Minister Harjot Singh Bains ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

Date:

spot_img

 👉ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼
 👉ਸਥਾਨਕ ਸਰਕਾਰਾਂ ਮੰਤਰੀ ਵੱਲੋਂ ਰਾਤ ਨੂੰ ਚੱਲਣ ਵਾਲੀ ਨਵੀਂ ਸਫ਼ਾਈ ਮੁਹਿੰਮ ਦਾ ਅਚਨਚੇਤ ਨਿਰੀਖਣ
 👉ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ; ਇਸ ਦੀ ਸਫ਼ਾਈ ਸੇਵਾ ਹੈ: ਹਰਜੋਤ ਸਿੰਘ ਬੈਂਸ
Amritsar News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ।” ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ।ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ। ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗੇ ਤਾਂ ਜੋ ਪਵਿੱਤਰ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ।ਸਥਾਨਕ ਸਰਕਾਰਾਂ ਮੰਤਰੀ ਨੇ ਵਾਲਡ ਸਿਟੀ ਵਿੱਚ ਕਈ ਘੰਟੇ ਬਿਤਾਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਪੈਦਲ ਦੌਰਾ ਕੀਤਾ।

ਇਹ ਵੀ ਪੜ੍ਹੋ  “ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਉਨ੍ਹਾਂ ਨੇ ਸੈਕੰਡਰੀ ਕੂੜਾ ਇਕੱਤਰ ਕਰਨ ਵਾਲੇ ਸਥਾਨਾਂ ਦੀ ਸਫ਼ਾਈ ਦਾ ਜਾਇਜ਼ਾ ਲਿਆ, ਤੰਗ ਗਲੀਆਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਦੱਸਿਆ ਕਿ ਪਹਿਲਾਂ ਚਿੰਨ੍ਹਿਤ ਕੀਤੇ ਗਏ ਖੁੱਲ੍ਹੇ ਕੂੜਾ ਸੁੱਟਣ ਵਾਲੇ ਸਥਾਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਰਾਤ ਦੀ ਡਿਊਟੀ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਲਈ।ਸ. ਬੈਂਸ ਨੇ ਕਿਹਾ ਕਿ ਹੈਰੀਟੇਜ ਸਟਰੀਟ ਮੁੜ ਆਪਣੀ ਚਮਕ ਹਾਸਲ ਕਰੇਗੀ ਅਤੇ ਵਾਲਡ ਸਿਟੀ ਦੇ ਅਹਿਮ ਇਲਾਕਿਆਂ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਕੂੜੇ ਦੇ ਢੇਰ ਖਤਮ ਹੋ ਜਾਣਗੇ ਤਾਂ ਆਵਾਰਾ ਪਸ਼ੂ ਵੀ ਸੜਕਾਂ ਤੋਂ ਦੂਰ ਹੋ ਜਾਣਗੇ।ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਇਸ ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਰੈਪਰ, ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦੇਖਣਾ ਚਾਹੁੰਦਾ।” ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਰਾਤ 10:00 ਵਜੇ ਤੋਂ ਰਾਤ 2:00 ਵਜੇ ਤੱਕ ਸਫ਼ਾਈ ਕਰਦੀਆਂ ਹਨ ਪਰ ਜਦੋਂ ਲੋਕ ਆਪਣੀਆਂ ਬਾਲਕਨੀਆਂ ਅਤੇ ਛੱਤਾਂ ਤੋਂ ਕੂੜਾ ਸੁੱਟਦੇ ਹਨ ਤਾਂ ਉਨ੍ਹਾਂ ਦੀ ਮਿਹਨਤ ਵਿਅਰਥ ਹੋ ਜਾਂਦੀ ਹੈ।ਉਨ੍ਹਾਂ ਕਿਹਾ, “ਜਦੋਂ ਪੂਰਾ ਸ਼ਹਿਰ ਸੁੱਤਾ ਹੁੰਦਾ ਹੈ, ਉਦੋਂ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਨਿਭਾ ਰਹੇ ਹੁੰਦੇ ਹਨ। ਘੱਟੋ-ਘੱਟ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਬਾਲਕਨੀਆਂ ਤੋਂ ਸੜਕਾਂ ‘ਤੇ ਕੂੜਾ ਨਾ ਸੁੱਟੀਏ।”ਸ. ਬੈਂਸ ਨੇ ਕਿਹਾ ਕਿ ਅੰਮ੍ਰਿਤਸਰ ਦੀ ਸਫ਼ਾਈ ਸਿਰਫ਼ ਨਾਗਰਿਕ ਫਰਜ਼ ਨਹੀਂ ਹੈ। ਗੁਰੂ ਸਾਹਿਬ ਨਾਲ ਸਬੰਧਤ ਇਸ ਪਵਿੱਤਰ ਨਗਰੀ ਦੀ ਸੇਵਾ ਕਰਨਾ ਸਾਡੇ ਲਈ ਸੇਵਾ ਭਾਵਨਾ ਦਾ ਪ੍ਰਤੀਕ ਹੈ।ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਮੰਤਰੀ ਅੱਜ ਸਵੇਰੇ 8:00 ਵਜੇ ਤੋਂ ਹੀ ਸਥਾਨਕ ਵਿਧਾਇਕ, ਮੇਅਰ, ਕਮਿਸ਼ਨਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੈਦਾਨ ਵਿੱਚ ਮੌਜੂਦ ਰਹੇ।

ਇਹ ਵੀ ਪੜ੍ਹੋ  ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਉਨ੍ਹਾਂ ਨੇ ਘਰ-ਘਰ ਜਾ ਕੇ ਨਿਰੀਖਣ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਸਮੱਸਿਆਵਾਂ ਦੇ ਹੱਲ ਯਕੀਨੀ ਬਣਾਏ।ਸ. ਬੈਂਸ ਨੇ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਦਫ਼ਤਰਾਂ ਵਿੱਚ ਬੈਠ ਕੇ ਨਹੀਂ, ਸਗੋਂ ਸੜਕਾਂ ‘ਤੇ ਉਤਰ ਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਰਾਤਰੀ ਨਿਰੀਖਣ ਦੀ ਵੀਡੀਓ ਵੱਧ ਤੋਂ ਵੱਧ ਸਾਂਝੀ ਕਰਨ ਤਾਂ ਜੋ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ, “ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਮੁਹਿੰਮ ਸਫ਼ਲ ਨਹੀਂ ਹੋ ਸਕਦੀ। ਜਿੰਨਾ ਸਾਫ਼-ਸੁਥਰਾ ਅੰਮ੍ਰਿਤਸਰ ਹੋਵੇਗਾ, ਉਨ੍ਹੇ ਹੀ ਵੱਧ ਸ਼ਰਧਾਲੂ ਅਤੇ ਸੈਲਾਨੀ ਇੱਥੇ ਆਉਣਗੇ।” ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਭੁੱਲਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਕਰਮਜੀਤ ਸਿੰਘ ਰਿੰਟੂ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

👉ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ...

मुख्यमंत्री ने विस अध्यक्ष के साथ विस परिसर में किया योग प्रोटोकॉल का अभ्यास

 👉अंतर्राष्ट्रीय योग दिवस के लिए योग प्रोटोकॉल अभ्यास हेतु...

Bathinda ‘ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

Bathinda News: Bathinda ਵਿੱਚ ਇੱਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਸਵਾਰ...