ਗੁਰੂ ਕਾਸ਼ੀ ਯੂਨੀਵਰਸਿਟੀ ਨੇ ਕੀਤਾ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ

0
146
+4

ਤਲਵੰਡੀ ਸਾਬੋ, 28 ਦਸੰਬਰ : ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਪਰਿਵਾਰ ਨੇ ਪ੍ਰੋ.(ਡਾ.) ਇੰਦਰਜੀਤ ਸਿੰਘ, ਵਾਈਸ ਚਾਂਸਲਰ ਦੀ ਪ੍ਰੇਰਣਾ ਅਤੇ ਵਰਸਿਟੀ ਪ੍ਰਬੰਧਕਾਂ ਦੇ ਸਹਿਯੋਗ ਸਦਕਾ ਸ਼ਰਧਾਲੂਆਂ ਲਈ ਕੇਸਰ ਦੁੱਧ ਦਾ ਲੰਗਰ ਲਗਾਇਆ। ਇਸ ਮੌਕੇ ਡਾ. ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਪੀਰਾਂ, ਫਕੀਰਾਂ ਅਤੇ ਦੇਸ਼ਭਗਤਾਂ ਦੀ ਧਰਤੀ ਹੈ। ਇੱਥੋਂ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ।

ਇਹ ਵੀ ਪੜ੍ਹੋ ਅਲਵਿਦਾ ਡਾ ਮਨਮੋਹਨ ਸਿੰਘ: ਸਿੱਖ ਰਹੁ ਰੀਤਾਂ ਮੁਤਾਬਕ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ

ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਵੱਲੋਂ ਦੇਸ਼, ਧਰਮ ਅਤੇ ਕੌਮ ਦੀ ਰਾਖੀ ਲਈ ਦਿੱਤੀ ਗਈ ਕੁਰਬਾਨੀ ਦੀ ਮਿਸਾਲ ਸਾਰੇ ਸੰਸਾਰ ਵਿੱਚ ਕਿੱਤੇ ਨਹੀਂ ਮਿਲਦੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂਆਂ ਵੱਲੋ ਦਿੱਤੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਵੱਲੋਂ ਵਿਖਾਏ ਰਸਤੇ ਤੇ ਚੱਲਣ ਲਈ ਕਿਹਾ। ਇਸ ਮੌਕੇ ਡਾ. ਗੁਰਜੀਤ ਸਿੰਘ ਖਾਲਸਾ, ਮੁਖੀ ਧਰਮ ਅਧਿਐਨ ਵਿਭਾਗ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਰਬਾਣੀ ਤੋਂ ਪ੍ਰੇਰਣਾ ਲੈ ਕੇ ਹੱਕ ਸੱਚ ਦੀ ਕਮਾਈ ਕਰਨੀ ਚਾਹੀਦੀ ਹੈ ਤੇ ਦੇਸ਼ ਦੀ ਰਾਖੀ ਲਈ ਹਮੇਸ਼ਾ ਤਿਆਰ-ਬਰ-ਤਿਆਰ ਰਹਿਣਾ ਚਾਹੀਦਾ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

+4

LEAVE A REPLY

Please enter your comment!
Please enter your name here