Harbhajan Singh ETO ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Date:

spot_img

👉ਲੋਕ ਨਿਰਮਾਣ ਮੰਤਰੀ ਵਲੋਂ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰਨ ਦੇ ਹੁਕਮ
Chandigarh News:ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ।ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾਰਿਆ ਜਾਵੇਗਾ। ਇਸ ਤਕਨੀਕ ਰਾਹੀਂ ਸੜਕ ਵਿੱਚ ਪਹਿਲਾਂ ਤੋਂ ਹੀ ਮੌਜੂਦ ਰੋਡ ਮੈਟਲ ਦਾ ਇਸਤੇਮਾਲ ਕਰਕੇ ਹੋਰ ਖਨਣ ਕਰਨ ਦੀ ਲੋੜ ਤੋਂ ਬਚਿਆ ਜਾ ਸਕੇਗਾ। ਇਸ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਤੋਂ ਬਚਾਅ ਵੀ ਹੋਵੇਗਾ ਅਤੇ ਸੜਕਾਂ ਦੇ ਲੈਵਲ ਨੂੰ ਬੇਲੋੜੇ ਚੁੱਕਣ ਤੋਂ ਵੀ ਬਚਿਆ ਜਾ ਸਕੇਗਾ।ਕੈਬਨਿਟ ਮੰਤਰੀ ਨੇ ਹਦਾਇਤ ਦਿੱਤੀ ਕਿ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਨਾਲ਼ ਕੰਮ ਵਿੱਚ ਹੋਈ ਦੇਰੀ ਨੂੰ ਖ਼ਤਮ ਕਰਨ ਲਈ ਹੋਰ ਤੇਜ਼ੀ ਨਾਲ ਕੰਮ ਕਰਕੇ ਪ੍ਰਗਤੀ ਨੂੰ ਵਧਾਇਆ ਜਾਵੇ।ਮੀਟਿੰਗ ਦੌਰਾਨ ਅਧਿਕਾਰੀਆ ਵਲੋਂ ਦਸਿਆ ਗਿਆ ਕਿ ਸੂਬਾ ਵਿਚ ਹੌਟ ਮਿਕਸ ਪਲਾਂਟਾਂ ਨੇ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਜਿਸ ਸਦਕਾ ਸੂਬੇ ਵਿੱਚ ਰੋਜ਼ਾਨਾ 200 ਕਿਲੋਮੀਟਰ ਤੋਂ ਵੱਧ ਸੜਕ ਉਸਾਰੀ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿਚ 30 ਜੂਨ, 2026 ਤੱਕ ਲਗਭਗ 45000 ਕਿਲੋਮੀਟਰ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ  Punjab Pollution Control Board ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025

ਉਨ੍ਹਾਂ ਦੱਸਿਆ ਕਿ ਖਾੜੀ ਦੇਸ਼ਾਂ ਵਿੱਚ ਚਲ ਰਹੀ ਜੰਗ ਕਾਰਨ ਬਿਟੂਮਨ ਦੀ ਕੁਝ ਘਾਟ ਪੈਦਾ ਹੋ ਰਹੀ ਹੈ ਪ੍ਰੰਤੂ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਸਮੱਸਿਆਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ।ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿੱਤੀ ਅਤੇ ਮੌਕੇ ਤੇ ਕੰਮ ਸਬੰਧੀ ਟੀਚਿਆਂ ਨੂੰ ਹਾਸਲ ਕਰਨ ਲਈ ਪੂਰੀ ਸ਼ਿੱਦਤ ਨਾਲ ਕੰਮ ਕਰਨ , ਤਾਂ ਜ਼ੋ ਲੋਕਾਂ ਨੂੰ ਚੰਗਾ ਸੜਕੀ ਨੈੱਟਵਰਕ ਮਿਲ ਸਕੇ।ਇਸ ਦੌਰਾਨ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ਼੍ਰੀ ਰਵੀ ਭਗਤ,ਸੰਯੁਕਤ ਸਕੱਤਰ ਸ਼੍ਰੀ ਅਮਰਬੀਰ ਸਿੱਧੂ, ਇੰਜੀਨਅਰ ਇਨ ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰ ਅਨਿਲ ਗੁਪਤਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...