Monday, February 2, 2026

Guru Kashi University ਦੀ 5ਵੀਂ ਕਨਵੋਕੇਸ਼ਨ 25 ਜਨਵਰੀ ਨੂੰ, ਸ਼੍ਰੀਲੰਕਾ ਦੇ PM ਦੇ ਮੁੱਖ ਸਕੱਤਰ ਹੋਣਗੇ ਮੁੱਖ ਮਹਿਮਾਨ

Date:

spot_img

Talwandi Sabo News: ਸਿੱਖਿਆ ਦੇ ਖੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਿਤ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ 25 ਜਨਵਰੀ 2026 ਨੂੰ ਆਪਣੀ 5ਵੀਂ ਕਨਵੋਕੇਸ਼ਨ ਆਯੋਜਿਤ ਕੀਤੀ ਜਾ ਰਹੀ ਹੈ । ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਦੱਸਿਆ ਕਿ ਕਨਵੋਕੇਸ਼ਨ ਵਿੱਚ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਦੇ ਸਕੱਤਰ ਕਮ ਅਟੋਰਨੀ ਐਟ-ਲਾਅ ਸ੍ਰੀਲੰਕਾ ਸੁਪਰੀਮ ਕੋਰਟ, ਜੀ: ਪਰਦੀਪ ਸਪੁਤਾਂਥਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ। ਇਸ ਦੀ ਪ੍ਰਧਾਨਗੀ ਜੀ.ਕੇ.ਯੂ. ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਵੱਲੋਂ ਕੀਤੀ ਜਾਵੇਗੀ। ਡਿਗਰੀ ਵੰਡ ਸਮਾਰੋਹ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਨਾਮਵਰ ਵਿੱਦਿਆ ਮਾਹਿਰ ਪ੍ਰੋ. ਕੇ. ਸਿਵਚਿੜੱਪਾ, ਵਾਈਸ-ਚਾਂਸਲਰ, ਮਾਂਡਿਆ ਯੂਨੀਵਰਸਿਟੀ ਅਤੇ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਵਾਈਸ-ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਸੰਬੰਧੀ ਬਠਿੰਡਾ ਵਿਖੇ ਆਯੋਜਿਤ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਪਰੋ. ਵਾਈਸ ਚਾਂਸਲਰ ਨੇ ਦੱਸਿਆ ਕਿ ਕਨਵੋਕੇਸ਼ਨ ਮੌਕੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਵਾਲੇ 514 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਜਿਸ ਵਿੱਚ ਪੀ.ਐੱਚ.ਡੀ. (56), ਪੀ.ਜੀ. ਡਿਪਲੋਮਾ (09), ਮਾਸਟਰ (145) ਅਤੇ ਬੈਚਲਰ (313) ਡਿਗਰੀਆਂ ਵੰਡੀਆਂ ਜਾਣਗੀਆਂ। ਵਿੱਦਿਆ ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਰੋਹ ਵਿੱਚ ਯੂਨੀਵਰਸਿਟੀ ਨਿਯਮਾਂ ਅਨੁਸਾਰ ਵਿੱਦਿਅਕ ਖੇਤਰ ਵਿੱਚ ਅਸਾਧਾਰਣ ਅਤੇ ਉੱਚ ਪੱਧਰੀ ਪ੍ਰਾਪਤੀ ਕਰਨ ਵਾਲੇ ਵਿਦਿਆਰਥੀ ਨੂੰ ਚਾਂਸਲਰ ਮੈਡਲ, ਵਾਈਸ ਚਾਂਸਲਰ ਮੈਡਲ ਤੇ ਡਾ. ਏ.ਪੀ.ਜੇ ਅਬਦੁੱਲ ਕਲਾਮ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਰੋਹ ਵਿੱਚ ਡਾ. ਦੁੱਲਨ ਅਮਿਤੀ ਹਿਤਾਰਾਚੀ, (ਸ਼੍ਰੀਲੰਕਾ) ਨੂੰ ਅੰਤਰ ਰਾਸ਼ਟਰੀ ਕੂਟਨੀਤੀ, ਗੌਰਵ ਮਲਹੋਤਰਾ (ਆਸਟ੍ਰੇਲਿਆ) ਨੂੰ ਸਮਾਜ ਸੇਵਾ ਅਤੇ ਅੰਕੁਰ ਅਗਰਵਾਲ (ਦੁਬੱਈ) ਨੂੰ ਰਿਅਲ ਅਸਟੇਟ ਅਤੇ ਆਰਕੀਟੈਕਚਰ ਦੇ ਖੇਤਰ ਵਿੱਚ ਕੀਤੇ ਨਵੀਨਤਮ ਕਾਰਜਾਂ ਕਰਕੇ ਡੀ-ਲਿੱਟ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ।ਕਾਨਫਰੰਸ ਮੌਕੇ ਡਾ. ਵਿਜੈ ਲਕਸ਼ਮੀ, ਕਨਵੀਨਰ ਅਲੂਮਨੀ ਮੀਟ, ਨੇ ਦੱਸਿਆ ਕਿ ਪੁਰਾਣੇ ਵਿਦਿਆਰਥੀਆਂ ਵੱਲੋਂ ਆਪਣੇ ਸੰਘਰਸ਼, ਪ੍ਰਾਪਤੀਆਂ ਅਤੇ ਮਿੱਠੀਆਂ ਯਾਦਾਂ ਨੂੰ ਸਾਂਝਾ ਕਰਨ ਲਈ ਵਰਸਿਟੀ ਵਿਖੇ ਮਿਤੀ 24 ਜਨਵਰੀ 2026 ਨੂੰ ਅਲੂਮਨੀ ਮੀਟ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਸਕੂਲਾਂ ਅੱਗੇ ਛੁੱਟੀ ਸਮੇਂ ਹੁੰਦੀ ਟਰੈਫ਼ਿਕ ਸਮੱਸਿਆ ਨੇ ਰਾਹਗੀਰ ਕੀਤੇ ਪ੍ਰੇਸ਼ਾਨ

ਜਿਸ ਵਿੱਚ ਵਰਸਿਟੀ ਦੇ 500 ਤੋਂ ਜ਼ਿਆਦਾ ਵਿਦਿਆਰਥੀ ਆਪਣੇ ਤਜੁਰਬੇ ਅਤੇ ਸਫਲਤਾਂ ਦੀਆਂ ਕਹਾਣੀਆਂ ਸਾਂਝੀਆਂ ਕਰਨਗੇ। ਕਾਨਫਰੰਸ ਮੌਕੇ ਡਾ. ਧੀਮਾਨ ਵੱਲੋਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਡੀਨ ਫੈਕਲਟੀ ਆਫ਼ ਵਿਜੂਅਲ ਐਂਡ ਪਰਫੋਰਮਿੰਗ ਆਰਟਸ ਨੇ ਦੱਸਿਆ ਕਿ ਅਲੋਪ ਹੋ ਰਹੇ ਤੰਤੀ ਸਾਜ਼ ਰਬਾਬ ਨੂੰ ਹਰਮਨ ਪਿਆਰਾ ਬਣਾਉਣ ਲਈ ਜੀ.ਕੇ.ਯੂ ਵਿਖੇ ਸਥਾਪਿਤ ਗੁਰੂ ਨਾਨਕ ਚੇਅਰ ਅਤੇ ਭਾਈ ਮਰਦਾਨਾ ਚੇਅਰ ਵੱਲੋਂ ਮਿਤੀ 26 ਜਨਵਰੀ ਸਵੇਰੇ 11 ਵਜੇ ਅੰਤਰਰਾਸ਼ਟਰੀ ਰਬਾਬ ਉਤਸਵ ਅਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਨਾਮਵਰ ਰਬਾਬ ਵਾਦਕ ਉਸਤਾਦ ਹੁਮਾਯੂ ਸਖੀ (ਅਮਰੀਕਾ) ਆਪਣੀ ਕਲਾ ਦਾ ਜੌਹਰ ਵਿਖਾਉਣਗੇ । ਉਤਸਵ ਵਿੱਚ ਪੰਡਿਤ ਸਿਧਾਰਥ ਚਟਰਜੀ ਤਬਲਾ ਵਾਦਕ ਅਤੇ ਲੀਨਾ ਬੇਦੀ (ਅਮਰੀਕਾ) ਆਪਣੇ ਗਾਇਨ ਰਾਹੀਂ ਉਹਨਾਂ ਦੀ ਸੰਗਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...