WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

7ਵੀਂ ਦੱਖਣ ਏਸ਼ੀਆਈ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਜਿੱਤੇ ਤਿੰਨ ਤਗਮੇ

ਸਿਮਰਨਜੀਤ ਸਿੰਘ ਬਰਾੜ ਏਸ਼ੀਆਈ ਕਰਾਟੇ ਚੈਂਪੀਅਨਸ਼ਿੱਪ ਦੀ ਜੱਜਮੈਂਟ ਲਈ ਚੁਣੇ ਗਏ
ਬਠਿੰਡਾ, 5 ਦਸੰਬਰ: ਨੇਪਾਲ ਦੀ ਰਾਜਧਾਨੀ ਕਾਠਮਾਂਡੂ ਵਿਖੇ ਹੋਈ ਦੱਖਣ ਏਸ਼ੀਆਈ ਕਰਾਟੇ ਚੈਂਪੀਅਨਸ਼ਿੱਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖਿਡਾਰੀਆਂ ਨੇ ਇਕ ਸੋਨ, ਇੱਕ ਚਾਂਦੀ ਅਤੇ ਇੱਕ ਕਾਂਸੇ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਕਰਾਟੇ ਫੈਡਰੇਸ਼ਨ ਵੱਲੋਂ ‘ਵਰਸਿਟੀ ਕੋਚ ਸਿਮਰਨਜੀਤ ਸਿੰਘ ਬਰਾੜ ਨੂੰ ਏਸ਼ੀਆਈ ਕਰਾਟੇ ਚੈਂਪੀਅਨਸ਼ਿਪ ਲਈ ਜੱਜ ਵਜੋਂ ਚੁਣਿਆ ਗਿਆ।

ਬਠਿੰਡਾ ’ਚ ਲੜਕੀ ਨੂੰ ਵਿਆਂਹਦੜ ਦਾ ਸਰਵਾਲਾ ਬਣਾ ਕੇ ਡਾਕਟਰ ਪ੍ਰਵਾਰ ਨੇ ਸਦੀਆਂ ਪੁਰਾਣੀ ਮਿੱਥ ਤੋੜੀ

ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਇਹ ਸਭ ਖਿਡਾਰੀਆਂ ਦਾ ਖੇਡ ਪ੍ਰਤੀ ਸਮਰਪਣ, ਅਨੁਸ਼ਾਸਨ, ਅਭਿਆਸ ਅਤੇ ਉੱਚ ਦਰਜੇ ਦੀ ਕੋਚਿੰਗ ਸਦਕਾ ਹਾਸਿਲ ਹੋਇਆ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਉੱਚੀਆਂ ਪ੍ਰਾਪਤੀਆਂ ਕਰਨ ਲਈ ਪ੍ਰੋਤਸਾਹਿਤ ਕੀਤਾ ਅਤੇ ‘ਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ, ਖੇਡ ਸਹੂਲਤਾਂ, ਕੋਚਿੰਗ ਅਤੇ ਸਹਿਯੋਗ ਦੇ ਵਾਅਦੇ ਨੂੰ ਦੋਹਰਾਇਆ।

’ਤੇ ਜਦ ਮੰਤਰੀ ਨੇ ਖੁਦ ਟਰੈਕਟਰ ਚਲਾ ਕੇ 100 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲਿਆ

ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ. ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ‘ਵਰਸਿਟੀ ਦੇ ਖਿਡਾਰੀ ਅਮਨ ਕੁਮਾਰ ਨੇ ਟੀਮ ਕੁਮੇਤੇ ਵਿੱਚ ਸੋਨੇ, 60 ਕਿਲੋਗ੍ਰਾਮ ਭਾਰ ਵਿੱਚ ਦੀਪਿਕਾ ਨੇ ਚਾਂਦੀ ਅਤੇ ਨਿਹਾਰਿਕਾ ਕੌਰਵ ਨੇ 68 ਕਿਲੋਗ੍ਰਾਮ ਭਾਰ ਵਰਗ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਦੀਪਿਕਾ ਨੇ ਸ਼੍ਰੀਲੰਕਾ ਅਤੇ ਪਾਕਿਸਤਾਨ ਦੇ ਖਿਡਾਰੀਆਂ ਨੂੰ ਹਰਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ ਜਦ ਕਿ ਨਿਹਾਰਿਕਾ ਨੇ ਸ਼੍ਰੀਲੰਕਾ ਦੇ ਖਿਡਾਰੀ ਨੂੰ ਹਰਾਇਆ ਅਤੇ ਨੇਪਾਲ ਦੇ ਖਿਡਾਰੀ ਤੋਂ ਉਸਨੂੰ ਹਾਰ ਦਾ ਸਾਮਨਾ ਕਰਨਾ ਪਿਆ।

ਗਰੋਥ ਸੈਂਟਰ ’ਚ ਲੁੱਟ-ਖੋਹ: ਮੁਕਾਬਲੇ ਤੋਂ ਬਾਅਦ ਇੱਕ ਕਾਬੂ, ਇੱਕ ਫ਼ਰਾਰ

ਨਿਰਦੇਸ਼ਕ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਫੈਡਰੇਸ਼ਨ ਦੇ ਪ੍ਰਧਾਨ ਭਾਰਤ ਸ਼ਾਹ ਅਤੇ ਜ. ਸਕੱਤਰ ਸੰਜੀਵ ਜਾਂਗੜਾ ਵੱਲੋਂ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ।

 

Related posts

ਰੁਪਿੰਦਰ ਸਿੰਘ ਬਰਾੜ ਨੇ ਸੰਭਾਲਿਆ ਜਿਲਾ ਖੇਡ ਅਫਸਰ ਬਠਿੰਡਾ ਦਾ ਅਹੁੱਦਾ

punjabusernewssite

ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਨੌਰਥ ਜ਼ੋਨ ਰਨਰ-ਅੱਪ ਕਬੱਡੀ ਚੈਂਪੀਅਨ-2024”

punjabusernewssite

ਮਾਲਵਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ ਦੀ ਰਾਜਵਿੰਦਰ ਕੌਰ ਕਰੇਗੀ ਭਾਰਤੀ ਹਾਕੀ ਟੀਮ ਦੀ ਪ੍ਰਤੀਨਿਧਤਾ

punjabusernewssite