ਕਿਹਾ, 17975 ਕਰੋੜ ਰੁਪਏ ਦੀ ਬਜਟ ਵੰਡ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਏਗੀ
Chandigarh News:ਪੰਜਾਬ ਦੇ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੇਸ਼ ਕੀਤੇ ਗਏ ਬਜਟ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਈ ਇੱਕ ਅਹਿਮ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਲਈ ਕੁੱਲ ਖ਼ਰਚ ਦੀ 12 ਫ਼ੀਸਦੀ ਯਾਨੀ 17975 ਕਰੋੜ ਰੁਪਏ ਦੀ ਵੱਡੀ ਬਜਟ ਵੰਡ ਨਾਲ ਸਿੱਖਿਆ ਪ੍ਰਣਾਲੀ ਵਿੱਚ ਵੱਡੀ ਕ੍ਰਾਂਤੀ ਆਵੇਗੀ। ਬਜਟ ਵਿੱਚ ਮਿਸ਼ਨ ਸਮਰੱਥ ਰਾਹੀਂ ਸਕੂਲ ਸਿੱਖਿਆ ਨੂੰ ਮਜ਼ਬੂਤ ਬਣਾਉਣ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਜਿਸ ਨਾਲ ਪਹਿਲਾਂ ਹੀ 19000 ਸਕੂਲਾਂ ਦੇ 14 ਲੱਖ ਵਿਦਿਆਰਥੀਆਂ ਨੂੰ ਲਾਭ ਮਿਲ ਚੁੱਕਾ ਹੈ ਅਤੇ ਸਿੱਖਣ ਦੇ ਨਤੀਜਿਆਂ ਵਿੱਚ 15-25% ਤੱਕ ਸੁਧਾਰ ਆਇਆ ਹੈ।
ਇਹ ਵੀ ਪੜ੍ਹੋ ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਸੂਬੇ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਵੇਗਾ-ਅਮਨ ਅਰੋੜਾ
ਉਨ੍ਹਾਂ ਕਿਹਾ ਕਿ ਇਸ ਬਜਟ ਦੇ ਅਹਿਮ ਪਹਿਲੂਆਂ ਵਿੱਚ ਸਮਗਰਾ ਸਿੱਖਿਆ ਅਭਿਆਨ ਲਈ 1240 ਕਰੋੜ ਰੁਪਏ, ਪੀਐਮ ਪੋਸ਼ਣ ਯੋਜਨਾ ਲਈ 466 ਕਰੋੜ ਰੁਪਏ, ਮੁਫ਼ਤ ਕਿਤਾਬਾਂ ਲਈ 75 ਕਰੋੜ ਰੁਪਏ ਅਤੇ ਵਰਦੀਆਂ ਲਈ 35 ਕਰੋੜ ਰੁਪਏ ਦੀ ਰਕਮ ਰਾਖਵੀਂ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ 425 ਪ੍ਰਾਈਮਰੀ ਸਕੂਲਾਂ ਨੂੰ ‘ਸਕੂਲਜ਼ ਆਫ ਹੈਪੀਨੈੱਸ’ ਵਿੱਚ ਬਦਲ ਰਹੀ ਹੈ ਅਤੇ 4098 ਸਕੂਲਾਂ ਨੂੰ ਸੌਰ ਉਰਜਾ ਨਾਲ ਚਲਾਇਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਉਚੇਰੀ ਸਿੱਖਿਆ ਖੇਤਰ ਵਿੱਚ ਰੂਸਾ ਤਹਿਤ 199 ਕਰੋੜ ਰੁਪਏ ਅਤੇ ਬੁਨਿਆਦੀ ਢਾਂਚੇ ਦੇ ਸੁਧਾਰਾਂ ਲਈ 160 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਜਦਕਿ ਤਕਨੀਕੀ ਸਿੱਖਿਆ ਲਈ 579 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਵਿੱਚ 33 ਕਰੋੜ ਰੁਪਏ ਨਵੀਆਂ ਆਈ.ਟੀ.ਆਈਜ਼. ਲਈ ਰੱਖੇ ਗਏ ਹਨ ਜੋ ਇਸ ਸਾਲ ਸਰਕਾਰੀ ਆਈ.ਟੀ.ਆਈਜ਼ ਵਿੱਚ 93.04% ਦਾਖ਼ਲਾ ਦਰ ਦੀ ਰਿਕਾਰਡ ਪ੍ਰਾਪਤੀ ’ਤੇ ਆਧਾਰਤ ਹੈ।
ਇਹ ਵੀ ਪੜ੍ਹੋ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ
ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਕੂਲੀ ਸਿੱਖਿਆ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਤਹਿਤ ਅਨੇਕਾਂ ਅਧਿਆਪਕਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੀਆਂ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਚੁੱਕਿਆ ਹੈ ਅਤੇ ਅੱਗੇ ਵੀ ਇਹ ਕਾਰਜ ਜਾਰੀ ਰਹੇਗਾ। ਉਨ੍ਹਾਂ ਕਿਹਾ, “ਇਹ ਬਜਟ ਸਿੱਖਿਆ ਦੇ ਸਾਡੇ ਚਾਰ ਥੰਮ੍ਹਾਂ ਜਿਵੇਂ ਮਿਆਰੀ ਸਿੱਖਿਆ, ਸੰਪੂਰਣ ਵਿਕਾਸ, ਟਿਕਾਊ ਬੁਨਿਆਦੀ ਢਾਂਚਾ ਅਤੇ ਸਮੁੱਚਿਤ ਵਿਕਾਸ ਨੂੰ ਦਰਸਾਉਂਦਾ ਹੈ ਜਿਸ ਨਾਲ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇਗਾ।”
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਹਰਜੋਤ ਸਿੰਘ ਬੈਂਸ ਵੱਲੋਂ ਬਜਟ ਇਤਿਹਾਸਕ ਤੇ ਸ਼ਲਾਘਾਯੋਗ ਕਰਾਰ, ਸਿੱਖਿਆ ਖੇਤਰ ਨੂੰ ਕੁੱਲ ਖ਼ਰਚੇ ਦਾ 12 ਫ਼ੀਸਦੀ ਅਲਾਟ ਕੀਤਾ"