Talwandi Sabo News: Guru Kashi University; ਵਿਦਿਆਰਥੀਆਂ, ਮਾਪਿਆਂ ਅਤੇ ਯਾਤਰੂਆਂ ਦੀ ਸਹੂਲਤ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬੱਸ ਸਟੈਂਡ ਤਲਵੰਡੀ ਸਾਬੋ ਤੋਂ ਯੂਨੀਵਰਸਿਟੀ ਕੈਂਪਸ ਤੱਕ ਦੀ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਕੈਂਪਸ ਡਾ.ਹਰਜਸਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਵੱਧ ਰਹੀ ਗਰਮੀ ਕਾਰਨ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਵੱਲੋਂ ਯੂਨੀਵਰਸਿਟੀ ਕੈਂਪਸ ਤੱਕ ਪਹੁੰਚਣ ਵਿੱਚ ਕਾਫ਼ੀ ਮੁਸ਼ਕਿਲ ਪੇਸ਼ ਆਉਂਦੀ ਸੀ। ਉਹਨਾਂ ਦੀ ਯੂਨੀਵਰਸਿਟੀ ਕੈਂਪਸ ਤੱਕ ਪਹੁੰਚ ਨੂੰ ਸੁਖਾਲਾ ਅਤੇ ਸੁਵਿਧਾ ਜਨਕ ਬਣਾਉਣ ਲਈ ਇਹ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਗਿਆ। ਜਿਸ ਨੂੰ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਪ੍ਰਵਾਨਗੀ ਦਿੱਤੀ ਗਈ।
ਇਹ ਵੀ ਪੜ੍ਹੋ MC Election; ਮੁੜ ਸਰਗਰਮ ਹੋਈ ਖ਼ੁਸਬਾਜ਼ ਸਿੰਘ ਜਟਾਣਾ ਦੀ ਟੀਮ, ਰਾਮਾ ਚੋਣਾਂ ਦੀਆਂ ਤਿਆਰੀਆਂ ਵਿੱਢੀਆਂ
ਲੋਕਾਂ ਵੱਲੋਂ ਜੀ.ਕੇ.ਯੂ. ਦੁਆਰਾ ਜਨਹਿੱਤ ਵਿੱਚ ਲਏ ਗਏ ਇਸ ਫੈਸਲੇ ਦੀ ਕਾਫ਼ੀ ਸ਼ਲਾਘਾ ਕੀਤੀ ਜਾ ਰਹੀ ਹੈ।ਬੱਸ ਦੇ ਰੂਟਾਂ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਦੱਸਿਆ ਕਿ ਵਰਸਿਟੀ ਪ੍ਰਬੰਧਕਾਂ ਨੇ ਯਾਤਰੂਆਂ ਨੂੰ ਇਸ ਬੱਸ ਸੇਵਾ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਹ ਬੱਸ ਸਵੇਰੇ 8.10 ਮਿੰਟ ਤੇ ਵਰਸਿਟੀ ਕੈਂਪਸ ਤੋਂ ਚਲੇਗੀ ਤੇ 8.30 ਮਿੰਟ ਤੇ ਇਸ ਦੇ ਵਾਪਸੀ ਬੱਸ ਸਟੈਂਡ ਤਲਵੰਡੀ ਸਾਬੋ ਤੋਂ ਹੋਵੇਗੀ। ਦੂਸਰਾ ਚੱਕਰ 5.10 ਮਿੰਟ ਤੇ ਵਰਸਿਟੀ ਕੈਂਪਸ ਤੋਂ ਹੋਵੇਗਾ ਤੇ ਵਾਪਸੀ 5.30 ਮਿੰਟ ਤੇ ਬੱਸ ਸਟੈਂਡ ਤਲਵੰਡੀ ਸਾਬੋ ਤੋਂ ਹੋਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





