
Chandigarh News:ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਸਮਾਜ ਵਿੱਚੋਂ ਜਾਤੀਵਾਦ ਦੀ ਬੁਰਾਈ ਨੂੰ ਖਤਮ ਕਰਨ ਅਤੇ ਮਾਨਵੀ ਕਦਰਾਂ-ਕੀਮਤਾਂ ਦੇ ਪਾਸਾਰ ਲਈ ਸਮਾਜ ਵਿੱਚ ਪਿਆਰ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਸ਼ੁੱਭ ਦਿਹਾੜੇ ਮੌਕੇ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਅਤੇ ਸਮਾਜ ਵਿੱਚ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ ਰਾਜ ਸਭਾ’ਚ ਮੱਧ ਵਰਗ ਦੀ ਆਵਾਜ਼ ਬਣੇ MP ਰਾਘਵ ਚੱਢਾ,ਰੇਲਵੇ ਅਤੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ’ਤੇ ਵੀ ਚੁੱਕੇ ਸਵਾਲ
ਉਨ੍ਹਾਂ ਨੇ ਗਰੀਬਾਂ ਅਤੇ ਸਮਾਜ ਦੇ ਪਛੜੇ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮੂਹਿਕ ਤੌਰ ‘ਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ ਅਤੇ ਸਾਡੇ ਰੋਜ਼ਾਨਾ ਜੀਵਨ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਾ ਰਹੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।
Share the post "ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ"




