Tuesday, February 3, 2026

ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ

Date:

spot_img

👉ਕੈਬਨਿਟ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਸਮੀਖਿਆ
👉ਲੋਕ ਨਿਰਮਾਣ ਵਿਭਾਗ ਸੂਬੇ ਦੇ ਵਿਕਾਸ ਦੀ ਰੀਡ ਦੀ ਹੱਡੀ : ਕੈਬਨਿਟ ਮੰਤਰੀ
Patiala News:ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸੂਬੇ ਦੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਸਮੇਤ ਸੂਬੇ ਦੀਆਂ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਕੰਮਾਂ ਦਾ ਬਾਰੀਕੀ ਨਾਲ ਮੁਲੰਕਣ ਕੀਤਾ।ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇਕ-ਇਕ ਪੈਸਾ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ ‘ਤੇ ਖਰਚ ਕੀਤਾ ਜਾ ਰਿਹਾ ਹੈ, ਇਸ ਲਈ ਵਿਭਾਗ ਦੇ ਅਧਿਕਾਰੀ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਇਕੱਲੇ ਪਿਤਾ ਅਤੇ ਗੰਭੀਰ ਅਪਾਹਜ ਬੱਚਿਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ Child Care Leave ਦੀ ਸਹੂਲਤ ਵਿੱਚ ਵਾਧਾ: ਹਰਪਾਲ ਸਿੰਘ ਚੀਮਾ

ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਹਰਭਜਨ ਸਿੰਘ ਈ.ਟੀ.ਓ ਨੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਵਿੱਚ ਕੀਤੇ ਜਾ ਰਿਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਕੰਮ ਤੈਅ ਸਮੇਂ ਵਿੱਚ ਪੂਰੇ ਹੋਣ ਤੇ ਜੇਕਰ ਕੰਮਾਂ ਵਿੱਚ ਕਿਸੇ ਹੋਰ ਵਿਭਾਗ ਵੱਲੋਂ ਮਨਜੂਰੀਆਂ ਜਾਂ ਇਤਰਾਜ਼ਹੀਣਤਾ ਆਦਿ ਪ੍ਰਾਪਤ ਹੋਣ ਵਿੱਚ ਦੇਰੀ ਹੋ ਰਹੀ ਹੈ ਤਾਂ ਉਸ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਕੋਈ ਵੀ ਕੰਮ ਇਨ੍ਹਾਂ ਵਿੱਚ ਦੇਰੀ ਕਾਰਨ ਲੰਬਿਤ ਨਾ ਹੋਵੇ।ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਕਰੀਬ 150 ਸਾਲਾ ਪੁਰਾਣੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਵਿਭਾਗ ਸੂਬੇ ਦੇ ਵਿਕਾਸ ਦੀ ਰੀਡ ਦੀ ਹੱਡੀ ਹੈ ਤੇ ਇਸ ਵਿਭਾਗ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ।

ਇਹ ਵੀ ਪੜ੍ਹੋ  Breaking News: ਬਠਿੰਡਾ ’ਚ 2500-2500 ਰੁਪਏ ਦੀ ਰਿਸ਼ਵਤ ਲੈਂਦੇ ਤਹਿਸੀਲਦਾਰ ਤੇ ਪਟਵਾਰੀ ਨੂੰ ਵਿਜੀਲੈਂਸ ਨੇ ਦਬੋਚਿਆ

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਸਮੇਂ ਸਮੇਂ ‘ਤੇ ਜਾਇਜ਼ਾ ਲੈਣਾ ਯਕੀਨੀ ਬਣਾਉਣ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਕਾਰਵਾਈ ਨੂੰ ਹੋਰ ਤੇਜ਼ ਕਰਨ ਤਾਂ ਜੋ ਸੂਬੇ ਦੇ ਵਿਕਾਸ ਦਾ ਪਹੀਆਂ ਹੋਰ ਤੇਜ਼ੀ ਨਾਲ ਚੱਲ ਸਕੇ।ਇਸ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ ਦੇ ਕੰਮ-ਕਾਜ ਦਾ ਜਾਇਜ਼ਾ ਲੈਂਦਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪ੍ਰਾਜੈਕਟ ਤੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਮੁੱਖ ਦਫ਼ਤਰ ਵਿੱਖੇ ਕੰਮ ਕਰਦੇ ਲੱਗਭਗ 300 ਦੇ ਕਰੀਬ ਮੁਲਾਜ਼ਮਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਮੁਲਾਜ਼ਮਾਂ ਨੂੰ ਪੇਸ਼ ਆਉਂਦੀਆਂ ਦਿੱਕਤਾਂ ਵੀ ਸੁਣੀਆਂ।ਇਸ ਮੌਕੇ ਵਿਭਾਗ ਦੇ ਸਮੂਹ ਨਿਗਰਾਨ ਇੰਜੀਨੀਅਰ ਸਮੇਤ ਵੱਖ-ਵੱਖ ਬ੍ਰਾਚਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ...