‘ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ

Date:

spot_img

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ- ਨਾਇਬ ਸਿੰਘ ਸੈਣੀ
Chandigarh News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਕਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਾਹਿਬ ਨੇ ‘ਨਕਲੀ ਪੱਗ’ ਵਾਲੀ ਜੋ ਗੱਲ ਕਹੀ ਹੈ, ਉਹ ਬਹੁਤ ਹੀ ਦੁਖਦਾਈ ਅਤੇ ਮੰਦਭਾਗੀ ਹੈ।ਮਾਨ ਸਾਹਿਬ, ਸਾਡੇ ਲਈ ਪੱਗ ਗੁਰੂ ਸਾਹਿਬਾਨ ਦੇ ਸਤਿਕਾਰ ਦਾ ਪ੍ਰਤੀਕ ਹੈ। ਸਾਡੇ ਲਈ ਇਹ ਸ਼ਰਧਾ, ਵਿਸ਼ਵਾਸ ਅਤੇ ਆਦਰ ਦਾ ਵਿਸ਼ਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੱਗ ਸਾਡੇ ਗੁਰੂ ਸਾਹਿਬਾਨ ਵੱਲੋਂ ਦਿੱਤੀ ਹੋਈ ਪਰੰਪਰਾ ਹੈ। ਸਾਡੇ ਗੁਰੂ ਸਾਹਿਬਾਨ ਵੱਲੋਂ ਦਿੱਤੀ ਸਿੱਖਿਆ ‘ਤੇ ਚੱਲਦਿਆਂ ਹੀ ਅਸੀਂ ਆਪਣੀ ਸਰਕਾਰ ਚਲਾ ਰਹੇ ਹਾਂ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਾਦਲਾਂ ਨੂੰ ਘਰ ਵਿਚ ਵੱਡਾ ਝਟਕਾ, ਸੁਖਬੀਰ ਬਾਦਲ ਦਾ ਸਕਾ ਚਾਚਾ ਤੇ ਭਰਾ ਭਾਜਪਾ ‘ਚ ਹੋਏ ਸ਼ਾਮਲ

ਜੇਕਰ ਭਗਵੰਤ ਮਾਨ ਇਸ ਪੱਗ ਨੂੰ ਨਕਲੀ ਦੱਸ ਰਹੇ ਹਨ ਤਾਂ ਭਗਵੰਤ ਮਾਨ ਉਸ ਸਥਾਨ ‘ਤੇ ਜਾ ਕੇ ਮੁਆਫ਼ੀ ਮੰਗਣ, ਜਿੱਥੇ ਸਾਡੇ ਗੁਰੂ ਸਾਹਿਬਾਨ ਨੇ ਇਹ ਦਸਤਾਰ ਸਜਾਈ ਸੀ।ਮੁੱਖ ਮੰਤਰੀ ਨੇ ਕਿਹਾ ਕਿ ਮਾਨ ਸਾਹਿਬ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ। ਉਨ੍ਹਾਂ ਨੇ ਪੰਜਾਬ ਦੀ ਜਨਤਾ ਦਾ ਅਪਮਾਨ ਕੀਤਾ ਹੈ। ਉਹ ਗੁਰੂ ਸਾਹਿਬਾਨ ਅਤੇ ਪੰਜਾਬ ਦੀ ਜਨਤਾ ਤੋਂ ਮੁਆਫ਼ੀ ਮੰਗਣ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਦੀ ਬਦੌਲਤ ਹੀ ਅੱਜ ਅਸੀਂ ਇੱਥੇ ਬੈਠੇ ਹਾਂ।ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...