WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਗੁਰੂ ਕਾਸ਼ੀ ਯੂਨੀਵਰਸਿਟੀ ਦੀ “ਸਾਉਥ ਵੈਸਟ ਜ਼ੋਨ ਤੀਰ ਅੰਦਾਜੀ ਚੈਂਪੀਅਨਸ਼ਿਪ- 2023”ਦਾ ਸ਼ਾਨਦਾਰ ਆਗਾਜ਼

ਬਠਿੰਡਾ, 19 ਦਸੰਬਰ : ਤੰਦਰੁਸਤ ਸਿਹਤ ਪ੍ਰਤੀ ਜਾਗਰੂਕ ਰਹਿਣ ਦੇ ਸੰਦੇਸ਼ ਨਾਲ ਚਾਰ ਰੋਜ਼ਾ “ਸਾਉਥ ਵੈਸਟ ਜ਼ੋਨ ਤੀਰ-ਅੰਦਾਜੀ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) 2023-24”ਦਾ ਸ਼ਾਨਦਾਰ ਆਗਾਜ਼ ਮੁੱਖ ਮਹਿਮਾਨ ਉਪ ਕੁਲਪਤੀ ਗੁਰੂ ਕਾਸ਼ੀ ਯੂਨੀਵਰਸਿਟੀ ਪ੍ਰੋ. (ਡਾ.) ਐਸ.ਕੇ.ਬਾਵਾ ਵੱਲੋਂ ਕੀਤਾ ਗਿਆ।ਇਸ ਮੌਕੇ ਆਪਣੇ ਸੰਦੇਸ਼ ਵਿੱਚ ਚਾਂਸਲਰ ਜੀ.ਕੇ.ਯੂ. ਗੁਰਲਾਭ ਸਿੰਘ ਸਿੱਧੂ ਅਤੇ ਪ੍ਰਬੰਧਕੀ ਨਿਰਦੇਸ਼ਕ ਸ. ਸੁਖਰਾਜ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ ਖੇਡਾਂ ਵਿੱਚ ਹੋ ਰਹੀਆਂ ਪ੍ਰਾਪਤੀਆਂ ਅਤੇ ਯੋਗ ਪ੍ਰਬੰਧਨ ਤੋਂ ਪ੍ਰਭਾਵਿਤ ਹੋ ਕੇ ਆਲ ਇੰਡੀਆ ਯੂਨੀਵਰਸਿਟੀ ਐਸੋਸਿਏਸ਼ਨ ਵੱਲੋਂ ਜੀ.ਕੇ.ਯੂ ਨੂੰ ਇਸ ਪ੍ਰਤੀਯੋਗਿਤਾ ਦੀ ਮੇਜ਼ਬਾਨੀ ਦਿੱਤੀ ਗਈ ਹੈ। ਜਿਸ ਲਈ ‘ਵਰਸਿਟੀ ਦਾ ਖੇਡ ਵਿਭਾਗ, ਸਮੂਹ ਅਧਿਕਾਰੀ, ਕੋਚ ਅਤੇ ਵਿਦਿਆਰਥੀ ਵਧਾਈ ਦੇ ਪਾਤਰ ਹਨ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ‘ਵਰਸਿਟੀ ਰਾਸ਼ਟਰੀ ਪੱਧਰ ਦੀਆਂ ਖੇਡ ਪ੍ਰਤਿਯੋਗਿਤਾਵਾਂ ਦਾ ਆਯੋਜਨ ਕਰਨ ਜਾ ਰਹੀ ਹੈ।ਉਦਘਾਟਨੀ ਸਮਾਰੋਹ ‘ਵਰਸਿਟੀ ਦੇ ਨਵੇਂ ਬਣੇ ਖੇਡ ਮੈਦਾਨ ਵਿੱਚ ਬੜੇ ਸ਼ਾਨਦਾਰ ਤਰੀਕੇ ਨਾਲ ਕੀਤਾ ਗਿਆ।

ਮੌੜ ਹਲਕੇ ਦੀ ਹੋਈ ਯੂਥ ਰੈਲੀ ’ਚ ਅਕਾਲੀ ਆਗੂਆਂ ਨੇ ਆਪ ਤੇ ਕਾਂਗਰਸ ਨੂੰ ਲਿਆ ਲੰਮੇ ਹੱਥੀਂ

ਜਿਸ ਵਿੱਚ ਝੰਡਾ ਲਹਿਰਾਉਣ ਉਪਰਾਂਤ ਖਿਡਾਰੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਡਾ. ਬਾਵਾ ਨੇ ਪ੍ਰਤੀਯੋਗਿਤਾ ਦਾ ਆਗਾਜ਼ ਕਰਦਿਆਂ ਜੀ.ਕੇ.ਯੂ. ਦੀਆਂ ਖੇਡ ਪ੍ਰਾਪਤੀਆਂ ਬਾਰੇ ਦੱਸਿਆ ਕਿ ‘ਵਰਸਿਟੀ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਅੰਤਰ ਰਾਸ਼ਟਰੀ ਅਤੇ ਰਾਸ਼ਟਰੀ ਪੱਧਰ ‘ਤੇ ਸ਼ਾਨਾਮੱਤੀ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 122 ਯੂਨੀਵਰਸਿਟੀਆਂ ਦੇ 1200 ਤੋਂ ਵੱਧ ਖਿਡਾਰੀ ਆਪਣੇ ਸੁਪਨਿਆਂ ‘ਤੇ ਨਿਸ਼ਾਨਾ ਲਗਾ ਰਹੇ ਹਨ ਅਤੇ 250 ਤੋਂ ਵੱਧ ਅਧਿਕਾਰੀ, ਕੋਚ ਅਤੇ ਵਲੰਟੀਅਰ ਇਸ ਦੇ ਪ੍ਰਬੰਧਨ ਵਿੱਚ ਯੋਗਦਾਨ ਪਾ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਮਹਾਂ ਭਾਰਤ ਦੇ ਪਾਤਰ ਅਰਜੁਨ ਤੋਂ ਪ੍ਰੇਰਣਾ ਲੈ ਕੇ ਆਪਣੇ ਲਕਸ਼ੈ ਨੂੰ ਹਾਸਿਲ ਕਰਨ ਲਈ ਲਗਾਤਾਰ ਇਮਾਨਦਾਰੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਸਭਨਾਂ ਦਾ ਧੰਨਵਾਦ ਕਰਦੇ ਹੋਏ ਪਰੋ. ਵਾਈਸ ਚਾਂਸਲਰ ਪ੍ਰੋ.(ਡਾ.) ਪੁਸ਼ਪਿੰਦਰ ਸਿੰਘ ਔਲਖ ਨੇ ਖਿਡਾਰੀਆਂ ਨੂੰ ਚੈਂਪੀਅਨਸ਼ਿਪ ਲਈ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਅਤੇ ਸਾਰਿਆਂ ਨੂੰ ਖੇਡ ਭਾਵਨਾ ਨਾਲ ਪ੍ਰਤੀਯੋਗਿਤਾ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ। ਸਮਾਰੋਹ ਵਿੱਚ ਡਾਇਰੈਕਟਰ ਵਿਦਿਆਰਥੀ ਭਲਾਈ ਸ. ਸਰਦੂਲ ਸਿੰਘ ਸਿੱਧੂ, ਵੱਖ-ਵੱਖ ਫੈਕਲਟੀਆਂ ਦੇ ਡੀਨ, ਫੈਕਲਟੀ ਮੈਂਬਰ, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਹਾਜ਼ਰ ਹੋਏ। ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ ਸਮੂਹ ਪ੍ਰਬੰਧ ਕਾਬਿਲ-ਏ-ਤਾਰੀਫ਼ ਰਿਹਾ।

 

Related posts

ਪਾਣੀ ਦੀ ਸਾਂਭ-ਸੰਭਾਲ ਦੀਆਂ ਯੋਜਨਾਵਾਂ ਨੂੰ ਪੋਰਟਲ ’ਤੇ ਕੀਤਾ ਜਾਵੇ ਅਪਲੋਡ : ਡਿਪਟੀ ਕਮਿਸ਼ਨਰ

punjabusernewssite

ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਅਧੀਨ ਪੈਂਦੇ ਪਿੰਡਾਂ ਵਿੱਚ ਸਥਿਤ ਪੋਲਿੰਗ ਬੂਥਾਂ ਦਾ ਕੀਤਾ ਗਿਆ ਨਿਰੀਖਣ

punjabusernewssite

ਮਜੀਠੀਆ ਦੇ ਹੱਕ ਵਿੱਚ ਬਠਿੰਡਾ ’ਚ ਯੂਥ ਅਕਾਲੀ ਦਲ ਵੱਲੋਂ ਪ੍ਰਦਰਸ਼ਨ

punjabusernewssite