429 Views
ਧਾਮੀ ਨੂੰ 107 ਅਤੇ ਜੰਗੀਰ ਕੌਰ ਨੂੰ ਪਈਆਂ 33 ਵੋਟਾਂ
ਸ੍ਰੀ ਅੰਮ੍ਰਿਤਸਰ ਸਾਹਿਬ, 28 ਅਕਤੂਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਤੀਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਸਲਾਨਾ ਇਜਲਾਸ ਦੌਰਾਨ ਮੈਂਬਰਾਂ ਨੇ ਮੁੜ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਪ੍ਰਧਾਨ ਚੁਣ ਲਿਆ ਹੈ। ਇਸ ਦੌਰਾਨ ਪਈਆਂ ਵੋਟਾਂ ਦੇ ਵਿੱਚ ਹਰਜਿੰਦਰ ਸਿੰਘ ਧਾਮੀ 107 ਵੋਟਾਂ ਲੈਣ ਵਿੱਚ ਕਾਮਯਾਬ ਰਹੇ ਜਦੋਂ ਕਿ ਉਹਨਾਂ ਦੇ ਵਿਰੋਧੀ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਿਰਫ 33 ਵੋਟਾਂ ਹੀ ਮਿਲੀਆਂ।
ਇਸ ਤੋਂ ਇਲਾਵਾ ਕੁਲ ਪੋਲ ਹੋਈਆਂ 142 ਵੋਟਾਂ ਵਿੱਚੋਂ 2 ਵੋਟਾਂ ਕੈਂਸਲ ਹੋ ਗਈਆਂ। ਸ਼੍ਰੋਮਣੀ ਕਮੇਟੀ ਚੋਣਾਂ ਦੇ ਨਤੀਜਿਆਂ ਦਾ ਐਲਾਨ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਗੌਰਤਲਬ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਵੱਲੋਂ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਬਾਗੀ ਧੜੇ ਵੱਲੋਂ ਸਰਗਰਮੀਆਂ ਵਧਾਈਆਂ ਹੋਈਆਂ ਸਨ।