Bathinda News: Guru Nanak Dev Public School, Kamla Nehru Nagar Bathinda ਵਿਖੇ ਕਰਵਾਏ ਜਾ ਰਹੇ 17ਵੇਂ ਸੀ.ਬੀ.ਐਸ.ਈ ਬਾਸਕਟਬਾਲ ਕਲੱਸਟਰ ਟੂਰਨਾਂਮੈਂਟ ਦੇ ਦੂਜੇ ਦਿਨ ਵੱਖ-ਵੱਖ ਟੀਮਾਂ ਵਿਚਾਲੇ ਬਹੁਤ ਹੀ ਫਸਵੇਂ ਅਤੇ ਰੋਮਾਂਚਿਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਨੇ ਅਦਭੱੁਤ ਖੇਡ ਦਾ ਪ੍ਰਦਰਸ਼ਨ ਕਰਦਿਆ ਦਰਸ਼ਕਾਂ ਦੀਆਂ ਖੂਬ ਤਾਲੀਆਂ ਬਟੋਰੀਆਂ ।
ਇਹ ਵੀ ਪੜ੍ਹੋ 👉Powercom ਦੇ JE ਨੂੰ ਨਸ਼ੇ ਦੇ ਝੂਠੇ ਕੇਸ ‘ਚ ਫ਼ਸਾਉਣ ਵਾਲੇ DSP ਵਿਰੁਧ ਪਰਚਾ ਦਰਜ਼
ਅੱਜ ਦੇ ਦਿਨ ਦੀ ਸ਼ੁਰੂਆਤ ਮੱਖ ਮਹਿਮਾਨ ਸਕੂਲ ਪ੍ਰਧਾਨ ਸ. ਜੋਗਿੰਦਰ ਸਿੰਘ ਦੀ ਹਾਜ਼ਰੀ ਵਿੱਚ ਹੋਈ ਜਿੰਨ੍ਹਾਂ ਨੇ ਖਿਡਾਰੀਆਂ ਨਾਲ ਜਾਣ—ਪਛਾਣ ਕੀਤੀ ਅਤੇ ਉਹਨਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪੇ੍ਰਰਿਤ ਕੀਤਾ। ਇਹਨਾਂ ਖੇਡ ਮੁਕਾਬਲਿਆਂ ਵਿੱਚ ਅੰਡਰ 14 ਅਤੇ 17 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਜਿੱਤਾਂ ਹਾਸਲ ਕੀਤੀਆਂ।
ਇਹ ਵੀ ਪੜ੍ਹੋ 👉ਸਹਿਕਾਰੀ ਵਿਭਾਗ ਦਾ ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਸਕੂਲ ਦੇ ਪ੍ਰਧਾਨ ਸ. ਜੋਗਿੰਦਰ ਸਿੰਘ , ਪ੍ਰਬੰਧਕ ਕਮੇਟੀ ਦੇ ਮੈਬਰਾਂ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸਿ਼ਆ ਤੋ ਦੂਰ ਰੱਖਣ ਅਤੇ ਖੇਡਾਂ ਵੱਲ ਆਕਰਸਿ਼ਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਦੇ ਹਨ। ਸਕੂਲ ਵੱਲੋ ਖਿਡਾਰੀਆਂ ਦੇ ਰਹਿਣ ਲਈ ਏ.ਸੀ ਕਮਰਿਰਾਂ ਅਤੇ ਖਾਣ-ਪੀਣ ਦਾ ਵੀ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਇਹਨਾਂ ਖੇਡ ਮੁਕਾਬਲਿਆਂ ਨੂੰ ਲੈ ਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





