Guru Kashi University ਦਾ ਸਮਾਰੋਹ “ਯਾਦਾਂ ਦੀਆਂ ਤੰਦਾਂ” ਆਪਣੀਆਂ ਯਾਦਗਾਰੀ ਪੈੜਾਂ ਛੱਡਦਾ ਸਮਾਪਤ

Date:

spot_img

Talwandi Sabo News: Guru Kashi University ਵਿਖੇ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦੇ ਸੁਆਗਤ ਅਤੇ ਕੋਰਸ ਪੂਰਾ ਕਰਕੇ ਜਾ ਰਹੇ ਵਿਦਿਆਰਥੀਆਂ ਨੂੰ ਉਜਵੱਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕਰਨ ਲਈ ਯੂਨੀਵਰਸਿਟੀ ਦੇ ਫੈਕਲਟੀ ਆਫ਼ ਪਰਫੋਰਮਿੰਗ ਆਰਟਸ ਵੱਲੋਂ ਸ਼ਾਨਦਾਰ ਸਮਾਰੋਹ “ਯਾਦਾਂ ਦੀਆਂ ਤੰਦਾਂ” ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿੱਚ ਵਾਧਾ ਕਰਨ ਅਤੇ ਮਨੋਰੰਜਨ ਲਈ ਮਾਡਲਿੰਗ, ਗਾਇਨ, ਸ਼ਾਇਰੀ, ਕਵਿਤਾ ਉਚਾਰਣ , ਡਾਂਸ, ਲੋਕ-ਨਾਚ, ਅਤੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਜੱਜਾਂ ਦੇ ਸਰਵ-ਸੰਮਿਤੀ ਨਾਲ ਦਿੱਤੇ ਫੈਸਲੇ ਅਨੁਸਾਰ ਮਾਜ਼ਿਦ ਨੂੰ ਮਿਸਟਰ ਫਰੈਸ਼ਰ, ਪ੍ਰਭਜੋਤ ਕੌਰ ਨੂੰ ਮਿਸ ਫਰੈਸ਼ਰ, ਲਵਪ੍ਰੀਤ ਕੌਰ ਨੂੰ ਮਿਸ ਫੇਅਰਵੈਲ, ਸੁਖਮਨ ਸਿੰਘ ਨੂੰ ਮਿਸਟਰ ਸਮਾਰਟ ਚੁਣਿਆ ਗਿਆ।

ਇਹ ਵੀ ਪੜ੍ਹੋ 👉Bathinda ਦੇ ਬੱਸ ਸਟੈਂਡ ‘ਚ ਮਾਮੂਲੀ ਬਹਿਸ ਤੋਂ ਬਾਅਦ ਕੰਢਕਟਰ ਦਾ ਬੇਰਹਿਮੀ ਨਾਲ ਕ*ਤ*ਲ

ਇਸ ਮੌਕੇ ਰੈਗਿੰਗ ਵਿਰੁੱਧ ਜਾਗਰੂਕਤਾ ਪੈਦਾ ਕਰਦੇ ਲਘੂ ਨਾਟਕ “ਅਣਡਿੱਠੀਆਂ ਬੇੜੀਆਂ” ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਸਮਾਗਮ ਮੌਕੇ ਮੁੱਖ ਮਹਿਮਾਨ ਡਾ. ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਕਿਹਾ ਕਿ ਭਾਰਤ ਵੱਖ-ਵੱਖ ਧਰਮਾਂ, ਜਾਤੀਆਂ, ਰੀਤੀ-ਰਿਵਾਜਾਂ, ਅਤੇ ਸੱਭਿਆਚਾਰਾਂ ਦਾ ਦੇਸ਼ ਹੈ, ਜੋ ਇਸ ਨੂੰ ਸੰਸਕਿਤ੍ਰਕ ਪੱਖੋਂ ਮਹਾਨ ਤੇ ਦੁਨੀਆਂ ਦਾ ਵਿਲੱਖਣ ਦੇਸ਼ ਬਣਾਉਂਦੇ ਹਨ। ਉਹਨਾਂ ਕਿਹਾ ਕਿ ਜੀ.ਕੇ.ਯੂ. ਵਿਖੇ ਦੁਨੀਆਂ ਦੇ ਕਈ ਦੇਸ਼ਾਂ ਅਤੇ ਰਾਜਾਂ ਦੇ ਵਿਦਿਆਰਥੀ ਦੂਰ-ਦੂਰ ਤੋਂ ਉੱਚ ਸਿੱਖਿਆ ਹਾਸਿਲ ਕਰਨ ਆਉਂਦੇ ਹਨ, ਜੋ ਭਾਰਤ ਦੀ ਅਨੇਕਤਾ ਵਿੱਚ ਏਕਤਾ ਦੀ ਦਿਲਕਸ਼ ਤਸਵੀਰ ਪੇਸ਼ ਕਰਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਮਿਲਵਰਤਣ, ਭਾਈਚਾਰੇ ਅਤੇ ਇੱਕ-ਦੂਜੇ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ 👉Bathinda ‘ਚ ਸਰਕਾਰੀ ਸਕੂਲ ਤੇ ਕਾਲਜ਼ ਦੀਆਂ ਕੰਧਾਂ ‘ਤੇ ਲਿਖੇ ਗਰਮ ‘ਨਾਅਰੇ’

ਇਸ ਮੌਕੇ ਫੈਕਲਟੀ ਡੀਨ ਅਤੇ ਡਾਇਰੈਕਟਰ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਨਵੇਂ ਵਿਦਿਆਰਥੀਆਂ ਅਤੇ ਪੁਰਾਣੇ ਵਿਦਿਆਰਥੀਆਂ ਦੇ ਮੇਲ-ਜੋਲ ਨੂੰ ਵਧਾਉਣ, ਅਤੇ ਦੇਸ਼ ਦੇ ਬਹੁਮੁੱਖੀ ਸੱਭਿਆਚਾਰ ਨੂੰ ਸਮਝਣ ਲਈ ਅਜਿਹੇ ਆਯੋਜਨ ਪੁਲ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹੁਨਰ ਵਿੱਚ ਦਿਲਚਸਪੀ, ਆਪਸੀ ਤਾਲਮੇਲ ਅਤੇ ਹਾਸਿਲ ਕੀਤੀ ਪ੍ਰਯੋਗਾਤਮਕ ਜਾਣਕਾਰੀ ਉਨ੍ਹਾਂ ਲਈ ਸਵੈ-ਉਦਯੋਗ ਸਥਾਪਨ ਰਾਹੀਂ ਰੁਜਗਾਰ ਲੈਣ ਦੀ ਜਗੵਾ ਰੁਜਗਾਰ ਦੇਣ ਦੇ ਉਪਰਾਲੇ ਕਰਨ ਵਿੱਚ ਸਹਾਈ ਹੁੰਦੀ ਹੈ। ਉਹਨਾਂ ਕੋਰਸ ਪੂਰਾ ਕਰਕੇ ਜਾ ਰਹੇ, ਵਿਦਿਆਰਥੀਆਂ ਦੇ ਉਜਵੱਲ ਭਵਿੱਖ ਲਈ ਕਾਮਨਾ ਕੀਤੀ ਅਤੇ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜੀਵਨ ਦੇ ਵੱਖ ਵੱਖ ਖੇਤਰਾਂ ਵਿੱਚ ਗਤੀਵਿਧੀਆਂ ਕਰਦਿਆਂ ਇਹ ਵਿਦਿਆਰਥੀ ਯੂਨੀਵਰਸਿਟੀ ਦੇ ਰਾਜਦੂਤ ਬਣਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Amritsar ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

👉ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਅਤੇ ਨਸ਼ਿਆਂ ਦੀ...

CM Bhagwant Singh Mann ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

👉ਖੇਡ ਮੈਦਾਨ ਨਾ ਸਿਰਫ਼ ਪੰਜਾਬ ਨੂੰ ਤੰਦਰੁਸਤ ਬਣਾਉਣਗੇ, ਸਗੋਂ...