Thursday, April 16, 2026
spot_img
spot_img

ਹਰਪਾਲ ਚੀਮਾ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ – ਪੈਸੇ ਤੇ ਤਾਕਤ ਨਾਲ ਹੜੱਪੀ ਹੈ ਕੁਰਸੀ, ਲੋਕਾਂ ਦੀਆਂ ਭਾਵਨਾਵਾਂ ਨੂੰ ਰੌਂਦ ਕੇ ਬਣੇ ਹਨ ਪ੍ਰਧਾਨ

Date:

spot_img

👉ਸੱਤਾ ਦਾ ਭੁੱਖਾ ਹੈ ਬਾਦਲ ਪਰਿਵਾਰ, ਅਕਾਲੀ ਦਲ ਨੂੰ ਬਣਾ ਦਿੱਤਾ ਹੈ ਇੱਕ ਹੀ ਪਰਿਵਾਰ ਦੀ ਜਾਗੀਰ – ਸੰਸਦ ਮੈਂਬਰ ਮਲਵਿੰਦਰ ਕੰਗ
Chandigarh News:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣੇ ਜਾਣ ਨੂੰ ਪੂਰੀ ਤਰ੍ਹਾਂ ਦਿਖਾਵਾ ਕਰਾਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ‘ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਇਕ ਮਜ਼ਾਕ ਕਰਾਰ ਦਿੱਤਾ। ਚੀਮਾ ਨੇ ਕਿਹਾ, “ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕਦੇ ਵੀ ਅੱਗੇ ਨਹੀਂ ਵਧ ਸਕਦਾ।ਅੱਜ ਉਨ੍ਹਾਂ ਨੂੰ ਅਸਲੀ ਨੇਤਾ ਨਹੀਂ ਸਗੋਂ ਸੱਤਾ, ਭਾਈ-ਭਤੀਜਾਵਾਦ ਅਤੇ ਪੈਸੇ ਦੇ ਆਧਾਰ ‘ਤੇ ਚੁਣਿਆ ਗਿਆ ਇੱਕ ਨਕਲੀ ਪ੍ਰਧਾਨ ਮਿਲਿਆ ਹੈ। ਉਨ੍ਹਾਂ ਦੀ ਪਾਰਟੀ ਵਿੱਚ ਕੋਈ ਲੋਕਤੰਤਰ ਨਹੀਂ ਬਚਿਆ ਹੈ। ਪੰਜਾਬ ਦੇ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਇਤਿਹਾਸ ਆਪਣੇ ਆਪ ਨੂੰ ਦੁਹਰਾਏਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਤੋਂ ਵੱਧ ਕੁਝ ਨਹੀਂ ਰਹੀ ਗਿਆ, ਜਿਸ ਨੂੰ ਜਨਤਕ ਭਾਵਨਾਵਾਂ ਅਤੇ ਲੋਕਤੰਤਰੀ ਸਿਧਾਂਤਾਂ ਦਾ ਕੋਈ ਸਤਿਕਾਰ ਨਹੀਂ ਹੈ।

ਇਹ ਵੀ ਪੜ੍ਹੋ  ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕਰਨ ‘ਤੇ ਤਿੱਖੀ ਆਲੋਚਨਾ ਕੀਤੀ ਹੈ। ਕੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਆਲੇ ਦੁਆਲੇ ਚੱਲੇ ਲੰਬੇ ਡਰਾਮੇ ਦਾ ਨਤੀਜਾ ਇੱਕ ਅਜਿਹੇ ਫ਼ੈਸਲੇ ਵਿੱਚ ਨਿਕਲਿਆ ਜੋ ਸ਼ੁਰੂ ਤੋਂ ਹੀ ਸਪੱਸ਼ਟ ਸੀ ਕਿ ਪ੍ਰਧਾਨਗੀ ਪਰਿਵਾਰ ਕੋਲ ਹੀ ਰਹੇਗੀ।ਕੰਗ ਨੇ ਕਿਹਾ ਕਿ ਸੱਤਾ ਵਿੱਚ ਰਹਿੰਦੇ ਬਾਦਲ ਪਰਿਵਾਰ ਨੇ ਪੰਥ (ਸਿੱਖ ਭਾਈਚਾਰੇ) ਵਿਰੁੱਧ ਗੰਭੀਰ ਪਾਪ ਕੀਤੇ, ਪੰਥਕ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਉਨ੍ਹਾਂ ਦੀ ਪਵਿੱਤਰਤਾ ਦਾ ਨਿਰਾਦਰ ਕੀਤਾ। ਸੱਤਾ ਤੋਂ ਬੇਦਖ਼ਲ ਹੋਣ ਤੋਂ ਬਾਅਦ, ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਅਤੇ ਆਪਣੀਆਂ ਗ਼ਲਤੀਆਂ ਮੰਨੀਆਂ ਤਾਂ ਲੋਕਾਂ ਵਿੱਚ ਉਮੀਦ ਦੀ ਕਿਰਨ ਜੱਗੀ। ਹਾਲਾਂਕਿ, ਉਨ੍ਹਾਂ ਦੇ ਬਾਅਦ ਦੇ ਕੰਮਾਂ ਨੇ ਨਾ ਸਿਰਫ਼ ਤਖ਼ਤ ਸਾਹਿਬ ਦੇ ਜਥੇਦਾਰਾਂ ਦਾ ਅਪਮਾਨ ਕੀਤਾ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਅਥਾਰਿਟੀ ਦਾ ਵੀ ਨਿਰਾਦਰ ਕੀਤਾ, ਜੋ ਕਿ ਸਿੱਖ ਧਰਮ ਵਿੱਚ ਬਹੁਤ ਮਹੱਤਵ ਰੱਖਦਾ ਹੈ ਅਤੇ ਏਕਤਾ ਅਤੇ ਵਿਸ਼ਵਾਸ ਦਾ ਪ੍ਰਤੀਕ ਹੈ।”ਕੰਗ ਨੇ ਪੰਥਕ ਸਿਧਾਂਤਾਂ ਨਾਲ ਹੋਏ ਵਿਸ਼ਵਾਸਘਾਤ ਨੂੰ ਉਜਾਗਰ ਕਰਦਿਆਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ; ਮਨੋਰੰਜਨ ਕਾਲੀਆ ਮਾਮਲੇ ‘ਚ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਫਿਰ ਵੀ, ਇਸੇ ਪਾਰਟੀ ਨੇ ਜਥੇਦਾਰਾਂ ਦਾ ਨਿਰਾਦਰ ਕੀਤਾ, ਤਖ਼ਤ ਦੇ ਅਧਿਕਾਰ ਨੂੰ ਕਮਜ਼ੋਰ ਕੀਤਾ ਅਤੇ ਆਪਣੇ ਸਵਾਰਥੀ ਏਜੰਡੇ ਨੂੰ ਅੱਗੇ ਵਧਾਇਆ। ਪੰਥ ਅਜਿਹੇ ਕੰਮਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਇਹ ਬੇਹੱਦ ਨਿਰਾਸ਼ਾਜਨਕ ਹੈ ਕਿ ਪੰਥਕ ਭਾਵਨਾਵਾਂ ਵਾਲੇ ਵਿਅਕਤੀ, ਜੋ ਸਿੱਖ ਪਰੰਪਰਾਵਾਂ ਦੀ ਰਾਖੀ ਦੀ ਉਮੀਦ ਨਾਲ ਅਕਾਲੀ ਦਲ ਪ੍ਰਤੀ ਵਫ਼ਾਦਾਰ ਰਹੇ, ਅੱਜ ਉਸੇ ਪਰਿਵਾਰ ਦੇ ਅਧੀਨ ਹੋ ਗਏ ਜਿਸ ਨੇ ਸਿੱਖ ਸੰਸਥਾਵਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ।”ਕੰਗ ਨੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖ ਭਾਈਚਾਰੇ ਦੀ ਭਲਾਈ ਨਾਲੋਂ ਆਪਣੀ ਨਿੱਜੀ ਸ਼ਕਤੀ ਅਤੇ ਰਾਜਨੀਤਿਕ ਲਾਭ ਨੂੰ ਤਰਜੀਹ ਦਿੱਤੀ।ਉਨ੍ਹਾਂ ਦੋਸ਼ ਲਾਇਆ ਕਿ ਇਹ ਪਰਿਵਾਰ ਆਪਣੇ ਬਚਾਅ ਲਈ ਧਾਰਮਿਕ ਕਦਰਾਂ-ਕੀਮਤਾਂ ਦੀ ਦੁਰਵਰਤੋਂ ਅਤੇ ਸ਼ੋਸ਼ਣ ਕਰਦਾ ਰਹਿੰਦਾ ਹੈ। ਕੰਗ ਨੇ ਕਿਹਾ, “ਭਾਵੇਂ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹੋਵੇ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਬਾਦਲ ਇਨ੍ਹਾਂ ਸੰਸਥਾਵਾਂ ਨੂੰ ਸਿਰਫ਼ ਆਪਣੇ ਫ਼ਾਇਦੇ ਲਈ ਵਰਤਦੇ ਹਨ ਅਤੇ ਪੰਥਕ ਸਿਧਾਂਤਾਂ ਲਈ ਸੱਚਮੁੱਚ ਖੜ੍ਹੇ ਲੋਕਾਂ ਨੂੰ ਪਾਸੇ ਕਰ ਰਹੇ ਹਨ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

ਉਨ੍ਹਾਂ ਨੇ ਹਮੇਸ਼ਾ ਪੰਥਕ ਪਰੰਪਰਾਵਾਂ ਦਾ ਨਿਰਾਦਰ ਕੀਤਾ ਹੈ, ਆਗੂਆਂ ਦੇ ਚਰਿੱਤਰ ਹੱਤਿਆ ਵਿੱਚ ਰੁੱਝਿਆ ਹੋਇਆ ਹੈ ਅਤੇ ਸਮਰਪਿਤ ਅਕਾਲੀ ਦਲ ਵਰਕਰਾਂ ਦੀਆਂ ਭਾਵਨਾਵਾਂ ਨਾਲ ਧੋਖਾ ਕੀਤਾ ਹੈ।”‘ਆਪ’ ਸੰਸਦ ਮੈਂਬਰ ਨੇ ਅੱਗੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਇੱਕ ਪਰਿਵਾਰ ਦੇ ਹੱਥਾਂ ਵਿੱਚ ਫਸੀ ਹੋਈ ਹੈ, ਜੋ ਆਪਣੇ ਵਰਕਰਾਂ ਅਤੇ ਪੰਥ ਨਾਲ ਵਿਸ਼ਵਾਸਘਾਤ ਕਰਦਾ ਆ ਰਿਹਾ ਹੈ।”ਆਪ’ ਦੇ ਬੁਲਾਰੇ ਨੀਲ ਗਰਗ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਕਰਨ ਦੀ ਆਲੋਚਨਾ ਕੀਤੀ ਅਤੇ ਇਸ ਨੂੰ ਬਹੁਤ ਪਹਿਲਾਂ ਲਿਖੇ ਗਏ ਫ਼ੈਸਲੇ ਦਾ ਐਲਾਨ ਕਰਨ ਦੀ ਰਸਮੀ ਕਾਰਵਾਈ ਦੱਸਿਆ। ਉਨ੍ਹਾਂ ਨੇ ਪਾਰਟੀ ਉੱਤੇ ਬਾਦਲ ਪਰਿਵਾਰ ਦੇ ਲਗਾਤਾਰ ਦਬਦਬੇ ਦੀ ਨਿੰਦਾ ਕੀਤੀ, ਇਸ ਨੂੰ ਉਹੀ ਪੁਰਾਣਾ “ਬਾਦਲ ਅਕਾਲੀ ਦਲ” ਦੱਸਿਆ ਜਿਸ ਨੇ ਸੂਬੇ ਨੂੰ ਨਸ਼ਿਆਂ ਵੱਲ ਧੱਕਿਆ, ਮਾਫ਼ੀਆ ਰਾਜ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀਆਂ ਆਵਾਜ਼ਾਂ ਨੂੰ ਅਣਗੌਲਿਆ ਕਰਕੇ ਪੰਜਾਬ ਨੂੰ ਤਬਾਹ ਕਰ ਦਿੱਤਾ। ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੱਚਾਈ ਨੂੰ ਪਛਾਣ ਲਿਆ ਹੈ ਅਤੇ ਇੱਕ ਵਾਰ ਜਦੋਂ ਉਹ ਕਿਸੇ ਨੂੰ ਨਕਾਰ ਕਰ ਦਿੰਦੇ ਹਨ, ਤਾਂ ਉਹ ਅਜਿਹਾ ਸਥਾਈ ਤੌਰ ‘ਤੇ ਕਰਦੇ ਹਨ, ਜੋ ਇਸ ਗੱਲ ਦਾ ਸੰਕੇਤ ਹੈ ਕਿ ਬਾਦਲ ਸ਼ਾਸਨ ਦਾ ਸੂਬੇ ਵਿੱਚ ਕੋਈ ਭਵਿੱਖ ਨਹੀਂ ਹੈ।ਆਪ ਨੇਤਾ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਵਿਅੰਗ ਕੱਸਿਆ, ਇਸ ਦੀ ਤੁਲਨਾ ਇੱਕ “ਪੁੱਤ ਅਤੇ ਪਿਤਾ (ਸ਼੍ਰੋਮਣੀ ਅਕਾਲੀ ਦਲ) ਪ੍ਰਾਈਵੇਟ ਲਿਮਟਿਡ ਕੰਪਨੀ” ਨਾਲ ਕੀਤੀ ਜਿਸ ਨੇ ਇੱਕ ਵਾਰ ਫਿਰ ਆਪਣੇ ਮਾਲਕ ਨੂੰ ਮੈਨੇਜਿੰਗ ਡਾਇਰੈਕਟਰ ਵਜੋਂ ਚੁਣਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...