ਮਜੀਠਾ ਇਲਾਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੌਣੀ ਦਰਜ਼ਨ ਮੌ+ਤਾਂ, ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ

Date:

spot_img

Amritsar News:ਬੀਤੀ ਰਾਤ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਨੇੜਲੇ ਪਿੰਡਾਂ ਵਿਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਦੇ ਨਾਲ ਪੌਣੀ ਦਰਜ਼ਨ ਭਰ ਮੌ+ਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੀ ਅਗਵਾਈ ਹੇਠ ਸਰਕਾਰੀ ਅਮਲਾ-ਫ਼ੈਲਾ ਪ੍ਰਭਾਵਿਤ ਪਿੰਡਾਂ ਵਿਚ ਪੁੱਜਿਆ ਹੋਇਆ ਹੈ। ਦਰਜ਼ਨਾਂ ਵਿਅਕਤੀਆਂ ਨੂੰ ਗੰਭੀਰ ਹਾਲਾਤ ਵਿਚ ਹਸਪਤਾਲਾਂ ਅੰਦਰ ਦਾਖ਼ਲ ਕਰਵਾਇਆ ਗਿਆ। ਕਿਹਾ ਜਾ ਰਿਹਾ ਕਿ ਇਹ ਮੌਤਾਂ ਦੀ ਗਿਣਤੀ ਦਾ ਅੰਕੜਾ ਹੋਰ ਵੀ ਵਧ ਸਕਦਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਹਾਲੇ ਤੱਕ ਘਟਨਾ ਦੇ ਪੂਰੇ ਵੇਰਵੇ ਸਾਹਮਣੇ ਨਹੀਂ ਆਏ ਪ੍ਰੰਤੂ ਦਸਿਆ ਜਾ ਰਿਹਾ ਕਿ ਮ੍ਰਿਤਕ ਪਿੰਡ ਭੰਗਾਲੀ ਕਲਾਂ ਵਿਚ ਇੱਕ ਇੱਟਾਂ ਦੇ ਭੱਠੇ ਉਪਰ ਮਜਦੂਰੀ ਕਰਦੇ ਸਨ ਤੇ ਇੱਥੇ ਹੀ ਇੰਨਾਂ ਵੱਲੋਂ ਮਿਲਕੇ ਸ਼ਰਾਬ ਪੀਤੀ ਗਈ। ਹਾਲਾਂਕਿ ਮ੍ਰਿਤਕ ਭੰਗਾਲੀ ਕਲਾਂ ਤੋਂ ਇਲਾਵਾ ਥਰਈਏਵਾਲ , ਭੁੱਲਰ, ਟਾਂਗਰਾ, ਮਰੜੀ ਕਲਾਂ, ਸੰਧਾ, ਤਲਵੰਡੀ ਖੁੰਮਣ, ਟਪਰੀਆ ਆਦਿ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ, ਜਿਸਦੇ ਵੇਰਵੇ ਹਾਲੇ ਸਾਹਮਣੇ ਆਉਣੇ ਬਾਕੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...