ਬਠਿੰਡਾ ’ਚ ਨਵੇਂ ਚੁਣੇ ਗਏ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨੂੰ, ਹਰਪਾਲ ਸਿੰਘ ਚੀਮਾ ਹੋਣਗੇ ਮੁੱਖ ਮਹਿਮਾਨ

0
11
97 Views

ਬਠਿੰਡਾ, 14 ਨਵੰਬਰ : ਨਵੀਆਂ ਬਣੀਆਂ ਪੰਚਾਇਤਾਂ ਦੇ ਪੰਚਾਂ ਨੂੰ ਸਹੁੰ ਚੁੱਕ ਸਮਾਗਮ 19 ਨਵੰਬਰ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹੋਣਗੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਇਹ ਵੀ ਪੜ੍ਹੋਪੰਚਾਂ ਨੂੰ ਸਹੁੰ ਚੁਕਾਉਣ ਲਈ ਸਰਕਾਰ ਨੇ ਮੰਤਰੀਆਂ ਦੀ ਲਗਾਈ ਡਿਊਟੀ

ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਅਗਾਊਂ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਇਸ ਮੌਕੇ ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਗਿੱਲ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here