WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸੰਗਰੂਰ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

21 Views

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ
ਦਿੜ੍ਹਬਾ, 16 ਨਵੰਬਰ:ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ।

ਇਹ ਵੀ ਪੜ੍ਹੋ‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖੇਡ ਕੇ ਅਨੇਕਾਂ ਖਿਡਾਰੀਆਂ ਨੇ ਸੂਬੇ ਅਤੇ ਦੇਸ਼ ਦਾ ਨਾਂ ਅੰਤਰਰਾਸ਼ਟਰੀ ਪੱਧਰ ‘ਤੇ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਸਟੇਡੀਅਮ ਵਿੱਚ 11 ਖੇਡਾਂ ਲਈ ਇਨਡੋਰ ਸਟੇਡੀਅਮ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋMP Malvinder Singh Kang ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਣ ਵਾਲੇ ਇਸ ਇਨਡੋਰ ਸਟੇਡੀਅਮ ਲਈ ਸੱਤ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਅਤੇ ਬਹੁਤ ਜਲਦੀ ਇਸਦੇ ਨਿਰਮਾਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।ਅੱਜ ਖੇਡਾਂ ਸ਼ੁਰੂ ਕਰਵਾਉਣ ਤੋਂ ਪਹਿਲਾਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਖੇਡ ਵਿਭਾਗ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਬਾਅਦ ਮਾਰਚ ਪਾਸਟ ਵੱਲੋਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ ਅਤੇ ਖੇਡਾਂ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਵੀ ਚੁੱਕੀ ਗਈ। ਕਬੱਡੀ ਦੇ ਇਸ ਖੇਡ ਮਹਾਂਕੁੰਭ ਤਹਿਤ ਮਹਿਲਾ ਖਿਡਾਰੀਆਂ ਦੇ ਮੁਕਾਬਲੇ ਅੱਜ ਤੋਂ 18 ਨਵੰਬਰ ਤੱਕ ਚੱਲਣਗੇ ਜਦਕਿ ਮਰਦ ਖਿਡਾਰੀਆਂ ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਕਰਵਾਏ ਜਾਣਗੇ।

ਇਹ ਵੀ ਪੜ੍ਹੋBig Breaking: ਸੁਖਬੀਰ ਬਾਦਲ ਨੇ ਦਿੱਤਾ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ

ਜ਼ਿਕਰਯੋਗ ਹੈ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀ ਵੇਟ ਲਿਫਟਿੰਗ ਦੇ ਰਾਜ ਪੱਧਰੀ ਮੁਕਾਬਲੇ ਸੁਨਾਮ ਵਿਖੇ ਅਰੰਭ ਹੋ ਗਏ ਹਨ ਜਦਕਿ ਸੰਗਰੂਰ ਵਿੱਚ ਵੁਸ਼ੁ ਅਤੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਪ੍ਰਮੋਦ ਸਿੰਗਲਾ, ਕੈਬਨਿਟ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਮਿਲਕਫੈਡ ਪੰਜਾਬ ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ, ਜ਼ਿਲ੍ਹਾ ਖੇਡ ਅਫ਼ਸਰ ਸੰਗਰੂਰ ਨਵਦੀਪ ਸਿੰਘ, ਪਦਮਸ਼੍ਰੀ ਸਵ. ਕੌਰ ਸਿੰਘ ਦੇ ਧਰਮਪਤਨੀ ਬਲਜੀਤ ਕੌਰ, ਅੰਤਰਰਾਸ਼ਟਰੀ ਕਬੱਡੀ ਕੋਚ ਸਵ. ਗੁਰਮੇਲ ਸਿੰਘ ਦੇ ਧਰਮਪਤਨੀ ਪਰਮਜੀਤ ਕੌਰ, ਵੱਖ-ਵੱਖ ਖੇਡਾਂ ਦੇ ਕੋਚ, ਹੋਰ ਪਤਵੰਤੇ ਅਤੇ ਸੂਬੇ ਦੇ ਸਾਰੇ ਜ਼ਿਲਿ੍ਹਆਂ ਤੋਂ ਆਏ ਖ਼ਿਡਾਰੀ ਹਾਜ਼ਰ ਸਨ।

 

Related posts

ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 21 ਹੋਈ, ਸਰਕਾਰ ਵੱਲੋਂ ਵਿਸੇਸ ਜਾਂਚ ਟੀਮ ਦਾ ਗਠਨ

punjabusernewssite

ਦੁਖਦਾਈਕ ਖ਼ਬਰ: ਚਾਰ ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

punjabusernewssite

Bhagwant Mann ਦੀ ਅਪੀਲ ਦਾ ਅਸਰ: ਜੱਦੀ ਪਿੰਡ ‘ਸਤੌਜ’ ਵਿਚ ਹੋਈ ਸਰਬਸੰਮਤੀ

punjabusernewssite