Talwandi Sabo News: ਗੁਰੂ ਕਾਸ਼ੀ ਯੂਨੀਵਰਸਿਟੀ ਦੇ “ਯੁਵਕ ਮੇਲੇ ਐਕਸਪਲੋਰਿਕਾ 2025” ਦਾ ਸ਼ਾਨਦਾਰ ਆਗਾਜ਼ ਮੁੱਖ ਮਹਿਮਾਨ ਅਮਰਜੀਤ ਸਿੰਘ ਮਹਿਤਾ ਪ੍ਰਧਾਨ ਪੰਜਾਬ ਕ੍ਰਿਕਟ ਐਸੋਸਿਏਸ਼ਨ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ, ਸਮੂਹ ਪ੍ਰਬੰਧਕ ਕਮੇਟੀ ਤੇ ਕਾਰਜਕਾਰੀ ਉਪ ਕੁਲਪਤੀ ਨੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਸਟਾਫ ਅਤੇ ਵਿਦਿਆਰਥੀ ਹਾਜ਼ਰ ਹੋਏ।ਮੁੱਖ ਮਹਿਮਾਨ ਮਹਿਤਾ ਨੇ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਅਤੇ 22 ਰਾਜਾਂ ਦੇ ਪ੍ਰਤੀਭਾਗੀਆਂ ਵੱਲੋਂ ਆਪਣੇ-ਆਪਣੇ ਦੇਸ਼ ਅਤੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕੀਤੇ ਗਏ ਗਲੋਬਲ ਪਿੰਡ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਹੁਨਰ ਨੇ ਕਲਾ ਦੇ ਸ਼ਿਖਰਾਂ ਨੂੰ ਛੂਹਿਆ ਹੈ। ਉਨ੍ਹਾਂ ਇਲਾਕੇ ਵਿੱਚ ਕ੍ਰਿਕਟ ਦੇ ਵਿਕਾਸ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਮੰਚ ਤੇ ਆਪਣੇ ਖੇਡ ਕੌਸ਼ਲ ਦੇ ਪ੍ਰਦਰਸ਼ਨ ਲਈ ਸਹਿਯੋਗ ਦਾ ਵਾਅਦਾ ਕੀਤਾ।
ਇਹ ਵੀ ਪੜ੍ਹੋ ਸਿੱਧੂ ਮੂਸੇ ਵਾਲੇ ਦੇ ਛੋਟੇ ਭਰਾ ਦਾ ਮਨਾਇਆ ਜਨਮ ਦਿਨ
ਚਾਂਸਲਰ ਸਿੱਧੂ ਨੇ ਵਰਸਿਟੀ ਦੀਆਂ ਪ੍ਰਾਪਤੀਆਂ ਦੀ ਗੱਲ ਕਰਦਿਆਂ ਦੱਸਿਆ ਕਿ ਜੀ.ਕੇ.ਯੂ. ਨੇ ਆਲ ਇੰਡੀਆਂ ਇੰਟਰ ਯੂਨੀਵਰਸਿਟੀ ਖੇਡਾਂ ਵਿੱਚ ਭਾਰਤ ਵਿੱਚੋਂ 5ਵਾਂ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਰਸਿਟੀ ਭਾਰਤ ਦੀਆਂ ਪਹਿਲੀਆਂ ਤਿੰਨ ਯੂਨੀਵਰਸਿਟੀਆਂ ਵਿੱਚ ਆਪਣੇ ਨਾਮ ਦਰਜ ਕਰਵਾਏਗੀ। ਉਨ੍ਹਾਂ ਵਰਸਿਟੀ ਦੇ ਕਲਾਕਾਰਾਂ ਵੱਲੋਂ ਭਾਰਤ ਦੀ ਅਨੇਕਤਾ ਵਿੱਚ ਏਕਤਾ ਦਾ ਪ੍ਰਦਰਸ਼ਨ ਕਰਦੀਆਂ ਵੰਨਗੀਆਂ ਦੀ ਸ਼ਲਾਘਾ ਕੀਤੀ ਤੇ ਯੁਵਾ ਪੀੜ੍ਹੀ ਨੂੰ ਆਪਣਾ ਹੁਨਰ ਰਾਸ਼ਟਰ ਦੇ ਨਿਰਮਾਣ ਵਿੱਚ ਲਗਾਉਣ ਲਈ ਪ੍ਰੇਰਿਤ ਕੀਤਾ। ਉਪ-ਕੁਲਪਤੀ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਰਸਿਟੀ ਹਰ ਖੇਤਰ ਵਿੱਚ ਮੱਲ੍ਹਾ ਮਾਰ ਰਹੀ ਹੈ। ਉਹਨਾਂ ਆਯੋਜਨ ਲਈ ਵਰਸਿਟੀ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ punjab police ਕਰੇਗੀ ਗ੍ਰਿਫ਼ਤਾਰ
ਉਹਨਾਂ ਡਾਇਰੈਕਟਰ ਯੁਵਾ ਤੇ ਸੱਭਿਆਚਾਰ ਮਾਮਲੇ ਵੱਲੋਂ ਯੁਵਾ ਮੇਲੇ ਰਾਹੀਂ ਪੁਰਾਤਨ ਸਭਿਆਚਾਰ ਤੇ ਭਾਰਤੀ ਸੰਸਕ੍ਰਿਤੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ।ਮੇਲੇ ਵਿੱਚ ਪੰਜਾਬ, ਰਾਜਸਥਾਨ, ਕੇਰਲਾ, ਆਂਧਰਾ ਪ੍ਰਦੇਸ਼, ਜੰਮੂ ਕਸ਼ਮੀਰ, ਉਤਰਾਖੰਡ, ਹਰਿਆਣਾ, ਤੇਲੰਗਾਨਾ ਸਹਿਤ ਭਾਰਤ ਦੇ ਕਈ ਰਾਜਾਂ ਦੇ ਲੋਕ ਨਾਚ, ਲੋਕ ਗੀਤ ਅਤੇ ਸੱਭਿਆਚਾਰ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਸਾਉਥ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਭਾਰਤ ਨਾਟਿਅਮ ਅਤੇ ਯਕਸ਼ਾਗਾਨ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ।ਪੰਜਾਬ ਦੇ ਪੁਰਾਣੇ ਸਾਜਾਂ ਨਾਲ ਸਜੇ ਆਰਕੈਸਟਰਾ ਨੇ ਹਾਜ਼ਰੀਨ ਨੂੰ ਨੱਚਣ ਲਈ ਮਜਬੂਰ ਕੀਤਾ। ਬਿਹਾਰ ਦੇ ਵਿਦਿਆਰਥੀਆਂ ਵੱਲੋਂ ਮੰਚਿਤ ਸੀਤਾ ਸਵਯੰਬਰ ਨੇ ਦਰਸ਼ਕਾਂ ਨੂੰ ਭਾਵੁਕ ਕੀਤਾ ਤੇ ਆਪਣੀ ਪੁਰਾਤਨ ਸੰਸਕ੍ਰਿਤੀ ਤੇ ਮਾਣ ਹੋਣ ਦਾ ਪ੍ਰਗਟਾਵਾ ਕੀਤਾ। ਆਯੋਜਕਾਂ ਵੱਲੋਂ ਪਤਵੰਤਿਆਂ ਅਤੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਦੂਜੇ ਪੜ੍ਹਾਅ ਵਿੱਚ ਪੰਜਾਬੀ ਲੋਕ ਗਾਇਕ ਗੁਰਵਿੰਦਰ ਬਰਾੜ ਨੇ ਖੂਬ ਰੰਗ ਬੰਨ੍ਹਿਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਦੇ “ਯੁਵਕ ਮੇਲੇ ਐਕਸਪਲੋਰਿਕਾ-2025” ਦਾ ਸ਼ਾਨਦਾਰ ਆਗਾਜ਼"