ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

Date:

spot_img

👉ਕੈਬਨਿਟ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ
Chandigarh News: 350th martyrdom anniversary of Sri Guru Tegh Bahadur Ji; ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਵੱਡੀ ਖਬਰ; ਵਿਰੋਧ ਤੋਂ ਬਾਅਦ ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਭੰਗ ਦਾ ਫੈਸਲਾ ਵਾਪਸ ਲਿਆ

ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆਚਾਰਕ ਪ੍ਰੋਗਰਾਮ ਆਰੰਭ ਹੋ ਚੁੱਕੇ ਹਨ । ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਸਾਰੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾ ਰਹੇ ਹਨ ਜਦਕਿ ਗੁਰੂ ਸਾਹਿਬ ਜੀ ਦੇ ਚਰਨ ਛੋਹ 130 ਪਾਵਨ ਅਸਥਾਨਾਂ ‘ਤੇ ਕੀਰਤਨ ਦਰਬਾਰ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।ਮੰਤਰੀ ਨੇ ਦੱਸਿਆ ਕਿ ਸ੍ਰੀਨਗਰ (ਜੰਮੂ-ਕਸ਼ਮੀਰ) ਅਤੇ ਪੰਜਾਬ ਦੇ ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਰਵਾਨਾ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਬ-ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਤੇ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹਨ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਰਹਾਇਸ਼ ਲਈ “ਚੱਕ ਨਾਨਕੀ” ਨਾਮੀ ਵਿਸ਼ਾਲ ਟੈਂਟ ਸਿਟੀ ਵੀ ਤਿਆਰ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਪੂਰਵਕ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ ਉਲੀਕੀ ਧਾਰਮਿਕ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਨਾਲ ਦੁਨੀਆਂ ਭਰ ਵਿੱਚ ਏਕਤਾ, ਦਇਆ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਜਾਵੇਗਾ। ਉਨ੍ਹਾਂ ਇਨ੍ਹਾਂ ਸਮਾਗਮਾਂ ਦੀ ਸਫ਼ਲਤਾ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮਾਂ ਸਾਰੇ ਦੇਸ਼ ਵਿੱਚ ਗੁਰੂ ਸਾਹਿਬ ਜੀ ਦੇ ਅਮਨ-ਸ਼ਾਂਤੀ, ਬਰਾਬਰੀ ਅਤੇ ਸੱਚਾਈ ਦੇ ਉਪਦੇਸ਼ਾਂ ਦਾ ਪਸਾਰ ਕਰਨ ਦਾ ਅਹਿਮ ਯਤਨ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਆ ਕੇ ਗੁਰੂ ਸਾਹਿਬ ਜੀ ਦੀ ਮਹਾਨ ਬਾਣੀ ਤੇ ਜੀਵਨ ਤੋਂ ਪ੍ਰੇਰਣਾ ਲੈਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਬਿਜਲੀ ਦੇ ਬਕਾਇਆ ਬਿੱਲਾਂ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਖ਼ਬਰ!

ਨਿਊਜ਼ ਡੈਸਕ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ...

ਬੁਢਾਪਾ ਤੇ ਵਿਧਵਾ ਪੈਨਸ਼ਨ ਬਾਰੇ ਜਾਣੋ ਨਵਾਂ ਅਪਡੇਟ, ਦਿਵਿਆਂਗਾਂ ਨੂੰ ਮਿਲੇਗੀ ਵੱਧ ਸਹਾਇਤਾ

ਨਿਊਜ਼ ਡੈਸਕ : ਜੇਕਰ ਤੁਹਾਡੇ ਘਰ ਵਿੱਚ ਕੋਈ ਬਜ਼ੁਰਗ...

ਅਮਰੀਕਾ ’ਚ ਵੀਜ਼ਾ ਨਿਯਮ ਸਖ਼ਤ, ਵਰਕ ਪਰਮਿਟ ਆਟੋ-ਰੀਨਿਊਅਲ ਖਤਮ

ਨਿਊਜ਼ ਡੈਸਕ : ਜ਼ਰਾ ਸੋਚੋ, ਤੁਸੀਂ ਅਮਰੀਕਾ ਵਿੱਚ ਨੌਕਰੀ ਕਰ...

Parvinder Singh Jhota Murder Case; ਦਿਨ ਚੜ੍ਹਣ ਤੋਂ ਪਹਿਲਾਂ CBI ਦੀ ਟੀਮ Mansa ਪੁੱਜੀ

Mansa News: Parvinder Singh Jhota Murder Case; ਲੰਘੀ 13...