spot_img

Guru Nanak Dev Public School ਵਿਖੇ ਆਜ਼ਾਦੀ ਦਿਵਸ ਸ਼ਾਨੋ ਸੌਕਤ ਨਾਲ ਮਨਾਇਆ

Date:

spot_img

Bathinda News: Guru Nanak Dev Public School Kamla Nehru Nagar Bathinda ਵਿਖੇ ਦੇਸ਼ ਦਾ 80 ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ,ਦੇਸ਼ ਭਗਤੀ ਅਤੇ ਖੁਸ਼ੀ ਦੇ ਮਾਹੌਲ ਵਿੱਚ ਮਨਾਇਆ ਗਿਆ।ਇਸ ਮੌਕੇ ਸਕੂਲ ਦੇ ਪ੍ਰਧਾਨ ਜੋਗਿੰਦਰ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋ ਰਾਸ਼ਟਰੀ ਝੰਡਾ ਲਹਿਰਾਉਣ ਸਮੇਂ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ, ਸਟਾਫ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋ ਰਾਸ਼ਟਰੀ ਗੀਤ ਜਨ ਗਣ ਮਨ ਦਾ ਗਾਇਨ ਕੀਤਾ ਗਿਆ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਰੰਗਾ—ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਇਸ ਸਾਲ ਬਾਰਵੀਂ ਜਮਾਤ ਦੇ ਨੀਟ ਦੇ ਇਮਤਿਹਾਨ ਵਿੱਚੋਂ ਸਫਲ ਹੋਏ ਸਕੂਲ ਦੇ ਵਿਦਿਆਰਥੀ ਦਿਵਾਂਸ਼ੂ ਅਤੇ ਜੀਆ ਸਿੰਗਲਾ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ 👉Bathinda ‘ਚ ਅਜ਼ਾਦੀ ਦਿਹਾੜੇ ਮੌਕੇ MLA ਤੇ PCA ਪ੍ਰਧਾਨ ਵਿਚਕਾਰ ਕੁੜੱਤਣ ਵਧੀ !

ਇਹਨਾਂ ਤੋ ਇਲਾਵਾ ਸਕੂਲ ਦੇ ਹੋਰ ਵੱਖ—ਵੱਖ ਖੇਡਾਂ ਵਿੱਚ ਭਾਗ ਲੈਣ ਵਾਲੇ ਅੰਡਰ—14,ਅੰਡਰ—17,ਅੰਡਰ—19 ਦੇ ਵਿਦਿਆਰਥੀਆਂ ਨੂੰ ਵੀ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਨੇ ਗੀਤਾਂ, ਕਵਿਤਾਵਾਂ, ਭਾਸ਼ਣਾ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਦਿਵਸ ਦੀ ਮਹੱਤਤਾ ਨੂੰ ਦਰਸਾਇਆ।ਇਸ ਮੌਕੇ ਆਪਣੇ ਸੰਬੋਧਨ ਵਿੱਚ ਸਕੂਲ ਦੇ ਪ੍ਰਧਾਨ ਜੋਗਿੰਦਰ ਸਿੰਘ,ਸਕੂਲ ਪ੍ਰਬੰਧਕ ਕਮੇਟੀ ਅਤੇੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਨੇ ਸਮੂਹ ਵਿਦਿਆਰਥੀਆਂ,ਮਾਪਿਆਂ ਅਤੇ ਸਕੂਲ ਸਟਾਫ ਮੈਂਬਰਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ।ਉਹਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ,ਅਖੰਡਤਾ,ਆਪਸੀ ਭਾਈਚਾਰੇ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮੈਡਮ ਨੇ ਰੰਗਾ—ਰੰਗ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਉਹਨਾਂ ਨੂੰ ਤਿਆਰ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...