Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਪ੍ਰਾਇਮਰੀ ਅਧਿਆਪਕਾਂ ਦੀ ਟਰੇਨਿੰਗ ਸਬੰਧੀ ਹਰਜੋਤ ਸਿੰਘ ਬੈਂਸ ਵੱਲੋਂ ਫਿਨਲੈਂਡ ਦੇ ਸਫੀਰ ਨਾਲ ਸਮਝੌਤਾ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਮੌਕੇ ਤੇ ਰਹੇ ਮੌਜੂਦ
ਨਵੀਂ ਦਿੱਲੀ, 27 ਸਤੰਬਰ:ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦਵਾਉਣ ਦੇ ਮਕਸਦ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਫਿਨਲੈਂਡ ਦੇ ਸਫੀਰ ਕਿਮੋ ਲਾਹਾਦੇਵੀਰੱਤਾ ਨਾਲ ਐਮ.ਓ.ਯੂ. ਕੀਤਾ ਗਿਆ।ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਵੀ ਹਾਜਰ ਸਨ।ਇਸ ਮੌਕੇ ਬੋਲਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੱਜ ਸਾਡਾ ਸਿੱਖਿਆ ਸਬੰਧੀ ਸਮਝੌਤਾ ਫਿਨਲੈਂਡ ਨਾਲ ਨੇਪਰੇ ਚੜ੍ਹਿਆ ਹੈ ਜਿਸ ਨਾਲ ਸਾਡੇ ਰਾਜ ਦਾ ਪ੍ਰਾਇਮਰੀ ਸਿੱਖਿਆ ਢਾਂਚਾ ਮਜਬੂਤ ਹੋਵੇਗਾ। ਉਸਦੇ ਨਾਲ ਹੀ ਦੋਵੇਂ ਦੇਸ਼ਾਂ ਵਿਚਕਾਰ ਸੱਭਿਆਚਾਰ ਸਾਂਝ ਵੀ ਵਧੇਗੀ।ਇਥੇ ਇਹ ਦੱਸਣਾ ਯੋਗ ਹੋਵੇਗਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਦੂਸਰਾ ਸੂਬਾ ਬਣ ਗਿਆ ਹੈ ਜਿਸ ਨੇ ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਤੋਂ ਟ੍ਰੇਨਿੰਗ ਦੁਆਉਣ ਲਈ ਇਹ ਸਮਝੋਤਾ ਕੀਤਾ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਰਿਵਾਰ ਦੀ ਹਾਜ਼ਰੀ ‘ਚ ਕਾਰਜਭਾਰ ਸੰਭਾਲਿਆ

ਇਸ ਸਮਝੌਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਫਿਨਲੈਂਡ ਪੂਰੀ ਦੁਨੀਆ ਵਿੱਚ ਪ੍ਰਾਇਮਰੀ ਸਿੱਖਿਆ ਦੇ ਖੇਤਰ ਵਿੱਚ ਮੌਹਰੀ ਦੇਸ਼ ਹੈ ਜਿੱਥੇ ਬੱਚਿਆਂ ਨੂੰ ਮੁੱਢਲੀ ਸਿੱਖਿਆ ਦੇਣ ਲਈ ਨਾਟਕ, ਪੜਚੋਲ ਅਤੇ ਰੋਜਾਨਾ ਦੀ ਦਿਨਚਰਿਆ ਦੀ ਵਰਤੋਂ ਕੀਤੀ ਜਾਂਦੀ ਹੈ। ਫਿਨਲੈਂਡ ਦਾ ਸਿੱਖਿਆ ਸਿਸਟਮ ਬੱਚੇ ਦੇ ਮੁੱਢਲੇ ਸਮੇਂ ਵਿੱਚ ਹੀ ਉਸਨੂੰ ਸਿੱਖਿਆ ਅਤੇ ਸੰਭਾਲ ’ਤੇ ਜੋਰ ਦਿੰਦਾ ਹੈ ਤਾਂ ਜੋ ਸਾਰੀ ਉਮਰ ਬੱਚੇ ਵਿੱਚ ਸਿੱਖਣ ਅਤੇ ਸਮਝਣ ਦੇ ਗੁਣ ਵਧਦੇ ਜਾਣ। ਉਹਨਾਂ ਦੱਸਿਆ ਕਿ ਫਿਨਲੈਂਡ ਦੀਆਂ ਪੰਜ ਯੂਨੀਵਰਸਿਟੀਆਂ ਵੱਲੋਂ ਇਹ ਸਿਖਲਾਈ ਦੇਣ ਲਈ ਦਿਲਚਸਪੀ ਦਿਖਾਈ ਗਈ ਸੀ, ਜਿਹਨਾਂ ਵਿਚੋਂ ਯੂਨੀਵਰਸਿਟੀ ਆਫ ਤੁਰਕੂ ਨੂੰ ਚੁਣਿਆ ਗਿਆ ਹੈ।

ਮਾਨ ਸਰਕਾਰ ਨੇ ਬਿਨਾਂ ਰਿਸ਼ਵਤ ਜਾਂ ਸਿਫਾਰਿਸ਼ ਦੇ 45 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ-ਆਪ

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 202 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 102 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਬੰਧੀ ਟ੍ਰੇਨਿੰਗ ਦੁਆਈ ਜਾ ਰਹੀ ਹੈ।ਫਿਨਲੈਂਡ ਵਿਖੇ ਟਰੇਨਿੰਗ ਹਾਂਸਲ ਕਰਨ ਦੇ ਇਛੁੱਕ ਅਧਿਆਪਕ ਮਿਤੀ 27 ਸਤੰਬਰ 2024 ਸ਼ਾਮ ਤੱਕ ਵੈਬਸਾਈਟ ਤੇ ਅਪਲਾਈ ਕਰ ਸਕਦੇ ਹਨ।

 

Related posts

Delhi Mayoral Polls: ਦਿੱਲੀ ਨਗਰ ਨਿਗਮ ਵਿਚ ਜ਼ਬਰਦੱਸਤ ਹੰਗਾਮਾਂ, ਨਹੀਂ ਹੋਈ ਪ੍ਰੀਜ਼ਾਈਡਿੰਗ ਅਫਸਰ ਦੀ ਨਿਯੁਕਤੀ

punjabusernewssite

ਦਿੱਲੀ ਦੀ ਮੰਤਰੀ ਆਤਸ਼ੀ ਨੂੰ ਭਾਜਪਾ ਵੱਲੋਂ ਮਾਣਹਾਨੀ ਦਾ ਕਾਨੂੰਨੀ ਨੋਟਿਸ ਜਾਰੀ

punjabusernewssite

ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਗੁਜਰਾਤ ਦੇ ਅਮੁਲ ਪਲਾਟਾਂ ਦਾ ਦੌਰਾ

punjabusernewssite