spot_img
spot_img

Guru Nanak Dev Public Sen Sec School ਦੇ 12 ਵੀਂ ਜਮਾਤ ਦੇ ਨਤੀਜਿਆਂ ਵਿੱਚ ਵਿਦਿਆਰਥੀਆ ਨੇ ਗੱਡੇ ਸਫਲਤਾ ਦੇ ਝੰਡੇ

Date:

spot_img

👉ਸਕੂਲ ਪ੍ਰਬੰਧਕ ਕਮੇਟੀ ਵੱਲੋਂ ਵੰਡੀਆਂ ਗਈਆਂ ਟਰਾਫੀਆਂ
Bathinda News: Guru Nanak Dev Public Sen Sec School Kamla Nehru Nagar (ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਬਠਿੰਡਾ) ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ । ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿੱਚੋ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ 90# ਤੋ ਵੱਧ ਅੰਕ ਪ੍ਰਾਪਤ ਕੀਤੇ।

ਇਹ ਵੀ ਪੜ੍ਹੋ 👉Bathinda Municipal Corporation Elections; 50 ਵਾਰਡਾਂ ਲਈ 282 ਉਮੀਦਵਾਰ ਮੈਦਾਨ ‘ਚ ਨਿੱਤਰੇ

ਸਕੂਲ ਦੀ ਹੋਣਹਾਰ ਵਿਦਿਆਰਥਣ ਜੀਆ ਸਿੰਗਲਾ ਨੇ 96.6# ਅੰਕ ਲੈ ਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਦਿਵਾਂਸੂ ਚਾਵਲਾ ਨੇ 95# ਅੰਕਾਂ ਨਾਲ ਦੂਜਾ ਅਤੇ ਦ੍ਰਿਸ਼ਟੀ ਉਮਤ ਨੇ 93.4# ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ । ਸਕੂਲ ਦੇ 10 ਵਿਦਿਆਰਥੀਆਂ ਨੇ 90# ਤੋ ੳੱੁਪਰ ਅੰਕ ਹਾਸਲ ਕੀਤੇ । ਇਸ ਤੋ ਇਲਾਵਾ ਰਾਜਹਸਨਪ੍ਰੀਤ ਸਿੰਘ (ਕਾਮਰਸ) ਜਿਸਨੇ ਬਿਜ਼ਨਿਸ ਸਟਡੀਜ਼ ਵਿੱਚੋ 100 ਵਿਚੋਂ 100 ਅਤੇ ਰਿਧਿਮਾ (ਆਰਟਸ) ਨੇ ਮਿਊਜਿ਼ਕ ਵਿੱਚੋ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਸਕੂਲ ਦੀ ਸ਼ਾਨ ਵਿੱਚ ਵਾਧਾ ਕੀਤਾ। 30 ਵਿਦਿਆਰਥੀਆਂ ਨੇ 80# ਤੋ ਵੱਧ ਅਤੇ 31 ਵਿਦਿਆਰਥੀਆਂ ਨੇ 70 # ਤੋ ਵੱਧ ਅੰਕ ਹਾਸਲ ਕੀਤੇ।

ਇਹ ਵੀ ਪੜ੍ਹੋ 👉Bathinda Municipal Corporation Elections; AAP ਨੇ MLA ਦੇ ਭਾਣਜੇ ਦੀ ਥਾਂ ਸਾਬਕਾ ਕੋਂਸਲਰ ਨੂੰ ਬਣਾਇਆ ਉਮੀਦਵਾਰ

ਵਿਦਿਆਰਥੀਆਂ ਦੀ ਇਸ ਬੇਮਿਸਾਲ ਪ੍ਰਾਪਤੀ ਦਾ ਜਸ਼ਨ ਮਨਾਉਣ ਲਈ ਸਕੂਲ ਕੈਂਪਸ ਵਿੱਚ ਇੱਕ ਸ਼ਾਨਦਾਰ ਸਨਮਾਨ ਸਮਾਰੌਹ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਨੇ ਮੈਰਿਟ ਸੂਚੀ ਵਿੱਚ ਆਉਣ ਵਾਲੇ ਅਤੇ ਵੱਖ—ਵੱਖ ਸਟ੍ਰੀਮਾਂ (ਸਾਇੰਸ, ਕਾਮਰਸ ਅਤੇ ਆਰਟਸ) ਵਿੱਚੋ ਪਹਿਲਾ, ਦੂਜਾ, ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਮੈਨਜਮੈਂਟ ਨੇ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖਤ ਮਿਹਨਤ ਉੱਤੇ ਮਾਨ ਹੈ। ਇਹ ਟਰਾਫੀਆਂ ਸਿਰਫ ਇਕ ਇਨਾਮ ਨਹੀ , ਬਲਕਿ ਤੁਹਾਡੇ ਸੁਪਨਿਆਂ ਅਤੇ ਲਗਨ ਦਾ ਪ੍ਰਤੀਕ ਹਨ। ਗੁਰੂ ਨਾਨਕ ਦੇਵ ਪਬਲਿਕ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਵਚਨਵੱਧ ਰਹੇਗਾ। ਵਿਦਿਆਰਥੀਆਂ ਨੇ ਇਸ ਸਫਲਤਾ ਦਾ ਸਿਹਰਾ ਆਪਣੇ ਮਾਤਾ ਪਿਤਾ ਦੀ ਪ੍ਰੇਰਨਾ ਅਤੇ ਸਕੂਲ ਦੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਨੂੰ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Govt ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

👉ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ- ਹਰ...

Guru Kashi University ਦੇ ਨਿਊਜ਼ਲੈਟਰ ਦਾ ਤੀਜਾ ਅੰਕ ਵਾਈਸ ਚਾਂਸਲਰ ਵੱਲੋਂ ਜਾਰੀ

Talwandi Sabo News: Guru Kashi University (GKU) ਦੇ ਨਿਊਜ਼ਲੈਟਰ...

Bathinda ‘ਚ ਨਾਮੀ ਮਸਾਲਿਆਂ ਦੀ ਦੁਕਾਨ ਦੇ ਮਾਲਕ ਤੋਂ ਲੁਟੇਰਿਆਂ ਨੇ ਨਗਦੀ ਲੁੱਟੀ

Bathinda News: ਬੀਤੀ ਦੇਰ ਰਾਤ ਸਥਾਨਕ ਬੈਂਕ ਬਜ਼ਾਰ ਦੇ...