Talwandi Sabo News: Guru Kashi University; ਸੁਆਣੀਆਂ ਦੇ ਤਿਉਹਾਰ “ਕਰਵਾ ਚੌਥ” ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਮਾਮਲਿਆਂ ਅਤੇ ਸੱਭਿਆਚਾਰ ਵੱਲੋਂ ਪੰਜਾਬੀ ਅਮੀਰ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਮੁੱਖ ਮਹਿਮਾਨ ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਮੇਲੇ ਵਿੱਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ, ਜ. ਸਕੱਤਰ ਇੰਜੀਨੀਅਰ ਸੁਖਵਿੰਦਰ ਸਿੰਘ ਅਤੇ ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਇਹ ਵੀ ਪੜ੍ਹੋ 👉Punjab Election; ਟਿਕਟਾਂ ਦੀ ਵੰਡ ਨੂੰ ਲੈ ਕੇ AAP ਦੀ Delhi ‘ਚ ਅਹਿਮ ਮੀਟਿੰਗ ਅੱਜ
ਇਸ ਮੌਕੇ ਵਰਸਿਟੀ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਅਮੀਰ ਵਿਰਸੇ ਨਾਲ ਸੰਬੰਧਿਤ ਵਸਤਾਂ ਕੰਗਣ, ਕਰੂਵੇ, ਕਾਂਟੇ, ਰੁਮਾਲ, ਫੁਲਕਾਰੀਆਂ, ਕਢਾਈਦਾਰ ਸੂਟ, ਥੈਲੇ, ਕਰੋਸ਼ੀਏ ਤੋਂ ਬਣਾਈਆਂ ਸਵੈਟਰਾਂ, ਗੁੱਤ-ਪਰਾਂਦੀਆਂ, ਅਤੇ ਮਹਿੰਦੀ ਦੀ ਪ੍ਰਦਰਸ਼ਨੀ ਲਗਾਈ ਗਈ। ਡਾਇਰੈਕਟਰ ਯੁਵਾ ਮਾਮਲਿਆਂ ਅਤੇ ਸੱਭਿਆਚਾਰ ਡਾ. ਕੰਵਲਜੀਤ ਕੌਰ ਦੀ ਦੇਖ-ਰੇਖ ਹੇਠ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਡਾ. ਸੰਦੀਪ ਕੌਰ, ਡੀਨ, ਕਾਮਰਸ ਅਤੇ ਮੈਨੇਜਮੈਂਟ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੇ ਦਹੀਂ-ਭੱਲੇ, ਗੋਲ-ਗੱਪੇ, ਫਰੂਟ-ਚਾਟ, ਕੋਫ਼ੀ, ਕੇਕ, ਬਿਸਕੁਟ, ਜੂਸ ਅਤੇ ਸੁਆਦੀ ਭੋਜਨ ਦੀਆਂ ਸਟਾਲਾਂ ਲਾਈਆਂ ਜੋ ਮਹਿਮਾਨਾਂ ਦੀ ਖਿੱਚ ਦਾ ਕੇਂਦਰ ਰਹੀਆਂ। ਆਯੋਜਕਾਂ ਵੱਲੋਂ ਮਹਿਮਾਨਾਂ ਦੇ ਮੰਨੋਰੰਜਨ ਲਈ ਕਈ ਤਰ੍ਹਾਂ ਦੇ ਖੇਡ ਮੁਕਾਬਲਿਆਂ, ਲੋਕ-ਨਾਚਾਂ ਦਾ ਵੀ ਸ਼ਾਨਦਾਰ ਆਯੋਜਨ ਕੀਤਾ ਗਿਆ।
ਇਹ ਵੀ ਪੜ੍ਹੋ 👉ਨਵੰਬਰ ‘ਚ ਕਈ ਦਿਨ ਬੰਦ ਰਹਿਣਗੀਆਂ ਬੈਂਕਾਂ , ਪੰਜਾਬ ਦੇ ਬੈਂਕ ਗਾਹਕ ਵੀ ਕਰ ਲੈਣ ਤਰੀਕਾਂ ਨੋਟ
ਇਸ ਮੌਕੇ ਦਰਸ਼ਕਾਂ ਦੇ ਉਤਸ਼ਾਹ ਨੂੰ ਵੇਖਦੇ ਹੋਏ ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਕਾਦਮਿਕ ਡਿਗਰੀਆਂ ਦੇ ਨਾਲ-ਨਾਲ ਆਪਣੇ ਹੁਨਰ ਨੂੰ ਵੀ ਨਿਖਾਰਨਾਂ ਪਵੇਗਾ, ਉਹਨਾਂ ਲੜਕੀਆਂ ਨੂੰ ਆਪਣੇ ਸਟਾਰਟ-ਅੱਪ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਅਜਿਹੇ ਆਯੋਜਨ ਵਿਦਿਆਰਥਣਾਂ ਨੂੰ ਆਪਣੇ ਰੁਜ਼ਗਾਰ ਸ਼ੁਰੂ ਕਰਨ ਲਈ ਹੁਲਾਰਾ ਦਿੰਦੇ ਹਨ। ਉਹਨਾਂ ਆਖਿਆ ਕਿ ਖਾਣ-ਪੀਣ ਦੀਆਂ ਸਟਾਲਾਂ ਦਾ ਲਾਇਆ ਜਾਣਾ ਅਜਿਹੀਆਂ ਪ੍ਰਦਰਸ਼ਨੀਆਂ ਵਿੱਚ ਨਵਾਂ ਰੰਗ ਭਰਦਾ ਹੈ ਤੇ ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




