Talwandi Sabo News: Guru Kashi University ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਦੇਸ਼ ਦੇ ਮੋਢੀ ਇੰਜੀਨੀਅਰਾਂ ਨੂੰ ਸਮਰਪਿਤ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ, ਜਦਕਿ ਪਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ ਨੇਤਕਨੀਕੀ ਵਿਕਾਸ ਵਿੱਚ ਇੰਜੀਨੀਅਰਾਂ ਦੇ ਯੋਗਦਾਨ ਬਾਰੇ ਚਾਨਣਾ ਪਾਇਆ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਭਵਿੱਖ-ਮੁੱਖੀ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਗਈ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਤੋਂ ਨਵੀਨਤਾ,ਹੁਨਰ ਅਤੇ ਕੁਝ ਹੱਟ ਕੇ ਕਰਨ ਦੀ ਝਲਕ ਮਿਲਦੀ ਸੀ। ਡਾ. ਸਿੰਘ ਨੇ ਤਕਨੀਕੀਦੌਰ ਵਿੱਚ ਇੰਜੀਨੀਅਰਾਂ ਦੀਆਂ ਵੱਧ ਰਹੀਆਂ ਜ਼ਿੰਮੇਵਾਰੀਆਂ ਤੇ ਚਾਨਣਾ ਪਾਇਆ।
ਉਹਨਾਂ ਵਿਦਿਆਰਥੀਆਂ ਨੂੰ ਨਵੀਨਤਾ ਅਪਨਾਉਣ, ਵੱਖ-ਵੱਖ ਖੇਤਰਾਂ ਵਿੱਚ ਉੱਭਰ ਰਹੀਆਂ ਚਣੌਤੀਆਂ ਅਤੇ ਉਹਨਾਂ ਦੇ ਸਮਾਧਾਨ ਲਈ ਤਿਆਰ ਰਹਿਣ ਵਾਸਤੇ ਪ੍ਰੇਰਿਤ ਕੀਤਾ। ਡਾ. ਵਰਮਾ ਨੇ ਆਜ਼ਾਦੀ ਤੋਂ ਬਾਅਦ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂਕਿਹਾ ਕਿ ਇੰਜੀਨੀਅਰਾਂ ਵੱਲੋਂ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਕਾਰਨ ਦੇਸ਼ ਤਰੱਕੀ ਦੇ ਰਾਹ ਤੇ ਤੁਰਨ ਦੇ ਕਾਬਿਲ ਬਣਿਆ ਹੈ। ਉਹਨਾਂ ਕਿਹਾ ਕਿ, “ਅਜੋਕੇ ਸੰਸਾਰ ਵਿੱਚਹੁਨਰ ਸਭ ਤੋਂ ਮਹੱਤਵਪੂਰਨ ਅੰਗ ਹੈ ਅਤੇ ਉਹਨਾਂ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰ ਵਿਕਸਿਤ ਕਰਨ ਲਈ ਤੱਤਪਰ ਰਹਿਣ ਵਾਸਤੇ ਪ੍ਰੇਰਿਤ ਕੀਤਾ। ਕੁਇਜ਼ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਹਰ ਵਰ੍ਹੇ ਨੌਜਵਾਨ ਵਿਦਿਆਰਥੀਆਂ ਦੇ ਗਿਆਨ ਵਾਧੇ ਲਈ ਅਜਿਹੇ ਪ੍ਰੋਗਰਾਮ ਕੀਤੇ ਜਾਂਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




