ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

0
93

Chandigarh News:ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ ਦਿੱਤਾ ਹੈ। ਆਪਣੇ ਦਫ਼ਤਰ ਵਿਖੇ ਜਲ ਸਰੋਤ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ‘ਸਲਾਈਨ’ ਸਪਲਾਈ ਕਰਨ ਵਾਲੀ ਕੰਪਨੀ ਕੈਪਟੈਬ ਬਾਇਓਟੈਕ ਕੀਤੀ ਬੈਨ

ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਮੌਜੂਦਾ ਸਮੇਂ 14 ਕਰੋੜ ਰੁਪਏ ਦੀ ਲਾਗਤ ਵਾਲੇ ਕੁੱਲ 112 ਹੜ੍ਹ ਸੁਰੱਖਿਆ ਪ੍ਰੋਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਾਲਿਆਂ ਅਤੇ ਚੋਆਂ ਦੀ ਸਫਾਈ, ਸਟੱਡਜ਼ ਤੇ ਰੇਵੈਟਮੈਂਟਜ਼ (ਡੰਗਿਆਂ) ਦੀ ਉਸਾਰੀ, ਚੈੱਕ ਡੈਮ ਤੇ ਸੋਕ ਪਿੱਟਸ ਦਾ ਨਿਰਮਾਣ ਸ਼ਾਮਲ ਹੈ।ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਲਾਭ ਪਿੰਡ ਨੱਕੀਆਂ, ਮਹਿੰਦਲੀ ਖੁਰਦ, ਬਹਿਰਾਮਪੁਰ, ਰਾਏਪੁਰ ਸਾਹਨੀ, ਚਾਂਦਪੁਰ, ਮਿੰਢਵਾਂ, ਨਿੱਕੂ ਨੰਗਲ, ਜਿੰਦਵੜੀ, ਤਾਰਾਪੁਰ, ਭੱਲੜੀ, ਰਾਮਗੜ੍ਹ ਬੇਲਾ, ਪਹਾੜਪੁਰ ਅਤੇ ਸੱਧੇਵਾਲ ਦੇ ਵਸਨੀਕਾਂ ਨੂੰ ਮਿਲੇਗਾ, ਬਰਸਾਤ ਦੌਰਾਨ ਆਉਣ ਵਾਲੇ ਹੜ੍ਹਾਂ ਤੋਂ ਰਾਹਤ ਮਿਲੇਗੀ ਅਤੇ ਬਿਹਤਰ ਸਿੰਜਾਈ ਸਹੂਲਤਾਂ ਮਿਲਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here