ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ (PRTC) ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Date:

spot_img

👉ਆਪ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਚੀਮਾ, ਡਾ. ਬਲਬੀਰ ਸਿੰਘ, ਲਾਲਜੀਤ ਭੁੱਲਰ ਤੇ ਬਲਤੇਜ ਪੰਨੂੰ ਸਮੇਤ ਹੋਰ ਸ਼ਖ਼ਸੀਅਤਾਂ ਵੱਲੋਂ ਹਰਪਾਲ ਜੁਨੇਜਾ ਨੂੰ ਵਧਾਈ
Patiala News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੁੱਖ ਮੰਤਰੀ ਦੇ ਭੈਣ ਬੀਬਾ ਮਨਪ੍ਰੀਤ ਕੌਰ, ਸੂਬਾ ਜਨਰਲ ਸਕੱਤਰ ਤੇ ਬੁਲਾਰੇ ਬਲਤੇਜ ਪੰਨੂ,ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਦੇਵ ਮਾਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹਰਪਾਲ ਜੁਨੇਜਾ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਮੌ+ਤ

ਨਵਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਲਤੇਜ ਪੰਨੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਪ੍ਰਗਟਾਏ ਭਰੋਸੇ ‘ਤੇ ਉਹ ਹਰ ਹਾਲ ਖਰ੍ਹਾ ਉਤਰਨਗੇ।ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਵੱਲੋਂ ਵੀ ਜਲਦੀ ਹੀ 254 ਕਿਲੋਮੀਟਰ ਸਕੀਮ, 100 ਮਿੱਡੀ ਬੱਸਾਂ ਅਤੇ 309 ਵੱਡੀਆਂ ਨਵੀਂਆਂ ਬੱਸਾਂ ਪਾਈਆਂ ਜਾਣਗੀਆਂ।ਪੀ.ਆਰ.ਟੀ.ਸੀ. ਦੇ ਐਮ.ਡੀ. ਬਿਕਰਮਜੀਤ ਸਿੰਘ ਸ਼ੇਰਗਿੱਲ ਸਮੇਤ ਜਨਰਲ ਮੈਨੇਜਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਸਮਾਰੋਹ ਮੌਕੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਆਪ ਦੇ ਦਿਹਾਤੀ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰਸਟ ਹਰਪਾਲ ਸਿੰਘ ਵਿਰਕ, ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਜੱਸੀ ਸੋਹੀਆਂ ਵਾਲਾ, ਵੀਰਪਾਲ ਕੌਰ ਚਹਿਲ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਡਾਇਰੈਕਟਰ ਚਰਨਜੀਤ ਸਿੰਘ ਧਾਲੀਵਾਲ ਤੇ ਗੁਰਪ੍ਰੀਤ ਸਿੰਘ ਵਿਰਕ, ਇੰਦਰਜੀਤ ਸਿੰਘ ਸੰਧੂ, ਗੁਰਵਿੰਦਰ ਸਿੰਘ, ਸਿਮਰਨ ਗਰੇਵਾਲ, ਅਮਰੀਕ ਸਿੰਘ ਬੰਗੜ, ਹਿੰਦੂ ਤਖ਼ਤ ਤੋਂ ਬ੍ਰਹਮਾਨੰਦ ਗਿਰੀ, ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ, ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ, ਅੰਗਰੇਜ ਸਿੰਘ, ਵਿਨੋਦ ਸਿੰਗਲਾ, ਗੁਰਪ੍ਰੀਤ ਧਮੋਲੀ, ਭਗਵਾਨ ਦਾਸ ਜੁਨੇਜਾ ਤੇ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ‘ਚ ਪੀ.ਆਰ.ਟੀ.ਸੀ. ਦੇ ਮੁਲਾਜਮ, ਆਪ ਪਾਰਟੀ ਆਗੂ, ਵਰਕਰ ਤੇ ਪਟਿਆਲਾ ਸ਼ਹਿਰ ਦੇ ਸਮਾਜਿਕ, ਧਾਰਮਿਕ ਹੋਰ ਵਰਗਾਂ ਦੇ ਪਤਵੰਤੇ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

जमीन से जुड़े सभी काम हों आसान, पारदर्शी और समय पर, यही सरकार का उद्देश्य : मुख्यमंत्री

👉पेपरलेस रजिस्ट्रेशन 2.0 और ऑटो म्यूटेशन व्यवस्था की मुख्यमंत्री...

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...