕਟਰ ਯੁਵਾ ਅਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਕਲਾਕਾਰਾਂ ਨੇ ਰਾਸ਼ਟਰੀ ਅਤੇ ਅੰਤਰ-ਯੂਨੀਵਰਸਿਟੀ ਸੱਭਿਆਚਾਰਕ ਮੁਕਾਬਲਿਆਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ, ਵਰਸਿਟੀ ਵੱਲੋਂ ਉਹਨਾਂ ਕਲਾਕਾਰ ਵਿਦਿਆਰਥੀਆਂ ਨੂੰ ਸਮ੍ਰਿਤੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਸਮਾਰੋਹ ਵਿੱਚ ਪੰਜਾਬੀ ਲੋਕ-ਨਾਚ ਗਿੱਧੇ ਅਤੇ ਭੰਗੜੇ ਦੀ ਧਮਾਲ ਨੇ ਦਰਸ਼ਕਾਂ ਨੂੰ ਨੱਚਣ ਲਾ ਦਿੱਤਾ। ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਲੋਕ-ਗੀਤ ਅਤੇ ਫੋਟੋ ਪ੍ਰਦਸ਼ਰਨੀ ਮਹਿਮਾਨਾਂ ਦੀ ਖਿੱਚ ਦਾ ਕੇਂਦਰ ਰਹੀ। ਸਮਾਰੋਹ ਵਿੱਚ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਸਵੈ-ਲਿਖਤ ਕਵਿਤਾਵਾਂ ਅਤੇ ਸ਼ਾਇਰੀ ਨੇ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





