ਬਠਿੰਡਾ ਰੇਂਜ ਦੇ ਨਵੇਂ ਡੀਆਈਜੀ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ

0
28

ਬਠਿੰਡਾ, 26 ਨਵੰਬਰ : ਬੀਤੇ ਕੱਲ ਪੰਜਾਬ ਸਰਕਾਰ ਵੱਲੋਂ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ ਤੋਂ ਬਾਅਦ ਬਠਿੰਡਾ ਰੇਂਜ ਦੇ ਨਵੇਂ ਡੀਆਈਜੀ ਵਜੋਂ 2010 ਬੈਚ ਦੇ ਆਈਪੀਐਸ ਹਰਜੀਤ ਸਿੰਘ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਡੀਆਈਜੀ ਵਿਜੀਲੈਂਸ ਬਿਊਰੋ ਵਜੋਂ ਕੰਮ ਕਰ ਰਹੇ ਸਨ। ਇਸਤੋਂ ਇਲਾਵਾ ਉਹ ਫ਼ਰੀਦਕੋਟ ਅਤੇ ਹੋਰਨਾਂ ਥਾਵਾਂ ‘ਤੇ ਬਤੌਰ ਐਸਐਸਪੀ ਵਜਂੋ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ ਸਿਵਲ ਸਰਜ਼ਨ ਦਫ਼ਤਰ ਦਾ ‘ਕਰੋੜਪਤੀ’ ਕਲਰਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

ਅੱਜ ਉਨ੍ਹਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਜਿੱਥੇ ਉਚ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਹਰਜੀਤ ਸਿੰਘ ਨੇ ਕਿਹਾ ਕਿ ਰੇਂਜ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਪੂਰਨ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਸੌਦਾਗਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

 

LEAVE A REPLY

Please enter your comment!
Please enter your name here