Talwandi Sabo News: Guru Kashi University; ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਵੱਲੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਸਹਿਯੋਗ ਨਾਲ “ਵਿਕਸਿਤ ਭਾਰਤ ਯੋਗ ਲੀਡਰਜ਼ ਡਾਇਲਾਗ-ਯੁਵਾ ਸੰਸਦ-2027” ਦਾ ਆਯੋਜਨ ਵਰਸਿਟੀ ਦੇ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਜਿਸ ਦਾ ਆਗਾਜ਼ ਮੁੱਖ ਮਹਿਮਾਨ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਅਤੇ ਪਰੋਂ. ਵਾਈਸ ਚਾਂਸਲਰ (ਖੋਜ ਅਤੇ ਸਿਖਲਾਈ) ਡਾ. ਪੀਯੂਸ਼ ਵਰਮਾ ਵੱਲੋਂ ਜੋਤ ਜਗਾ ਕੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ ਮੀਸ਼ਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਜਦ ਕਿ ਡਾ. ਨੇਹਾ ਪੁਰੋਹਿਤ ਸਹਾਇਕ ਪ੍ਰੋਫੈਸਰ, ਐਡਵੋਕੇਟ ਹਰੀਸ਼ ਜੋਸ਼ੀ ਰਾਜਸਥਾਨ ਹਾਈਕੋਰਟ, ਜਸ਼ਨਦੀਪ ਕੌਰ, ਸਹਾਇਕ ਫੋਰੈਂਸਿਕ ਅਧਿਕਾਰੀ ਬਠਿੰਡਾ, ਅਨਿਲ ਰਾਣਵਾ ਸਹਾਇਕ ਕਮਾਂਡੈਂਟ ਤੇ ਹੁਸਨਦੀਪ ਸਿੰਘ ਜੱਜਾਂ ਦੇ ਪੈਨਲ ਵਿੱਚ ਸ਼ਾਮਿਲ ਹੋਏ।
ਇਹ ਵੀ ਪੜ੍ਹੋ 👉Bathinda ‘ਚ ਭਿਆਨਕ ਹਾਦਸਾ; ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਤੇ ਰਾਹਗੀਰ ਦਰੜ੍ਹੇ
ਇਸ ਮੌਕੇ ਮੁੱਖ ਮਹਿਮਾਨ ਡਾ. ਧੀਮਾਨ ਨੇ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਸ਼ਿੱਦਤ ਤੇ ਨਿਡਰ ਹੋ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਕਿਹਾ। ਉਹਨਾਂ ਦੱਸਿਆ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਇਸ ਦੀ ਮਜ਼ਬੂਤੀ ਲਈ ਲੋਕਾਂ ਨੂੰ ਆਪਣੇ ਹੱਕਾਂ ਅਤੇ ਕਰਤੱਵਾਂ ਪ੍ਰਤੀ ਜਾਗਰੂਕ ਹੋਣਾ ਪਵੇਗਾ। ਉਹਨਾਂ ਨੌਜਵਾਨ ਪੀੜ੍ਹੀ ਨੂੰ ਰਾਸ਼ਟਰ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਯੁਵਾ ਅਧਿਕਾਰੀ ਮੀਸ਼ਾ ਨੇ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਾ ਸੰਸਦ ਵਿੱਚ ਮੁੱਖ ਵਿਸ਼ੇ “ਇੱਕ- ਰਾਸ਼ਟਰ-ਇੱਕ ਵੋਟ” ਲਈ ਬਠਿੰਡਾ ਜ਼ਿਲ੍ਹੇ ਦੀਆਂ ਉੱਚ ਵਿੱਦਿਅਕ ਸੰਸਥਾਵਾਂ ਦੇ 80 ਵਿਦਿਆਰਥੀਆਂ ਨੇ ਆਪਣੇ ਵਿਚਾਰ ਰੱਖੇ। ਜੱਜਾਂ ਦੇ ਪੈਨਲ ਵੱਲੋਂ ਭਾਗੀਦਾਰਾਂ ਦੇ ਪ੍ਰਦਰਸ਼ਨ ਦੇ ਆਧਾਰ ਤੇ ਅਕਾਂਸ਼ਾ ਤਿਵਾਰੀ ਨੇ ਪਹਿਲਾ, ਦੀਆ ਨੇ ਦੂਜਾ ਤੇ ਸ਼ਾਹ ਫੈਜ਼ਲ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਹ ਵੀ ਪੜ੍ਹੋ 👉ਅਕਾਲੀ ਦਲ ਦੇ ਹਲਕਾ ਇੰਚਾਰਜ਼ ਦੇ ਘਰ ਹੋਈ ਲੱਖਾਂ ਦੀ ਚੋਰੀ ਦੀ 10 ਦਿਨਾਂ ਬਾਅਦ ਵੀ ਕੋਈ ਉੱਘ-ਸੁੱਘ ਨਹੀਂ!
ਜ਼ਿਲ੍ਹੇ ਵਿੱਚੋਂ ਚੁਣੇ ਗਏ ਤਿੰਨੇ ਜੇਤੂ ਵਿਦਿਆਰਥੀ ਰਾਜ-ਪੱਧਰੀ ਯੁਵਾ-ਸੰਸਦ ਵਿੱਚ ਜ਼ਿਲ੍ਹਾ ਬਠਿੰਡਾ ਦੀ ਨੁਮਾਇੰਦਗੀ ਕਰਨਗੇ।ਆਯੋਜਕਾਂ ਵੱਲੋਂ ਸਮਾਰੋਹ ਦੇ ਪ੍ਰਭਾਵਸ਼ਾਲੀ, ਤਾਲਮੇਲ-ਪੂਰਣ ਅਤੇ ਸਮੇਂ ਬੱਧ ਸੰਚਾਲਨ ਲਈ ਡਾ. ਰਾਜੇਸ਼ ਬਿਸ਼ਨੋਈ, ਵਿਭਾਗ ਮੁੱਖੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੇਤੂਆਂ ਨੂੰ ਟਰਾਫ਼ੀਆਂ, ਸਰਟੀਫਿਕੇਟਾਂ ਅਤੇ ਭਾਗੀਦਾਰਾਂ ਨੂੰ ਸਰਟੀਫਇਕੇਟ ਨਾਲ ਪ੍ਰੋਤਸਾਹਿਤ ਕੀਤਾ ਗਿਆ। ਮਨਦੀਪ ਕੁਮਾਰ ਅਤੇ ਸ਼ਿਖਾ ਨੇ ਵਧੀਆ ਸੰਚਾਲਨ ਕਾਰਨ ਦਰਸ਼ਕਾਂ ਅਤੇ ਸਰੋਤਿਆਂ ਦੀ ਖੂਬ ਵਾਹ-ਵਾਹ ਖੱਟੀ। ਆਯੋਜਕਾਂ ਅਨੁਸਾਰ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨਾਂ ਵਿੱਚ ਲੀਡਰਸ਼ਿਪ ਦੀ ਯੋਗਤਾ, ਤਰਕਸ਼ੀਲ ਸੋਚ, ਸੰਵਾਦ ਕਲਾ ਅਤੇ ਰਾਸ਼ਟਰ ਨਿਰਮਾਣ ਵਿੱਚ ਉਹਨਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸਾਹਿਤ ਕਰਨਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













